Chandigarh Weather Update: ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਕਿਹਾ ਹੈ ਕਿ ਲੋਕ ਸੈਰ ਕਰਦੇ ਸਮੇਂ ਆਪਸ ਵਿੱਚ ਦੂਰੀ ਬਣਾ ਕੇ ਰੱਖਣ ਅਤੇ ਪਾਰਕਿੰਗ ਲਾਈਟਾਂ ਨੂੰ ਵੀ ਚਾਲੂ ਰੱਖਣ। ਸ਼ੀਸ਼ੇ 'ਤੇ ਗੰਦਾ ਪਾਣੀ ਆਉਣ ਦੀ ਸਥਿਤੀ ਵਿਚ, ਇਸ ਨੂੰ ਤੁਰੰਤ ਸਾਫ਼ ਕਰੋ।
Trending Photos
Chandigarh Weather Update: ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਅੱਜ ਮੀਂਹ ਕਰਕੇ ਚੰਡੀਗੜ੍ਹ ਵਿੱਚ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਅੱਜ ਲਈ ਇਹ ਚੇਤਾਵਨੀ ਵੀ ਦਿੱਤੀ ਸੀ। ਅੱਜ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।
ਟਰੈਫਿਕ ਪੁਲਿਸ ਨੇ ਐਡਵਾਈਜ਼ਰੀ ਕੀਤੀ ਜਾਰੀ
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ (Chandigarh Weather Update) ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਮੀਂਹ ਦੌਰਾਨ ਗੱਡੀ ਹੌਲੀ ਚਲਾਉਣ ਅਤੇ ਹੋਰ ਲੋਕਾਂ 'ਤੇ ਪਾਣੀ ਨਾ ਸੁੱਟਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਕਿਹਾ ਹੈ ਕਿ ਲੋਕ ਸੈਰ ਕਰਦੇ ਸਮੇਂ ਆਪਸ ਵਿੱਚ ਦੂਰੀ ਬਣਾ ਕੇ ਰੱਖਣ ਅਤੇ ਪਾਰਕਿੰਗ ਲਾਈਟਾਂ ਨੂੰ ਵੀ ਚਾਲੂ ਰੱਖਣ। ਸ਼ੀਸ਼ੇ 'ਤੇ ਗੰਦਾ ਪਾਣੀ ਆਉਣ ਦੀ ਸਥਿਤੀ ਵਿਚ, ਇਸ ਨੂੰ ਤੁਰੰਤ ਸਾਫ਼ ਕਰੋ।
#TrafficAdvisory:-
The general public is being advised
1. to drive their vehicle slowly during #rain,
2. avoid water splashing,
3. keep distance from the front vehicle to avoid muddy water on the front screen & collision,
4. turn on the vehicle's parking lights,— Chandigarh Traffic Police (@trafficchd) March 29, 2024
ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ, ਲਗਾਤਾਰ ਸਵੇਰ ਤੋਂ ਹੋ ਰਹੀ ਹੈ ਬਾਰਿਸ਼
1 ਅਪ੍ਰੈਲ ਤੋਂ ਮੌਸਮ ਸਾਫ਼ ਹੋਵੇਗਾ
ਇਸ ਦੇ ਨਾਲ ਹੀ ਬਾਰਿਸ਼ (Chandigarh Weather Update) ਵੀ ਸ਼ੁਰੂ ਹੋ ਗਈ ਹੈ। ਅੱਜ ਦਿਨ ਭਰ ਮੌਸਮ ਅਜਿਹਾ ਹੀ ਰਹੇਗਾ। ਕੱਲ੍ਹ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 1 ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਤਾਪਮਾਨ 'ਤੇ ਕੋਈ ਅਸਰ ਨਹੀਂ ਪਵੇਗਾ। ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕੱਲ੍ਹ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
2 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਰਹੇਗਾ
1 ਅਪ੍ਰੈਲ ਨੂੰ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 17 ਡਿਗਰੀ ਸੈਲਸੀਅਸ ਰਹੇਗਾ। 2 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ 16 ਡਿਗਰੀ ਸੈਲਸੀਅਸ ਹੋ ਸਕਦਾ ਹੈ, ਜਦਕਿ 3 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ 16 ਡਿਗਰੀ ਸੈਲਸੀਅਸ ਹੋ ਸਕਦਾ ਹੈ।
ਇਹ ਵੀ ਪੜ੍ਹੋ: Education News: ਅਪ੍ਰੈਲ 'ਚ ਹੋਵੇਗੀ ਪੰਜਾਬੀ ਦੀ ਵਾਧੂ ਪ੍ਰੀਖਿਆ, PSEB ਨੇ ਜਾਰੀ ਕੀਤਾ ਸ਼ਡਿਊਲ