Chandigarh News: ਇਸ ਮਾਮਲੇ ਵਿੱਚ ਪੁਲਿਸ ਨੇ ਸੈਕਟਰ 25 ਦੇ ਰਹਿਣ ਵਾਲੇ ਅਜੇ ਕੁਮਾਰ ਉਰਫ਼ ਕਾਲੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਪਹਿਲਾਂ ਵੀ ਅਜੈ ਨੂੰ ਕਿਸੇ ਕੰਮ ਦੇ ਬਹਾਨੇ ਬੁਲਾਇਆ ਸੀ।
Trending Photos
Chandigarh News: ਚੰਡੀਗੜ੍ਹ ਦੇ ਸੈਕਟਰ 25 ਵਿੱਚ ਸੋਮਵਾਰ ਅਤੇ ਮੰਗਲਵਾਰ ਦੀ ਰਾਤ 1:45 ਵਜੇ ਅਜੇ 21 ਸਾਲਾਂ ਨੌਜਵਾਨ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਮਾਮਲੇ ਵਿੱਚ ਅੱਜ ਅਜੈ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਨੇ ਬੁੱਧਵਾਰ ਦੇਰ ਰਾਤ ਇਸ ਮਾਮਲੇ 'ਚ ਇਲਾਕਾ ਕੌਂਸਲਰ ਪੂਨਮ ਦੇ ਪਤੀ ਸੰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਦੇ ਵਾਰਸਾਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 2 ਦਿਨਾਂ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਸੈਕਟਰ 25 ਦੇ ਰਹਿਣ ਵਾਲੇ ਅਜੇ ਕੁਮਾਰ ਉਰਫ਼ ਕਾਲੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਪਹਿਲਾਂ ਵੀ ਅਜੈ ਨੂੰ ਕਿਸੇ ਕੰਮ ਦੇ ਬਹਾਨੇ ਬੁਲਾਇਆ ਸੀ। ਸੋਮਵਾਰ-ਮੰਗਲਵਾਰ ਰਾਤ ਕਰੀਬ 1:45 ਵਜੇ ਜਦੋਂ ਉਹ ਬਾਈਕ 'ਤੇ ਆਇਆ ਤਾਂ ਕਾਲੇ ਰੰਗ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਉੱਠਣ ਲੱਗਾ ਤਾਂ ਨੌਜਵਾਨਾਂ ਨੇ ਉਸ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਸੈਕਟਰ-17 'ਚ ਨੌਜਵਾਨ ਦੀ ਹੈਲਮੇਟ ਮਾਰ-ਮਾਰ ਕੇ ਕੀਤੀ ਹੱਤਿਆ
ਪੁਲਿਸ ਨੇ ਉਸ ਦੇ ਬਿਆਨ ਵੀ ਦਰਜ ਕਰ ਲਏ ਸਨ। ਬਾਅਦ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਧਰਮਿੰਦਰ ਵਾਸੀ ਨਵਾਂਗਾਓਂ, ਮੁਹਾਲੀ, ਸੈਕਟਰ 25 ਕਲੋਨੀ ਦੇ ਰਹਿਣ ਵਾਲੇ ਅਜੈ ਉਰਫ਼ ਕਾਲੂ, ਸਾਬੂ ਅਤੇ ਸਪਤੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਅਜੈ ਦੀ ਮੌਤ ਤੋਂ ਬਾਅਦ ਕੇਸ ਵਿੱਚ ਕਤਲ ਦੀ ਧਾਰਾ ਜੋੜ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Faridkot Jail News: ਸੁਰਖੀਆਂ 'ਚ ਫਰੀਦਕੋਟ ਦੀ ਕੇਂਦਰੀ ਜੇਲ੍ਹ!12 ਮੋਬਾਇਲ ਬਰਾਮਦ
ਜਾਣੋ ਪੂਰਾ ਮਾਮਲਾ
ਦੱਸ ਦਈਏ ਕਿ ਬੀਤੇ ਦਿਨੀ ਮੁਲਜ਼ਮ ਨੇ ਪਹਿਲਾਂ ਵੀ ਅਜੈ ਨੂੰ ਕਿਸੇ ਕੰਮ ਦੇ ਬਹਾਨੇ ਬੁਲਾਇਆ ਸੀ। ਸੋਮਵਾਰ-ਮੰਗਲਵਾਰ ਰਾਤ ਕਰੀਬ 1:45 ਵਜੇ ਜਦੋਂ ਉਹ ਬਾਈਕ 'ਤੇ ਆਇਆ ਤਾਂ ਕਾਲੇ ਰੰਗ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਉੱਠਣ ਲੱਗਾ ਤਾਂ ਨੌਜਵਾਨਾਂ ਨੇ ਉਸ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਉਸ ਦੇ ਬਿਆਨ ਵੀ ਦਰਜ ਕਰ ਲਏ ਸਨ। ਬਾਅਦ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਵੇਸ਼ ਉਰਫ਼ ਬਾਬਾ ਵਾਸੀ ਈਡਬਲਯੂਐਸ ਕਲੋਨੀ, ਥਾਣਾ ਮੌੜ 'ਤੇ ਅਮਰਜੀਤ ਉਰਫ ਤੋਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਮਹੀਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਸੀ। ਬਾਬਾ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਜਦੋਂ ਉਸ ਦੀ ਲੱਤ ਦੀ ਇੱਕ ਹੱਡੀ ਟੁੱਟ ਗਈ ਤਾਂ ਉਸ ਨੂੰ ਪਲਾਸਟਰ ਲਾਉਣਾ ਪਿਆ ਅਤੇ ਕਈ ਦਿਨ ਹਸਪਤਾਲ ਵਿੱਚ ਦਾਖ਼ਲ ਰਹੇ। ਥਾਣਾ ਸਹਾਰਨਪੁਰ ਦੀ ਪੁਲਿਸ ਨੇ ਅਮਰਜੀਤ ਸਿੰਘ ਉਰਫ ਤੋਤਾ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਸੈਕਟਰ 25 ਵਿੱਚ ਇੱਕ ਹਫ਼ਤੇ ਵਿੱਚ ਇਹ ਦੂਜਾ ਕਤਲ ਹੈ। 29 ਨਵੰਬਰ ਨੂੰ ਬੀਏ ਦੇ ਵਿਦਿਆਰਥੀ ਮੁਕੁਲ 'ਤੇ ਨਾਬਾਲਗ ਸੰਦੀਪ ਅਤੇ ਅੰਕੁਰ ਨੇ ਚਾਕੂ ਨਾਲ ਹਮਲਾ ਕੀਤਾ ਸੀ। ਇਸ ਤੋਂ ਬਾਅਦ ਐਤਵਾਰ ਨੂੰ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਇਲਾਕੇ 'ਚ ਅਪਰਾਧਾਂ ਨੂੰ ਰੋਕਣ 'ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ।