Chandigarh Fire Update: ਚੰਡੀਗੜ੍ਹ, ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਫੈਕਟਰੀ ਵਿੱਚ ਅੱਗ ਲੱਗੀ ਉਹ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਜੋ ਕਨ੍ਹਈਆ ਮਿੱਤਲ ਦਾ ਭਰਾ ਦੱਸਿਆ ਜਾਂਦਾ ਹੈ।
Trending Photos
Chandigarh Fire Update: ਚੰਡੀਗੜ੍ਹ, ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਫੈਕਟਰੀ ਵਿੱਚ ਅੱਗ ਲੱਗੀ ਉਹ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਜੋ ਕਨ੍ਹਈਆ ਮਿੱਤਲ ਦਾ ਭਰਾ ਦੱਸਿਆ ਜਾਂਦਾ ਹੈ। ਪਲਾਟ ਨੰਬਰ 786 ਵਿੱਚ ਅੱਗ ਲੱਗੀ ਹੈ।
ਜਾਣਕਾਰੀ ਮੁਤਾਬਕ ਇਹ ਫਰਨੀਚਰ ਫੈਕਟਰੀ ਹੈ। ਇੱਥੇ ਲੱਕੜ ਅਤੇ ਪਲਾਸਟਿਕ ਦੇ ਫਰਨੀਚਰ ਦੀਆਂ ਚੀਜ਼ਾਂ ਰੱਖੀਆਂ ਜਾਂਦੀਆਂ ਹਨ। ਇਸ ਕਾਰਨ ਅੱਗ ਤੇਜ਼ੀ ਨਾਲ ਵੱਧ ਰਹੀ ਹੈ। ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਇਸ ਅੱਗ ਨੂੰ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ: Jalandhar News: ਕੈਂਟ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ ਟਲਿਆ! ਡਿੱਗੀ ਛੱਤ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਟੋਇਟਾ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ ਸੀ। ਇਸ ਵਿੱਚ ਮੁਰੰਮਤ ਲਈ ਆਏ 10 ਵਾਹਨ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।