Chandigarh News: ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਨੂੰ ਸਮਰਥਨ ਨਾ ਦੇਣ ਦੀ ਅਪੀਲ ਕੀਤੀ ਹੈ।
Trending Photos
Chandigarh News: ਚੰਡੀਗੜ੍ਹ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਨੂੰ ਸਮਰਥਨ ਨਾ ਦੇਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਭਾਜਪਾ 'ਤੇ ਕਿਸਾਨ ਵਿਰੋਧੀ ਮਾਨਸਿਕਤਾ ਵਾਲੀ ਪਾਰਟੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਦੀ ਭਾਜਪਾ ਸਰਕਾਰ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ 'ਚ ਹਰਿਆਣਾ ਦੀਆਂ ਸਰਹੱਦਾਂ ਉਪਰ ਸ਼ਾਂਤਮਈ ਧਰਨਾ ਉਤੇ ਬੈਠੇ ਕਿਸਾਨਾਂ 'ਤੇ ਬੇਰਹਿਮੀ ਨਾਲ ਹਮਲਾ ਕਰ ਰਹੀ ਹੈ।
ਭਾਜਪਾ ਸਰਕਾਰ ਉਨ੍ਹਾਂ ਨੂੰ ਹਰਿਆਣਾ ਛੱਡ ਕੇ ਦਿੱਲੀ ਨਹੀਂ ਜਾਣ ਦੇ ਰਹੀ ਤੇ ਉਨ੍ਹਾਂ 'ਤੇ ਬੇਰਹਿਮੀ ਨਾਲ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਕਿਸਾਨਾਂ ਦਾ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਪ੍ਰਤੀ ਭਾਜਪਾ ਸਰਕਾਰਾਂ ਦਾ ਅਜਿਹਾ ਤਾਨਾਸ਼ਾਹੀ ਅਤੇ ਜ਼ਾਲਮ ਰਵੱਈਆ ਨਿੰਦਣਯੋਗ ਹੈ।
ਕਾਂਗਰਸ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ 2021 ਵਿੱਚ ਭਾਜਪਾ ਪ੍ਰਧਾਨ ਮੰਤਰੀ ਦੀ ਜ਼ਿੱਦ ਕਾਰਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਸੀ। ਅਮੀਰ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਪਿੱਛੇ ਹਟ ਗਏ ਹਨ।
ਕਾਂਗਰਸ ਦੇ ਬੁਲਾਰੇ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਆਪਣੇ ਵਾਅਦਿਆਂ ਤੋਂ ਪਿੱਛੇ ਹਟਣ ਤੋਂ ਬਾਅਦ ਕਿਸਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਚੰਡੀਗੜ੍ਹ ਅਕਾਲੀ ਦਲ ਦੇ ਕੌਂਸਲਰ ਨੂੰ ਭਾਜਪਾ ਉਮੀਦਵਾਰਾਂ ਦੀ ਹਮਾਇਤ ਨਹੀਂ ਕਰਨੀ ਚਾਹੀਦੀ।
ਕਾਂਗਰਸ ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀ ਸਥਿਤੀ ਦੇ ਬਾਵਜੂਦ ਜੇਕਰ ਅਕਾਲੀ ਦਲ ਦੇ ਕੌਂਸਲਰ ਹੁਣ ਵੀ ਮੇਅਰ ਚੋਣਾਂ ਵਿੱਚ ਭਾਜਪਾ ਵਰਗੀ ਕਿਸਾਨ ਵਿਰੋਧੀ ਪਾਰਟੀ ਨੂੰ ਵੋਟ ਪਾਉਂਦੇ ਹਨ ਤਾਂ ਇਹ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੋਵੇਗਾ। ਅਕਾਲੀ ਦਲ ਨੂੰ ਭਾਜਪਾ ਵਰਗੀ ਫਿਰਕੂ ਪਾਰਟੀ ਨਾਲੋਂ ਨਾਤਾ ਤੋੜਨ ਦੀ ਅਪੀਲ ਕਰਦਿਆਂ ਕਾਂਗਰਸ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨਾਲ ਚੋਣ ਗਠਜੋੜ ਕਰਨ ਦੇ ਦਿਨ ਤੋਂ ਹੀ ਕਿਸਾਨਾਂ ਵਿੱਚ ਆਪਣੀ ਸਾਰਥਕਤਾ ਗੁਆਉਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Harsh Mahajan News: ਕਾਂਗਰਸੀ ਵਿਧਾਇਕ ਤੇ ਵਰਕਰ ਸੀਐਮ ਸੁੱਖੂ ਦੀ ਕਾਰਜਪ੍ਰਣਾਲੀ ਤੋਂ ਚੱਲ ਰਹੇ ਨਾਰਾਜ਼-ਹਰਸ਼ ਮਹਾਜਨ