Trending Photos
Gold-Silver Price Today: ਭਾਰਤੀ ਸਰਾਫਾ ਬਾਜ਼ਾਰ ਵਿੱਚ ਅੱਜ (ਵੀਰਵਾਰ) 25 ਮਈ 2023 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੋਨੇ ਦੀ ਕੀਮਤ 60 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 70 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 60,228 ਰੁਪਏ ਹੈ। ਜਦਕਿ 999 ਸ਼ੁੱਧ ਚਾਂਦੀ ਦੀ ਕੀਮਤ 70,312 ਰੁਪਏ ਹੈ।
ਅੱਜ ਬੁਲੀਅਨ ਮਾਰਕੀਟ ਵਿੱਚ 10 ਗ੍ਰਾਮ ਸੋਨੇ ਦੇ ਰੇਟ ਵਿੱਚ ਗਿਰਾਵਟ ਆਈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 452 ਰੁਪਏ ਡਿੱਗ ਕੇ 60,228 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਪਿਛਲੇ ਕਾਰੋਬਾਰ 'ਚ ਸੋਨਾ 60,680 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਚਾਂਦੀ ਵੀ 750 ਰੁਪਏ ਦੀ ਗਿਰਾਵਟ ਨਾਲ 72,450 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਬਾਜ਼ਾਰ 'ਚ ਸੋਨੇ ਦੀ ਕੀਮਤ 430 ਰੁਪਏ ਘੱਟ ਕੇ 60,250 ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰ ਰਹੀ ਹੈ। ਵਿਦੇਸ਼ੀ ਬਾਜ਼ਾਰ 'ਚ ਸੋਨਾ ਤੇ ਚਾਂਦੀ ਕ੍ਰਮਵਾਰ 1,960 ਡਾਲਰ ਪ੍ਰਤੀ ਔਂਸ ਤੇ 23.09 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਰਹੀ ਸੀ।
ਡਾਲਰ ਤੇ ਅਮਰੀਕੀ ਖਜ਼ਾਨੇ ਵਿੱਚ ਇਜ਼ਾਫੇ ਕਾਰਨ ਕਾਮੈਕਸ ਸਪਾਟ ਸੋਨੇ ਦੇ ਭਾਅ ਵਿੱਚ ਗਿਰਾਵਟ ਆਈ। ਮਲਟੀ ਕਮੋਡਿਟੀ ਐਕਸਚੇਂਜ ਉਪਰ ਜੂਨ 'ਚ ਡਿਲੀਵਰੀ ਲਈ ਸੋਨ ਵਾਇਦਾ 7,400 ਲਾਟ ਦੇ ਕਾਰੋਬਾਰ 'ਚ 44 ਰੁਪਏ ਜਾਂ 0.07 ਫੀਸਦੀ ਦੀ ਗਿਰਾਵਟ ਨਾਲ 59,816 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ।
ਵੀਰਵਾਰ ਨੂੰ ਚਾਂਦੀ ਵਾਇਦਾ 95 ਰੁਪਏ ਦੀ ਗਿਰਾਵਟ ਨਾਲ 70,991 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ, ਜਿਸ ਕਾਰਨ ਕਾਰੋਬਾਰੀਆਂ ਦੀ ਸਥਿਤੀ ਘੱਟ ਗਈ। ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ ਦਾ ਜੁਲਾਈ ਡਿਲੀਵਰੀ ਵਾਲਾ ਵਾਇਦਾ 95 ਰੁਪਏ ਜਾਂ 0.13 ਫੀਸਦੀ ਦੀ ਗਿਰਾਵਟ ਨਾਲ 70,991 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਿਆ, ਜਿਸ 'ਚ 13,662 ਲਾਟ ਲਈ ਕਾਰੋਬਾਰ ਹੋਇਆ। ਵਿਸ਼ਵ ਪੱਧਰ 'ਤੇ ਨਿਊਯਾਰਕ 'ਚ ਚਾਂਦੀ 0.13 ਫੀਸਦੀ ਡਿੱਗ ਕੇ 23.21 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।
ਕੇਂਦਰ ਸਰਕਾਰ ਦੁਆਰਾ ਐਲਾਨੀਆਂ ਛੁੱਟੀਆਂ ਤੋਂ ਇਲਾਵਾ ਸ਼ਨਿੱਚਰਵਾਰ ਤੇ ਐਤਵਾਰ ਨੂੰ ਰੇਟ ਜਾਰੀ ਨਹੀਂ ਕੀਤੇ ਜਾਂਦੇ ਹਨ। 22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੀ ਰਿਟੇਲ ਰੇਟ ਜਾਣਨ ਲਈ, ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਹੀ ਸਮੇਂ ਵਿੱਚ ਦਰਾਂ ਐਸਐਮਐਸ ਰਾਹੀਂ ਪ੍ਰਾਪਤ ਹੋ ਜਾਣਗੀਆਂ। ਇਸ ਤੋਂ ਇਲਾਵਾ, ਤੁਸੀਂ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ www.ibja.co ਜਾਂ ibjarates.com 'ਤੇ ਜਾ ਸਕਦੇ ਹੋ।
ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!