Punjab Breaking Live Updates: ਹਾਈਕੋਰਟ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ 'ਤੇ ਹੋਵੇਗੀ ਸੁਣਵਾਈ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2471535

Punjab Breaking Live Updates: ਹਾਈਕੋਰਟ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ 'ਤੇ ਹੋਵੇਗੀ ਸੁਣਵਾਈ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

 

Punjab Breaking Live Updates: ਹਾਈਕੋਰਟ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ 'ਤੇ ਹੋਵੇਗੀ ਸੁਣਵਾਈ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਪੰਜਾਬ ਹਰਿਆਣਾ ਹਾਈਕੋਰਟ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਥਾਵਾਂ 'ਤੇ ਵਿਵਾਦ ਖੜ੍ਹਾ ਹੋ ਗਿਆ ਸੀ, ਇਸ ਸਬੰਧੀ ਵੱਖ-ਵੱਖ ਕੇਸਾਂ ਦੀ ਸੁਣਵਾਈ ਹਾਈਕੋਰਟ 'ਚ ਹੋਵੇਗੀ, ਇਸ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਨੇ 16 ਅਕਤੂਬਰ ਤੱਕ 200 ਤੋਂ ਵੱਧ ਪਿੰਡਾਂ 'ਚ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ।

Punjab Breaking Live Updates

 

 

14 October 2024
09:25 AM

2015 ਦੇ ਵਿੱਚ ਹੋਏ ਕੋਟਕਪੁਰਾ ਗੋਲੀ ਕਾਂਡ ਨੂੰ ਸੰਗਤਾਂ ਵੱਲੋਂ ਕੀਤਾ ਗਿਆ ਯਾਦ ਮਨਾਇਆ ਗਿਆ " ਅਰਦਾਸ ਦਿਹਾੜਾ

2015 ਦੇ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਬੇਅਦਬੀ ਹੁੰਦੀ ਹੈ ਤੇ ਉਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਾਲ ਗੋਲੀਕਾਂਡ ਵਾਪਰਦਾ ਏ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਇਸ ਚੌਂਕ ਦੇ ਵਿੱਚ ਸਿੱਖ ਸੰਗਤਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ ਪੁਲਿਸ ਵੱਲੋਂ ਲਾਠੀ ਚਾਰਜ ਕੀਤੀ ਗਈ ਸੀ। ਅੱਜ ਓਸੇ ਹੀ ਚੋਂਕ 2 ਵਿੱਚ  14 ਅਕਤੂਬਰ 2024  ਨੂੰ ਸਿੱਖ ਸੰਗਤਾਂ ਵੱਲੋਂ  ਅਰਦਾਸ ਦਿਹਾੜਾ ਸਮਾਗਮ ਰੱਖਿਆ ਗਿਆ। ਜਿਸ ਵਿੱਚ ਅਰਦਾਸ ਕੀਤੀ ਗਈ ਕਿ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਅਤੇ ਜੋ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾਵੇ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਸਿੱਖ ਆਗੂ ਜਸਪਿੰਦਰ ਸਿੰਘ ਨੇ ਕਿਹਾ ਕਿ 2015 ਦੇ ਵਿੱਚ ਕੋਟਕਪੁਰਾ ਗੋਲੀ ਕਾਂਡ ਵਾਪਰਦਾ ਹੈ। ਸਿੱਖ ਸੰਗਤਾਂ ਵੱਲੋਂ ਲਗਾਤਾਰ ਇਸ ਦਿਨ ਨੂੰ ਵੱਖ-ਵੱਖ ਤਰੀਕੇ ਨਾਲ ਮਨਾਇਆ ਜਾਂਦਾ ਅੱਜ ਉਹਨਾਂ ਵੱਲੋਂ ਅਰਦਾਸ ਦਿਹਾੜਾ ਮਨਾਇਆ ਗਗਿਆ ਉਹਨਾਂ ਵੱਲੋਂ ਅਰਦਾਸ ਕੀਤੀ ਗਈ ਕਿ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਦੋਸ਼ੀ ਨੇ ਉਹ ਸਾਹਮਣੇ ਆਉਣ ਨਾਲ ਹੀ ਉਹਨਾਂ ਕਿਹਾ ਕਿ ਸਿੱਖ ਪੰਥ ਇੱਕ ਇਕੱਠੇ ਹੋ ਕੇ ਇਸ ਸੰਘਰਸ਼ ਨੂੰ ਲੜੇ ਤਾਂ ਹੀ ਅਸਲ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋ ਸਕੇਗੀ। ਕਿਉਂਕਿ ਕਿਤੇ ਨਾ ਕਿਤੇ ਸਿੱਖ ਆਗੂ ਆਪਸ ਵਿੱਚ ਦੋ ਫਾੜ ਨੇ ਜਿਸ ਦਾ ਫਾਇਦਾ ਸਮੇਂ ਦੀਆਂ ਸਰਕਾਰਾਂ ਚੁੱਕ ਲੈਂਦੀਆਂ ਨੇ।

09:03 AM

ਫ਼ਿਰੋਜ਼ਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ।
ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਪੰਚਾਇਤੀ ਚੋਣਾਂ ਸਬੰਧੀ ਜਾਣਕਾਰੀ ਦਿੱਤੀ।
ਪੁਲੀਸ ਨੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ
15 ਤਰੀਕ ਨੂੰ ਪੰਚਾਇਤੀ ਚੋਣਾਂ ਲਈ ਬਾਹਰੋਂ ਵਾਧੂ ਬਲ ਮੰਗਵਾਏ ਗਏ ਸਨ।
ਸੰਵੇਦਨਸ਼ੀਲ ਬੂਥਾਂ 'ਤੇ ਪੂਰਾ ਧਿਆਨ ਦਿੱਤਾ ਜਾਵੇ: ਐੱਸਐੱਸਪੀ ਫ਼ਿਰੋਜ਼ਪੁਰ

08:45 AM

 ਡੀ.ਜੀ.ਪੀ ਪੰਜਾਬ ਪੁਲਿਸ

08:44 AM

Air force station Zirakpur ਦੇ ਹਜ਼ਾਰ ਮੀਟਰ ਘੇਰੇ 'ਚ ਮੀਟ ਦੀਆਂ ਦੁਕਾਨਾਂ ਤੇ ਡੀਸੀ ਮੋਹਾਲੀ ਵੱਲੋਂ ਪਾਬੰਦੀ ਦੇ ਹੁਕਮ
ਬਨੂੜ -ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕ ਜੈਨ, ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਦੇ ਚੈਪਟਰ 11 ਦੇ ਤਹਿਤ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1000 ਮੀਟਰ ਦੇ ਘੇਰੇ ਅੰਦਰ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦਾ ਕੂੜਾ-ਕਰਕਟ ਸੁੱਟਣ ''ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਤਾਂ ਜੋ ਕੋਈ ਹਾਦਸਾ ਨਾ ਵਾਪਰੇ।
ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ 2024 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟ ਆਸ਼ਿਕ ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਲੋਕਾਂ ਵੱਲੋਂ ਖਾਣ-ਪੀਣ ਦੀਆਂ ਕਈ ਦੁਕਾਨਾਂ ਖੋਲ੍ਹੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕੂੜਾ-ਕਰਕਟ ਆਸ-ਪਾਸ ਦੇ ਇਲਾਕੇ ਵਿੱਚ ਸੁੱਟਿਆ ਜਾਂਦਾ ਹੈ, ਜਿਸ ਕਾਰਨ ਮਾਸਾਹਾਰੀ ਪੰਛੀ ਵੀ ਹਵਾਈ ਸੈਨਾ ਦੇ ਖੇਤਰ ਵਿੱਚ ਮੰਡਰਾਉਂਦੇ ਰਹਿੰਦੇ ਹਨ। ਉੱਡ ਰਹੇ ਇਹਨਾਂ ਪੰਛੀਆਂ ਤੋਂ ਹਵਾਈ ਜਹਾਜ ਨਾਲ ਟਕਰਾਉਣ ਕਾਰਨ ਕਿਸੇ ਵੀ ਤਰ੍ਹਾਂ ਦਾ ਹਾਦਸਾ ਵਾਪਰ ਸਕਦਾ ਹੈ, ਜਿਸ ਨਾਲ ਰਾਸ਼ਟਰੀ ਸੁਰੱਖਿਆ ਲਈ ਵੀ ਖਤਰਾ ਪੈਦਾ ਹੁੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਬੇਖੌਫ ਖੁੱਲੀਆਂ ਹਨ ਮੀਟ ਦੀਆਂ ਦੁਕਾਨਾਂ -*
ਏਅਰ ਫੋਰਸ ਸਟੇਸ਼ਨ ਦੇ 1000 ਮੀਟਰ ਦੇ ਘੇਰੇ ਵਿੱਚ ਮੀਟ ਦੀਆਂ ਦੁਕਾਨਾਂ ਚਲਾਉਣ ''ਤੇ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਜ਼ੀਰਕਪੁਰ ਖੇਤਰ ਦੇ ਏਅਰਫੋਰਸ ਸਟੇਸ਼ਨ ਇਲਾਕੇ ਵਿੱਚ ਮੀਟ ਦੀਆਂ ਦੁਕਾਨਾਂ ਖੁੱਲ੍ਹੀਆਂ ਵੇਖੀਆਂ ਗਈਆਂ। ਅਜਿਹਾ ਲੱਗਦਾ ਹੈ ਕਿ ਇਹ ਹੁਕਮ ਸਿਰਫ਼ ਕਾਗਜ਼ਾਂ ''ਤੇ ਹੀ ਹਨ ਅਤੇ ਇਨ੍ਹਾਂ ਲੋਕਾਂ ਲਈ ਸਿਰਫ਼ ਉਨ੍ਹਾਂ ਦਾ ਕੰਮ ਹੀ ਜ਼ਰੂਰੀ ਹੈ ਨਾ ਕਿ ਏਅਰ ਫੋਰਸ ਸਟੇਸ਼ਨ ਦੀ ਸੁਰੱਖਿਆ।

08:33 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ

ਖਰੀਦ ਦੀ ਸਮੱਸਿਆ ਨੂੰ ਲੈ ਕੇ ਮੀਟਿੰਗ ਹੋਵੇਗੀ

ਕ੍ਰਿਸ਼ੀ ਭਵਨ ਵਿਖੇ 12 ਵਜੇ ਮੀਟਿੰਗ ਹੋਵੇਗੀ

ਮੁੱਖ ਮੰਤਰੀ ਪਹਿਲਾਂ ਹੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਚੁੱਕੇ ਹਨ

08:07 AM

ਮੁੰਬਈ ਤੋਂ ਨਿਊਯਾਰਕ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਬੰਬ ਦੇ ਖਤਰੇ ਕਾਰਨ ਸੁਰੱਖਿਆ ਚਿੰਤਾ ਕਾਰਨ ਦਿੱਲੀ ਵੱਲ ਮੋੜ ਦਿੱਤਾ ਗਿਆ। ਜਹਾਜ਼ ਵਰਤਮਾਨ ਵਿੱਚ IGI ਹਵਾਈ ਅੱਡੇ 'ਤੇ ਤਾਇਨਾਤ ਹੈ, ਅਤੇ ਸਵਾਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਤਨਦੇਹੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਅਸੀਂ ਤੁਹਾਡੇ ਸਹਿਯੋਗ ਦੀ ਬੇਨਤੀ ਕਰਦੇ ਹਾਂ ਅਤੇ ਅਣ-ਪ੍ਰਮਾਣਿਤ ਜਾਣਕਾਰੀ ਨੂੰ ਫੈਲਾਉਣ ਤੋਂ ਬਚੋ। ਹੋਰ ਅੱਪਡੇਟ ਸਮੇਂ ਸਿਰ ਸਾਂਝੇ ਕੀਤੇ ਜਾਣਗੇ।

08:06 AM

ਕੁਰੂਕਸ਼ੇਤਰ, ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ, ਮੈਂ ਸਹਿਮਤ ਹਾਂ
ਕੁਰੂਕਸ਼ੇਤਰ, ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਮੇਰਾ ਮੰਨਣਾ ਹੈ ਕਿ ਭੁਪਿੰਦਰ ਸਿੰਘ ਹੁੱਡਾ ਕਾਫੀ ਮੂਰਖ ਹੈ। ਅਸੀਂ ਹਰਿਆਣਾ 'ਚ ਕਾਂਗਰਸ ਦੇ ਹੱਕ 'ਚ ਮਾਹੌਲ ਬਣਾਇਆ ਹੈ...ਇਹੀ ਕਾਂਗਰਸ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਹੈ।'' ਕਿ ਉਨ੍ਹਾਂ ਨੇ ਕੋਈ ਸਮਝੌਤਾ ਨਹੀਂ ਕੀਤਾ ਅਤੇ ਕਾਂਗਰਸ ਨੇ ਉਨ੍ਹਾਂ 'ਤੇ ਸਭ ਕੁਝ ਛੱਡ ਦਿੱਤਾ, ਮੈਂ ਅੱਜ ਵੀ ਤੁਹਾਡੇ ਰਾਹੀਂ ਕਾਂਗਰਸ ਹਾਈ ਕਮਾਂਡ ਹਾਂ। ਮੈਂ ਦੱਸਣਾ ਚਾਹੁੰਦਾ ਹਾਂ ਕਿ ਉਹ ਭੂਪੇਂਦਰ ਸਿੰਘ ਹੁੱਡਾ ਨੂੰ ਵਿਰੋਧੀ ਧਿਰ ਦਾ ਨੇਤਾ ਨਾ ਬਣਾਉਣ।

 

08:05 AM

ਭਰੂਚ ਅਕਲੇਸ਼ਵਰ ਤੋਂ 5000 ਕਰੋੜ ਰੁਪਏ ਦੀ ਕੋਕੀਨ ਜ਼ਬਤ

ਦਿੱਲੀ ਅਤੇ ਗੁਜਰਾਤ ਪੁਲਿਸ ਦੀ ਸਾਂਝੀ ਕਾਰਵਾਈ, ਆਕਰ ਫਾਰਮਾ ਕੰਪਨੀ ਤੋਂ 518 ਕਿਲੋ ਕੋਕੀਨ ਫੜੀ ਗਈ, ਇਸ ਦੌਰਾਨ ਗੁਜਰਾਤ ਦੀ ਇਸ ਕੰਪਨੀ ਦਾ ਨਾਂ ਸਾਹਮਣੇ ਆਇਆ ਹੈ।

08:03 AM

ਚੰਡੀਗੜ੍ਹ ਪੀਜੀਆਈ ਵਿੱਚ ਨਵੇਂ ਮਰੀਜ਼ਾਂ ਦੇ ਕਾਰਡ ਬਣਾਉਣ ’ਤੇ ਪਾਬੰਦੀ

ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਸੋਮਵਾਰ ਤੋਂ ਨਵੇਂ ਮਰੀਜ਼ਾਂ ਦੇ ਓਪੀਡੀ ਕਾਰਡ ਨਹੀਂ ਬਣਾਏ ਜਾਣਗੇ। ਇਹ ਫੈਸਲਾ ਆਊਟਸੋਰਸ ਮੁਲਾਜ਼ਮਾਂ ਦੀ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਲਿਆ ਗਿਆ ਹੈ। ਹੜਤਾਲ ਵਿੱਚ ਹਸਪਤਾਲ ਦੇ ਸੇਵਾਦਾਰ ਅਤੇ ਸਫਾਈ ਕਰਮਚਾਰੀ ਸ਼ਾਮਲ ਹਨ। ਹੜਤਾਲ ਦਾ ਅੱਜ ਚੌਥਾ ਦਿਨ ਹੈ।

08:02 AM

ਸਯੁੰਕਤ ਕਿਸਾਨ ਮੋਰਚਾ, ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਸਾਂਝੀ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੁਪਹਿਰ 12 ਵਜੇ ਕਿਸਾਨ ਭਵਨ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਝੋਨੇ ਦੀ ਫ਼ਸਲ ਲੈ ਕੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਹੁੰਚ ਰਹੇ ਹਨ ਪਰ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ।

 

Trending news