Chandigarh Mayor Election Highlights: ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।
Trending Photos
Chandigarh Mayor Election Highlights: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਨਵੇਂ ਚੁਣੇ ਗਏ ਮੇਅਰ ਮਨੋਜ ਕੁਮਾਰ ਸੋਨਕਰ ਅਤੇ ਚੋਣ ਅਫਸਰ ਅਨਿਲ ਮਸੀਹ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ 3 ਹਫਤਿਆਂ ਵਿੱਚ ਜਵਾਬ ਦਾਖ਼ਲ ਦੇਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂਆਂ ਨੇ ਚੰਡੀਗੜ੍ਹ ਦੇ ਸੈਕਟਰ 17 ਵਿੱਚ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਵਿੱਢ ਦਿੱਤਾ ਹੈ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਬਣ ਚੁੱਕਾ ਹੈ। ਇਸ ਇਲਾਵਾ ਭਲਕੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਧਰਨਾ ਦੇਣਗੇ। ਇਸ ਇਲਾਵਾ ਚੋਣ ਅਫਸਰ ਖਿਲਾਫ਼ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਬੀਤੇ ਨਗਰ ਨਿਗਮ ਦੀ I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲੀ। ਭਾਜਪਾ ਦੇ ਮਨੋਜ ਸੋਨਕਰ ਨੂੰ ਮੇਅਰ ਐਲਾਨਿਆ ਗਿਆ ਹੈ। ਭਾਜਪਾ ਨੂੰ 16 ਵੋਟਾਂ ਮਿਲੀਆਂ ਹਨ। ਸੂਤਰਾਂ ਮੁਤਾਬਕ 'ਆਪ' ਅਤੇ ਕਾਂਗਰਸ ਨੂੰ 12 ਵੋਟਾਂ ਮਿਲੀਆਂ ਹਨ। ਅੱਠ ਵੋਟਾਂ ਅਯੋਗ ਹਨ।
ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਇੱਕ ਦੂਜੇ ਵਿਰੁੱਧ ਚੋਣ ਲੜਨ ਵਾਲੀਆਂ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਹੋ ਗਿਆ ਹੈ ਹਾਲਾਂਕਿ ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਚੰਡੀਗੜ੍ਹ ਵਿੱਚ ਸਿਆਸੀ ਸਮੀਕਰਨ
ਚੰਡੀਗੜ੍ਹ ਨਗਰ ਨਿਗਮ ਦੀ ਗੱਲ ਕਰੀਏ ਤਾਂ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਦੀ ਵੀ ਮਾਨਤਾ ਹੈ। ਇਨ੍ਹਾਂ ਵਿੱਚ ਭਾਜਪਾ ਦੇ 15, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ।
ਮੇਅਰ ਦੀ ਚੋਣ ਵਿਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਕਾਂਗਰਸ ਅਤੇ ‘ਆਪ’ ਦੇ ਇਸ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀ ਗਿਣਤੀ 20 ਵੋਟਾਂ ਹੋ ਗਈ। ਜੇਕਰ ਸਾਰੇ ਕੌਂਸਲਰ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਦਿੰਦੇ ਹਨ ਤਾਂ ਉਹ ਆਸਾਨੀ ਨਾਲ ਜਿੱਤ ਜਾਵੇਗਾ।
Chandigarh Mayor Elections 2024 --