Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ 'ਚ ਦਾਖ਼ਲ; ਕਿਸਾਨ ਕਰਨਗੇ ਵੱਡਾ ਐਲਾਨ
Advertisement
Article Detail0/zeephh/zeephh2571909

Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ 'ਚ ਦਾਖ਼ਲ; ਕਿਸਾਨ ਕਰਨਗੇ ਵੱਡਾ ਐਲਾਨ

Punjab Breaking Live Updates: ਬਾਬਾ ਭੀਮ ਰਾਓ ਡਾ. ਅੰਬੇਡਕਰ ਸਬੰਧੀ ਅਮਿਤ ਸ਼ਾਹ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਅੱਜ ਦੇਸ਼ਵਿਆਪੀ ਰੋਸ ਪ੍ਰਦਰਸ਼ਨ ਕਰੇਗੀ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ 'ਚ ਦਾਖ਼ਲ; ਕਿਸਾਨ ਕਰਨਗੇ ਵੱਡਾ ਐਲਾਨ
LIVE Blog

Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ ਹੈ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ। ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ।

ਇਸ ਸਾਜਿਸ਼ ਦਾ ਵਿਰੋਧ ਕਰਨ ਲਈ 24 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਵਿਖੇ ਬੁਲਾ ਲਈ ਗਈ ਹੈ ਜਿਸ ਵਿੱਚ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates:

24 December 2024
10:41 AM

30 ਦਸੰਬਰ ਨੂੰ ਹੋਵੇਗੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ 

72 ਘੰਟਿਆਂ ਦੇ ਨੋਟਿਸ 'ਚ 23 ਦਸੰਬਰ ਨੂੰ ਰੱਖੀ ਗਈ ਸੀ ਅੰਤਰਿੰਗ ਕਮੇਟੀ ਦੀ ਬੈਠਕ, ਜਿਸ ਨੂੰ ਕੀਤਾ ਗਿਆ ਸੀ ਰੱਦ 

ਐਸਜੀਪੀਸੀ ਦੇ ਪ੍ਰਧਾਨ ਦੇ ਰੁਝੇਵਿਆਂ ਕਾਰਨ 23 ਦਸੰਬਰ ਨੂੰ ਹੋਣ ਵਾਲੀ ਅੰਤਰਿੰਗ ਕਮੇਟੀ ਦੀ ਬੈਠਕ ਕੀਤੀ ਗਈ ਸੀ ਰੱਦ 

30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮਹੀਨਾਵਾਰ ਆਮ ਇਕੱਤਰਤਾ ਵਜੋਂ ਹੋਵੇਗੀ 

ਮੀਟਿੰਗ 'ਚ ਪੰਥਕ ਮਾਮਲਿਆਂ ਅਤੇ ਮੌਜੂਦਾ ਪੰਥਕ ਹਾਲਾਤਾਂ ਬਾਰੇ ਹੋਵੇਗਾ ਵਿਚਾਰ ਵਟਾਂਦਰਾ

09:33 AM

 ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਦਿੱਲੀ ਇੱਕ ਵਕੀਲ ਵਿਭੋਰ ਅਨੰਦ ਖਿਲਾਫ ਕੇਸ ਦਰਜ ਕੀਤਾ ਹੈ। ਵੀਡੀਓ ਵਿੱਚ ਸੰਵਿਧਾਨ ਨਿਰਮਾਤਾ ਨੂੰ ਲੈ ਕੇ ਟਿੱਪਣੀ ਕਾਰਨ ਵਕੀਲ ਉਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੋਸ਼ ਹਨ ਕਿ ਵੀਡੀਓ ਨੂੰ ਆਡਿਟ ਕਰਕੇ ਵਾਇਰਲ ਕਰਦੇ ਹੋਏ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।  ਇਹ ਵਕੀਲ ਪਹਿਲਾ ਵੀ ਸੋਸ਼ਲ ਮੀਡੀਆ ਉਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਰਿਹਾ ਹੈ।

09:32 AM

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਲੁਧਿਆਣਾ ਦੇ ਵਾਰਡ ਨੰਬਰ 20 ਤੋਂ ਅਕਾਲੀ ਦਲ ਦੇ ਉਮੀਦਵਾਰ ਚਤਰਵੀਰ ਸਿੰਘ ਕਮਲ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ 'ਆਪ' ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਕੁਮਾਰ ਪੱਪੀ ਪਰਾਸ਼ਰ, ਮਦਨ ਲਾਲ ਬੱਗਾ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਮੌਜੂਦ ਰਹੇ।

Trending news