6th Pay Commission: ਦਿਵਾਲੀ ਮੌਕੇ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਫੈਸਲਾ!
Advertisement
Article Detail0/zeephh/zeephh2486949

6th Pay Commission: ਦਿਵਾਲੀ ਮੌਕੇ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਫੈਸਲਾ!

6th Pay Commission: ਮਾਮਲੇ ਦੀ ਸੁਣਵਾਈ ਦੌਰਾਨ ਵਿੱਤ ਸਕੱਤਰ ਨੇ ਹਾਈਕੋਰਟ ਨੂੰ ਦੱਸਿਆ ਕਿ ਬਕਾਇਆ ਰਕਮ 18000 ਕਰੋੜ ਰੁਪਏ ਹੈ, ਇਹ ਸਾਲ 2029-30 ਤੋਂ 2030-31 ਤੱਕ ਜਾਰੀ ਕੀਤੀ ਜਾ ਸਕਦੀ ਹੈ।

6th Pay Commission: ਦਿਵਾਲੀ ਮੌਕੇ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਫੈਸਲਾ!

6th Pay Commission: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਗਏ ਹਨ। ਹਾਈਕੋਰਟ ਨੇ ਬਕਾਏ ਜਾਰੀ ਕਰਨ 'ਚ ਟਾਲਾ ਵੱਟਣ 'ਤੇ ਪੰਜਾਬ ਦੇ ਵਿੱਤ ਸਕੱਤਰ ਨੂੰ ਝਾੜ ਪਾਈ ਅਤੇ ਅਗਲੀ ਤਰੀਕ 'ਤੇ ਜਵਾਬ ਦਾਖਲ ਕਰਨ ਲਈ ਆਖਿਆ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਵਿੱਤ ਸਕੱਤਰ ਨੇ ਹਾਈਕੋਰਟ ਨੂੰ ਦੱਸਿਆ ਕਿ ਬਕਾਇਆ ਰਕਮ 18000 ਕਰੋੜ ਰੁਪਏ ਹੈ, ਇਹ ਸਾਲ 2029-30 ਤੋਂ 2030-31 ਤੱਕ ਜਾਰੀ ਕੀਤੀ ਜਾ ਸਕਦੀ ਹੈ। ਇਸ 'ਤੇ ਹਾਈਕੋਰਟ ਨੇ ਵਿੱਤ ਸਕੱਤਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਉਦੋਂ ਤੱਕ ਸੱਤਵਾਂ ਤਨਖਾਹ ਕਮਿਸ਼ਨ ਵੀ ਲਾਗੂ ਹੋ ਜਾਵੇਗਾ, ਕੀ ਤੁਸੀਂ ਉਦੋਂ ਤੱਕ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਵੀ ਜਾਰੀ ਨਹੀਂ ਕਰੋਗੇ?

ਹਾਈ ਕੋਰਟ ਨੇ ਹੁਣ ਪੰਜਾਬ ਦੇ ਵਿੱਤ ਸਕੱਤਰ ਨੂੰ 29 ਅਕਤੂਬਰ ਤੱਕ ਤਾਜ਼ਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਕਿ ਇਹ ਬਕਾਇਆ ਰਾਸ਼ੀ ਕਦੋਂ ਜਾਰੀ ਕੀਤੀ ਜਾਵੇਗੀ?

ਇਹ ਵੀ ਪੜ੍ਹੋ: Punjab Rashan Card: ਰਾਸ਼ਨ ਕਾਰਡ ਬਹਾਲ ਕਰਨ ਦੇ ਮਾਮਲੇ ਸਬੰਧੀ ਹਾਈਕੋਰਟ ਵਿੱਚ ਸੁਣਵਾਈ ਹੋਈ

ਦੱਸ ਦੇਈਏ ਕਿ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਨੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਬਕਾਇਆ ਜਾਰੀ ਨਹੀਂ ਕੀਤਾ ਸੀ। ਸੈਂਕੜੇ ਮੁਲਾਜ਼ਮਾਂ ਨੇ ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨਾਂ ਪਾਈਆਂ ਸਨ। ਪਿਛਲੇ ਸਾਲ ਸਤੰਬਰ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਬਕਾਇਆ ਰਾਸ਼ੀ ਤਿੰਨ ਮਹੀਨਿਆਂ ਵਿੱਚ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਦੇ ਬਾਵਜੂਦ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਇਨ੍ਹਾਂ ਵਰਕਰਾਂ ਨੇ ਹੁਣ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਹੁਣ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ:  Sohan Singh Thandal: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਣ ਸਿੰਘ ਠੰਡਲ ਭਾਜਪਾ 'ਚ ਹੋਏ ਸ਼ਾਮਲ

Trending news