Farmer Meeting News: ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਕੁਝ ਅੰਕੜੇ ਮੰਗੇ ਗਏ ਹਨ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।
Trending Photos
Farmer Meeting News: ਚੰਡੀਗੜ੍ਹ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਹੋਰ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਸੂਤਰਾਂ ਅਨੁਸਾਰ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਕੁਝ ਅੰਕੜੇ ਮੰਗੇ ਗਏ ਹਨ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।
VIDEO | Briefing the media after a meeting with farmers leaders in Chandigarh, Union Agriculture and Farmers Welfare Minister Shivraj Singh Chouhan (@ChouhanShivraj) says, "We have held positive talks with both of the farmers unions. Welfare of the farmers is a priority of the… pic.twitter.com/TYZDFnMw4m
— Press Trust of India (@PTI_News) February 22, 2025
ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਹੋਵੇਗੀ ਜਦੋਂ ਤੱਕ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ।
ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਐਮਐਸਪੀ ਨੂੰ ਕਾਫੀ ਜ਼ਿਆਦਾ ਡਿਟੇਲ ਵਿੱਚ ਚਰਚਾ ਹੋਈ ਹੈ ਕਿ ਐਮਐਸਪੀ ਦੀ ਲੀਗ ਗਰੰਟੀ ਕੀਹੋਣੀ ਚਾਹੀਦੀ ਹੈ। ਉਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਡਾਟਾ ਪੇਸ਼ ਕੀਤਾ ਗਿਆ, ਜਿਸਨੂੰ ਅਧਾਰ ਬਣਾਕੇ ਇਸ ਉੱਤੇ ਗੱਲਬਾਤ ਕਰਨ ਦੀ ਮੰਗ ਕੀਤੀ ਗਈ। ਜਿਸ ਉੱਤੇ ਕੇਂਦਰੀ ਮੰਤਰੀਆਂ ਵੱਲੋਂ ਉਸ ਡਾਟੇ ਸਬੰਧੀ ਜਾਣਕਾਰੀ ਮੰਗ ਗਈ ਹੈ ਕਿ ਇਹ ਡਾਟਾ ਕਿਹੜੀਆਂ ਸੰਸਥਾਵਾਂ ਦੇ ਵੱਲੋਂ ਦਿੱਤਾ ਗਿਆ ਹੈ। ਉਹ ਸਾਰਾ ਡਾਟਾ ਕਿਸਾਨ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਦੇ ਨਾਲ ਸ਼ੇਅਰ ਕਰਨਗੇ।
VIDEO | Punjab Finance Minister Harpal Singh Cheema (@HarpalCheemaMLA) briefs media after a meeting between central team and farmer unions in Chandigarh.
(Full video available on PTI Videos- https://t.co/dv5TRARJn4) pic.twitter.com/C6NqUSyhNf
— Press Trust of India (@PTI_News) February 22, 2025
ਦੱਸਦਈਏ ਕਿ ਕੇਂਦਰ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਗੱਲਬਾਤ ਲਈ ਆਏ ਹਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਮੌਜੂਦ ਹਨ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਗਿਆ ਹੈ। ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿੱਚ ਆਏ, ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚ ਗਏ। ਉਨ੍ਹਾਂ ਨੇ ਝੁਕ ਕੇ ਡੱਲੇਵਾਲ, ਜੋ ਕੁਰਸੀ 'ਤੇ ਬੈਠੇ ਸਨ, ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਤੋਂ ਬਾਅਦ ਉਹ ਹੋਰ ਕਿਸਾਨ ਆਗੂਆਂ ਨੂੰ ਮਿਲਿਆ।