Chandigarh News: ਚੰਡੀਗੜ੍ਹ ਨਗਰ ਨਿਗਮ ਵੱਲੋਂ ਬਜਟ ਪਾਸ ਕਰਨ ਅੱਜ ਸਦਨ ਦੀ ਮੀਟਿੰਗ ਸੱਦੀ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਗਠਜੋੜ ਦੇ ਮੇਅਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਵਾਲੀ ਇਹ ਪਹਿਲੀ ਮੀਟਿੰਗ ਹੋਵੇਗੀ।
Trending Photos
Chandigarh News: ਚੰਡੀਗੜ੍ਹ ਨਗਰ ਨਿਗਮ ਵੱਲੋਂ ਬਜਟ ਪਾਸ ਕਰਨ ਅੱਜ ਸਦਨ ਦੀ ਮੀਟਿੰਗ ਸੱਦੀ ਹੈ। ਕਾਬਿਲੇਗੌਰ ਹੈ ਕਿ ਇਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਮੇਅਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਵਾਲੀ ਪਹਿਲੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ 2024-25 ਦੇ ਬਜਟ ਲਈ ਚਰਚਾ ਹੋਵੇਗੀ।
ਇਸ ਮੀਟਿੰਗ ਵਿੱਚ ਕਈ ਏਜੰਡਿਆਂ ਉਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ 20 ਹਜ਼ਾਰ ਲੀਟਰ ਮੁਫ਼ਤ ਪਾਣੀ ਸਮੇਤ ਕਈ ਏਜੰਡੇ ਪਾਸ ਕਰ ਸਕਦੀ ਹੈ। ਗੌਰਤਲਬ ਹੈ ਕਿ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਉਤੇ ਭਾਜਪਾ ਦਾ ਕਬਜ਼ਾ ਹੈ। ਇਸ ਲਈ ਗਠਜੋੜ ਦੇ ਮੇਅਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਕੌਂਸਲਰ ਆਮ ਆਦਮੀ ਪਾਰਟੀ-ਕਾਂਗਰਸ ਗਠਜੋੜ ਤੇ ਭਾਜਪਾ ਆਹਮੋ-ਸਾਹਮਣੇ ਹੋਣਗੇ।
ਮੇਅਰ ਕੁਲਦੀਪ ਕੁਮਾਰ ਨੇ ਕਿਹਾ ਸੀ ਕਿ ਨਗਰ ਨਿਗਮ ਵਿੱਚ ਮੁਲਾਜ਼ਮਾਂ ਦੀਆਂ ਤਨਖਾਹਾਂ ਰੁਕ ਗਈਆਂ ਹਨ, ਇਸ ਲਈ ਬਜਟ ਪਾਸ ਕਰਨਾ ਸਭ ਤੋਂ ਜ਼ਰੂਰੀ ਹੈ। ਅਗਲੇ ਹੀ ਦਿਨ 7 ਮਾਰਚ ਨੂੰ ਮੇਅਰ ਸਦਨ ਦੀ ਵਿਸ਼ੇਸ਼ ਮੀਟਿੰਗ ਵੀ ਬੁਲਾ ਸਕਦੇ ਹਨ। ਇਸ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਕਈ ਵਿਕਾਸ ਏਜੰਡੇ ਲਿਆਉਣ ਦੀ ਤਿਆਰੀ ਵਿੱਚ ਹਨ। ਇਸ ਮੀਟਿੰਗ ਵਿੱਚ 20 ਹਜ਼ਾਰ ਲੀਟਰ ਮੁਫ਼ਤ ਪਾਣੀ ਸਮੇਤ ਕਈ ਹੋਰ ਅਹਿਮ ਏਜੰਡੇ ਵੀ ਲਿਆਂਦੇ ਜਾ ਸਕਦੇ ਹਨ।
ਇਹ ਵੀ ਪੜ੍ਹੋ : Kisan Andolan Live Updates: ਕਿਸਾਨਾਂ ਦਾ ਦਿੱਲੀ ਕੂਚ ਅੱਜ; ਅੰਨਦਾਤਾ ਕਿਸ ਤਰ੍ਹਾਂ ਪੁੱਜੇਗਾ ਰਾਜਧਾਨੀ; ਜਾਣੋ ਪੂਰੀ ਯੋਜਨਾ
ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਏਜੰਡੇ ਪਾਸ ਕੀਤੇ ਜਾਣ ਤਾਂ ਜੋ ਇਨ੍ਹਾਂ 'ਤੇ ਕੰਮ ਸ਼ੁਰੂ ਹੋ ਸਕੇ। ਮੇਅਰ ਕੁਲਦੀਪ ਕੁਮਾਰ ਨੇ ਵੀ ਕਿਹਾ ਕਿ ਉਨ੍ਹਾਂ ਕੋਲ ਸਮਾਂ ਬਹੁਤ ਘੱਟ ਹੈ, ਇਸ ਲਈ ਬਜਟ ਦੇ ਅਗਲੇ ਹੀ ਦਿਨ ਸਦਨ ਦੀ ਵਿਸ਼ੇਸ਼ ਮੀਟਿੰਗ ਸੱਦੀ ਜਾ ਸਕਦੀ ਹੈ। ਨੇ ਕਿਹਾ ਕਿ ਉਸ ਕੋਲ ਸਮਾਂ ਘੱਟ ਅਤੇ ਕੰਮ ਬਹੁਤ ਹੈ।
ਇਹ ਵੀ ਪੜ੍ਹੋ : Shaheed Balveer Singh Cremation: ਰਜੌਰੀ 'ਚ ਸ਼ਹੀਦ ਹੋਏ ਅਕਾਲਗੜ੍ਹ ਕਲਾਂ ਦੇ ਜਵਾਨ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸਸਕਾਰ