ਪੰਜਾਬ ਵਿੱਚ ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤਾ ਵੱਡਾ ਬਿਆਨ
Advertisement
Article Detail0/zeephh/zeephh2615160

ਪੰਜਾਬ ਵਿੱਚ ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤਾ ਵੱਡਾ ਬਿਆਨ

Governor Gulab Chand Kataria: ਰਾਜਪਾਲ ਨੇ ਕਿਹਾ ਕਿ ਪਹਿਲਾਂ ਵੱਡੇ ਡਰੋਨ ਪਾਕਿਸਤਾਨ ਤੋਂ ਆਉਂਦੇ ਸਨ, ਜਿਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਸੀ। ਪਰ ਹੁਣ ਪਾਕਿਸਤਾਨ ਤੋਂ ਛੋਟੇ ਡਰੋਨ ਭੇਜੇ ਜਾ ਰਹੇ ਹਨ। ਹਾਲਾਂਕਿ, ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ। 

ਪੰਜਾਬ ਵਿੱਚ ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤਾ ਵੱਡਾ ਬਿਆਨ

Governor Gulab Chand Kataria: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ, ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ 42, ਚੰਡੀਗੜ੍ਹ ਵਿਖੇ ਵਿਸ਼ਵ ਬਾਲ ਸੰਭਾਲ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਦੌਰਾਨ, ਉੱਥੇ ਮੌਜੂਦ ਲੋਕਾਂ ਨੇ ਮਹਿਲਾ ਸਸ਼ਕਤੀਕਰਨ ਅਤੇ ਭਰੂਣ ਹੱਤਿਆ ਨੂੰ ਖਤਮ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਅਰੋੜਾ ਵੀ ਮੌਜੂਦ ਸਨ। ਸ਼ਗਨ ਸਕੀਮ ਤਹਿਤ ਕਈ ਔਰਤਾਂ ਨੂੰ 11,000 ਰੁਪਏ ਦੇ ਚੈੱਕ ਵੀ ਦਿੱਤੇ ਗਏ।

ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਹਮੇਸਾ ਸਾਡੇ ਨਾਲ ਸਿੱਧਾ ਲੜ ਨਹੀਂ ਸਕਦਾ, ਇਸ ਲਈ ਉਸਨੇ ਨਸ਼ਿਆਂ ਦਾ ਰਸਤਾ ਲੱਭ ਲਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਬਗਾਵਤ ਦਾ ਮਾਹੌਲ ਬਣਾਇਆ ਜਾ ਸਕੇ। ਇਹ ਗੱਲ ਉਨ੍ਹਾਂ ਅੱਜ (24 ਜਨਵਰੀ) ਨੂੰ ਪੰਜਾਬ ਯੂਨੀਵਰਸਿਟੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ।

ਰਾਜਪਾਲ ਨੇ ਕਿਹਾ ਕਿ ਪਹਿਲਾਂ ਵੱਡੇ ਡਰੋਨ ਪਾਕਿਸਤਾਨ ਤੋਂ ਆਉਂਦੇ ਸਨ, ਜਿਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਸੀ। ਪਰ ਹੁਣ ਪਾਕਿਸਤਾਨ ਤੋਂ ਛੋਟੇ ਡਰੋਨ ਭੇਜੇ ਜਾ ਰਹੇ ਹਨ। ਹਾਲਾਂਕਿ, ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ। ਪਿਛਲੀ ਵਾਰ ਗ੍ਰਹਿ ਮੰਤਰੀ ਨੇ ਅੱਠ ਐਂਟੀ-ਡਰੋਨ ਸਿਸਟਮ ਦਿੱਤੇ ਸਨ, ਹੁਣ ਉਨ੍ਹਾਂ ਦੀ ਗਿਣਤੀ ਵਧਾ ਕੇ 26 ਕਰ ਦਿੱਤੀ ਗਈ ਹੈ। ਪਰ ਨਸ਼ਾ ਅਜੇ 100 ਪ੍ਰਤੀਸ਼ਤ ਖਤਮ ਨਹੀਂ ਹੋਇਆ ਹੈ।

ਪੰਜਾਬ ਦੇ ਕਾਨੂੰਨ ਵਿਵਸਥਾ ਦੀ ਪ੍ਰਸ਼ੰਸਾ ਕੀਤੀ
ਰਾਜਪਾਲ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਸਜ਼ਾ ਦੀ ਦਰ 80 ਤੋਂ 85 ਪ੍ਰਤੀਸ਼ਤ ਹੈ, ਜਦੋਂ ਕਿ ਰਾਜਸਥਾਨ ਵਿੱਚ ਇਹ ਦਰ ਸਿਰਫ਼ 23 ਤੋਂ 28 ਪ੍ਰਤੀਸ਼ਤ ਹੈ। ਪੰਜਾਬ ਵਿੱਚ ਸਜ਼ਾ ਦਾ ਪ੍ਰਤੀਸ਼ਤ ਦਰ ਵੱਧ ਹੈ। ਸੂਬੇ ਵਿੱਚ ਜ਼ਬਤ ਕੀਤੇ ਜਾ ਰਹੇ ਨਸ਼ੀਲੇ ਪਦਾਰਥਾਂ ਦੀ ਮਾਤਰਾ ਵੀ ਜ਼ਿਆਦਾ ਹੈ।

ਰਾਜਪਾਲ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਪੰਜਾਬ ਯੂਨੀਵਰਸਿਟੀ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੈ। ਨਸ਼ੇ ਦੀ ਲਤ ਕਾਰਨ ਔਰਤਾਂ ਸਭ ਤੋਂ ਵੱਧ ਪੀੜਤ ਹੁੰਦੀਆਂ ਹਨ। ਔਰਤਾਂ ਨਸ਼ੇ ਦੀ ਲਤ ਵਿਰੁੱਧ ਵਧੇਰੇ ਪ੍ਰਭਾਵਸ਼ਾਲੀ ਕੰਮ ਕਰ ਸਕਦੀਆਂ ਹਨ। ਔਰਤਾਂ ਦੇ ਯਤਨਾਂ ਨਾਲ ਨਸ਼ੇ ਦੇ ਵਿਰੁੱਧ ਸਫਲਤਾ ਮਿਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।

 

Trending news