Martyred Soldiers: ਸ਼ਹੀਦ ਹੋਏ 4 ਫ਼ੌਜੀਆਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਐਕਸਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦੇਣ ਦਾ ਐਲਾਨ
Advertisement
Article Detail0/zeephh/zeephh1662727

Martyred Soldiers: ਸ਼ਹੀਦ ਹੋਏ 4 ਫ਼ੌਜੀਆਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਐਕਸਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦੇਣ ਦਾ ਐਲਾਨ

Martyred Soldiers: ਸੀਐਮ ਭਗਵੰਤ ਮਾਨ ਨੇ ਦਹਿਸ਼ਤਗਰਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਲੈ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਫ਼ੌਜੀਆਂ ਪਰਿਵਾਰਾਂ ਲਈ ਅਹਿਮ ਐਲਾਨ ਵੀ ਕੀਤਾ।

Martyred Soldiers: ਸ਼ਹੀਦ ਹੋਏ 4 ਫ਼ੌਜੀਆਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਐਕਸਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦੇਣ ਦਾ ਐਲਾਨ

Martyred Soldiers: ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ’ਚ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ 4 ਫ਼ੌਜੀਆਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਇੱਕ-ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕਰਦੇ ਹੋਏ ਮਾਨ ਨੇ ਕਿਹਾ ਕਿ ਇਨ੍ਹਾਂ ਬਹਾਦਰ ਫ਼ੌਜੀ ਜਵਾਨਾਂ ਦੀ ਪਛਾਣ ਹੌਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।

ਭਗਵੰਤ ਮਾਨ ਨੇ ਦਹਿਸ਼ਤਗਰਦੀ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਹਮਲੇ 'ਚ ਫ਼ੌਜੀਆਂ ਦੀ ਸ਼ਹਾਦਤ ਉਪਰ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਫ਼ੌਜੀਆਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਸੀਐਮ ਨੇ ਅੱਗੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਪਰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

ਇਹ ਵੀ ਪੜ੍ਹੋ : Delhi Saket Court Firing: ਦਿੱਲੀ ਦੇ ਕੋਰਟ 'ਚ ਦਿਨ-ਦਿਹਾੜੇ ਹੋਈ ਫਾਇਰਿੰਗ, 1 ਔਰਤ ਜ਼ਖ਼ਮੀ

ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਘਟਨਾ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤੀ। ਫ਼ੌਜ ਨੇ ਦੱਸਿਆ ਕਿ ਜਿਸ ਗੱਡੀ 'ਚ ਜਵਾਨ ਸਵਾਰ ਸਨ, ਉਹ ਅਣਪਛਾਤੇ ਅੱਤਵਾਦੀਆਂ ਦੇ ਹਮਲੇ 'ਚ ਆ ਗਈ ਅਤੇ ਗ੍ਰੇਨੇਡ ਦੀ ਸੰਭਾਵਿਤ ਵਰਤੋਂ ਕਾਰਨ ਅੱਗ ਲੱਗ ਗਈ। ਫੌਜ ਨੇ ਇੱਕ ਬਿਆਨ 'ਚ ਕਿਹਾ ਕਿ ਭਾਰੀ ਮੀਂਹ ਤੇ ਦਿਸਣ ਵਿੱਚ ਪਰੇਸ਼ਾਨੀ ਦਾ ਫਾਇਦਾ ਚੁੱਕਦੇ ਹੋਏ ਅੱਤਵਾਦੀਆਂ ਨੇ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਤੇ ਪੁੰਛ ਵਿਚਕਾਰ ਦੁਪਹਿਰ 3 ਵਜੇ ਦੇ ਕਰੀਬ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ : Punjab News: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਹੋਏ ਸ਼ਹੀਦ

 

Trending news