Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ
Advertisement
Article Detail0/zeephh/zeephh2607395

Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਲੋਕ ਘਰਾਂ ਵਿਚੋਂ ਘੱਟ ਹੀ ਬਾਹਰ ਨਿਕਲੇ। ਇਸ ਦੇ ਨਾਲ ਹੀ ਕੱਲ੍ਹ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਜਿਸ ਦੇ ਮੈਦਾਨ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸ

Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ

Punjab Weather Updates: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਲੋਕ ਘਰਾਂ ਵਿਚੋਂ ਘੱਟ ਹੀ ਬਾਹਰ ਨਿਕਲੇ। ਇਸ ਦੇ ਨਾਲ ਹੀ ਕੱਲ੍ਹ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਜਿਸ ਦੇ ਮੈਦਾਨ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸਰਹੱਦ ਤੱਕ ਦੇਖੇ ਜਾ ਸਕਦੇ ਹਨ। ਇਸ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੇ ਆਸਾਰ ਹਨ। ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇੱਥੇ ਦਿੱਖ ਲਗਭਗ 50 ਮੀਟਰ ਹੋ ਸਕਦੀ ਹੈ। 8 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਸਰਗਰਮ
ਸ਼ਨੀਵਾਰ, ਜਨਵਰੀ 18 ਤੋਂ ਦੋ ਨਵੀਆਂ ਪੱਛਮੀ ਗੜਬੜੀਆਂ (WD) ਸਰਗਰਮ ਹੋ ਗਈਆਂ ਹਨ। ਪਹਿਲਾ ਵੈਸਟਰਨ ਡਿਸਟਰਬੈਂਸ ਇਰਾਨ ਦੀ ਸਰਹੱਦ ਵਿੱਚ ਹੈ, ਜਦੋਂ ਕਿ ਦੂਜਾ ਗੁਜਰਾਤ ਤੋਂ ਪੰਜਾਬ-ਰਾਜਸਥਾਨ ਸਰਹੱਦ ਤੱਕ ਟਰਫ ਫੋਰਮ ਵਿੱਚ ਸਰਗਰਮ ਹੈ। ਇਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 21 ਜਨਵਰੀ ਨੂੰ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 23 ਫਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਤੇ 22 ਫਰਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Trending news