Punjab Breaking Live Updates: ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰਦੇ ਹੋਏ ਖਨੌਰੀ ਸਰਹੱਦ 'ਤੇ 111 ਕਿਸਾਨਾਂ ਦਾ ਜੱਥਾ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰੇਗਾ।
Trending Photos
Punjab Breaking Live Updates: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਜਾ ਰਹੀ ਸਿਹਤ ਨੂੰ ਲੈ ਕੇ ਵੱਧ ਰਹੀ ਚਿੰਤਾ ਵਿਚਾਲੇ ਸੁਪਰੀਮ ਕੋਰਟ 15 ਜਨਵਰੀ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਮਾਣਹਾਨੀ ਪਟੀਸ਼ਨ ਉਤੇ ਸੁਣਵਾਈ ਕਰੇਗਾ।
ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟੇਸ਼ਵਰ ਸਿੰਘ ਦਾ ਬੈਂਚ ਡੱਲੇਵਾਲ ਵੱਲੋਂ ਦਾਇਰ ਪਟੀਸ਼ਨ ਉਤੇ ਵੀ ਵਿਚਾਰ ਕਰੇਗਾ, ਜਿਸ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਮਗਰੋਂ ਫਸਲਾਂ ਉਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰਦਿਆਂ ਕੇਂਦਰ ਨੂੰ ਇਸ ਸਬੰਧੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ 3 ਮੋਰਚਿਆਂ ਦੇ ਆਗੂਆਂ ਦੀ ਮੀਟਿੰਗ ਹੋਈ। ਪਾਤੜਾਂ ਵਿੱਚ 18 ਜਨਵਰੀ ਨੂੰ ਮੁੜ ਮੀਟਿੰਗ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।
Punjab Breaking Live Updates: