Panchkula News: ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ SYL ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨ
Advertisement
Article Detail0/zeephh/zeephh2515527

Panchkula News: ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ SYL ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨ

Panchkula News: ਲੋਕਾਂ ਨੇ ਕਾਂਗਰਸ ਨੂੰ ਬਾਹਰ ਰਾਸਤਾ ਦਿਖਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਇਨ੍ਹਾਂ ਕੰਮ ਤਾਂ ਕੁਝ ਕਰ ਨਹੀਂ ਰਹੇ। ਉਨ੍ਹਾਂ ਨੇ ਕਿਹਾ ਕਿ ਸਾਡਾ ਚੰਡੀਗੜ੍ਹ ਦੇ ਉਪਰ ਹੱਕ ਹੈ ਇਹ ਲੋਕਾਂ ਨੂੰ ਵੀ ਪਤਾ ਹੈ।

Panchkula News: ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ SYL ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨ

Panchkula News: ਗੁਰੂ ਨਾਨਕ ਦੇਵ ਜੀ ਦੇ 555 ਪ੍ਰਕਾਸ਼ ਪੂਰਬ ਨੂੰ ਪੂਰੀ ਦੁਨੀਆ ਵਿੱਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਅੱਜ ਪੂਰੀ ਦੁਨੀਆ ਦੇ ਲੋਕਾਂ ਨੂੰ ਮੁਬਾਰਕਾਂ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ  ਨੂੰ ਅਸੀਂ ਅੱਜ ਵੀ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਅੱਗੇ ਵੱਧ ਰਹੇ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ 500 ਬੈਡਾਂ ਦਾ ਹਸਪਤਾਲ ਜੋ ਬਣਕੇ ਤਿਆਰ ਹੋਵੇਗਾ। ਉਸ ਦਾ ਨਾਮ ਗੁਰੂ ਨਾਨਕ ਦੇਵ ਜੀ ਨਾਂ ਉੱਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀਂ ਜੋ ਬਰਸਾਤ ਘੱਟ ਹੋਈ ਸੀ ਕਿਸਾਨਾਂ ਨੂੰ ਅੱਜ ਉਸ ਦੀ ਦੂਜੀ ਕਿਸ਼ਤ 300 ਕਰੋੜ ਰੁਪਏ ਕਿਸਾਨਾਂ ਨੂੰ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇੱਕ ਅਸੀਂ ਪੋਰਟਲ ਲਾਂਚ ਕੀਤਾ ਹੈ। ਜਿਸ ਤਹਿਤ ਕਿਸਾਨਾਂ ਦੀ ਜ਼ਮੀਨ ਦਾ ਟੈਸਟ ਕਰਕੇ ਦੱਸਿਆ ਜਾਂਦਾ ਹੈ ਕੀ ਤੁਹਾਡੀ ਜ਼ਮੀਨ ਵਿੱਚ ਕੀ-ਕੀ ਕਮੀ ਹੈ। ਸਰਕਾਰ ਵੱਲੋਂ ਇਸ ਸਕੀਮ ਤਹਿਤ 40 ਲੱਖ ਕਿਸਾਨਾਂ ਦੀ ਜ਼ਮੀਨ ਟੈਸਟ ਕਰਕੇ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇਗੀ

ਵਿਧਾਨ ਸਭਾ ਅਤੇ ਜਾਖੜ ਉੱਤੇ ਬਿਆਨ

ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਹੀ ਥਾਲੀ ਦੇ ਵਟੇ ਚਟੇ ਨੇ ਅਤੇ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਇਸ ਲਈ ਕਿਸ ਨੂੰ ਕੀ ਦਿੱਕਤ ਹੈ ਵਿਧਾਨ ਸਭਾ ਬਣਾਉਣ ਨੂੰ ਲੈਕੇ। ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਬਾਹਰ ਰਾਸਤਾ ਦਿਖਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਇਨ੍ਹਾਂ ਕੰਮ ਤਾਂ ਕੁਝ ਕਰ ਨਹੀਂ ਰਹੇ। ਉਨ੍ਹਾਂ ਨੇ ਕਿਹਾ ਕਿ ਸਾਡਾ ਚੰਡੀਗੜ੍ਹ ਦੇ ਉਪਰ ਹੱਕ ਹੈ ਇਹ ਲੋਕਾਂ ਨੂੰ ਵੀ ਪਤਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ SYL ਦਾ ਪਾਣੀ ਦੇਣ ਲਈ ਤਿਆਰ ਹਨ। ਅਸੀਂ ਸਮਝੌਤੇ ਤਹਿਤ ਪਾਣੀ ਮੰਗ ਰਹੇ ਹਾਂ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਫਸਲ ਨਹੀਂ ਚੱਕੀ ਜਾ ਰਹੀ ਉਸ ਦਾ ਹੱਲ ਨਹੀਂ ਕੀਤਾ ਜਾ ਰਿਹਾ ਸਗੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਸੁਨੀਲ ਜਾਖੜ ਨੂੰ ਨਸੀਹਤ ਦਿੰਦਿਆਂ ਬੋਲੇ ਕਿ ਚੰਡੀਗੜ੍ਹ ਉਪਰ ਤਾਂ ਹਿਮਾਚਲ ਦਾ ਵੀ 5 ਫੀਸਦੀ ਹੱਕ ਹੈ, ਇਸ ਲਈ ਹਰਿਆਣਾ ਵਿਧਾਨ ਸਭਾ ਚੰਡੀਗੜ੍ਹ ਵਿੱਚ ਬਣਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਖੜ ਸਾਬ੍ਹ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਦੀ ਗੱਲ ਆਖੀ।

Trending news