Punjab Breaking Live Updates: ਪੰਜਾਬ 'ਚ ਝੋਨੇ ਦੀ ਖਰੀਦ ਤੇ ਡੀ.ਏ.ਪੀ ਖਾਦ ਦੀ ਘਾਟ ਨੂੰ ਲੈ ਕੇ SAD ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2500875

Punjab Breaking Live Updates: ਪੰਜਾਬ 'ਚ ਝੋਨੇ ਦੀ ਖਰੀਦ ਤੇ ਡੀ.ਏ.ਪੀ ਖਾਦ ਦੀ ਘਾਟ ਨੂੰ ਲੈ ਕੇ SAD ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

 

Punjab Breaking Live Updates: ਪੰਜਾਬ 'ਚ ਝੋਨੇ ਦੀ ਖਰੀਦ ਤੇ ਡੀ.ਏ.ਪੀ ਖਾਦ ਦੀ ਘਾਟ ਨੂੰ ਲੈ ਕੇ SAD ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
LIVE Blog

Punjab Breaking Live Updates:  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਡੀ.ਏ.ਪੀ ਖਾਦ ਦੀ ਘਾਟ ਨੂੰ ਲੈ ਕੇ ਪੂਰੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Punjab Breaking Live Updates

 

 

05 November 2024
10:36 AM

ਵਿਧਾਇਕ ਗੱਜਣ ਮਾਜਰਾ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਕੇ ਦੁਪਹਿਰ 12 ਵਜੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਟਿਆਲਾ ਪੁੱਜਣਗੇ।

10:35 AM

26 ਅਕਤੂਬਰ ਤੋਂ ਪਿਛਲੇ 10 ਦਿਨਾਂ ਦਾ ਡਾਟਾ ਲਿਫਟਿੰਗ-

26th: 383146 MT
27th: 413151 MT
28th: 453247 MT
29th: 478333 MT
30th: 493412 MT
31st: 319769 MT
1st: 3642116 MT
2nd: 387002 MT
3rd: 537303 MT
4th: 585300 MT

ਅੱਜ 4054 ਮਿੱਲਰ ਲਿਫਟਿੰਗ ਕਰ ਰਹੇ ਹਨ।

09:47 AM

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਬਹੁਤ ਖਰਾਬ ਹੋ ਗਈ ਹੈ। ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਤੱਕ ਪਹੁੰਚ ਗਈ ਹੈ। ਰਾਜਧਾਨੀ ਗੈਸ ਚੈਂਬਰ ਬਣ ਗਈ ਹੈ। ਦਿੱਲੀ ਦੇ ਕਈ ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਸਰਦੀ ਸ਼ੁਰੂ ਹੋਣ ਦੇ ਨਾਲ ਹੀ ਦਿੱਲੀ ਦੀ ਹਵਾ ਹੋਰ ਵੀ ਜ਼ਹਿਰੀਲੀ ਹੋ ਗਈ ਹੈ। ਡੀਪੀਸੀਸੀ ਦੇ ਅਨੁਸਾਰ, ਅੱਜ ਸਵੇਰੇ ਦਿੱਲੀ ਦਾ ਕੁੱਲ AQI 385 ਦਰਜ ਕੀਤਾ ਗਿਆ ਸੀ।

09:46 AM

ਡੀ.ਜੀ.ਪੀ ਪੰਜਾਬ ਪੁਲਿਸ 

 

09:46 AM

ਕੈਨੇਡਾ 'ਚ ਭਾਰਤੀਆਂ 'ਤੇ ਹੋਏ ਹਮਲਿਆਂ ਖਿਲਾਫ ਇੰਦੌਰ 'ਚ ਰੋਸ ਪ੍ਰਦਰਸ਼ਨ
ਰੋਸ ਵਜੋਂ ਸੜਕਾਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੋਸਟਰ ਲਾਏ ਗਏ
ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ
ਕੈਨੇਡਾ ਨੂੰ ਅੱਤਵਾਦੀ ਸਮਰਥਕ ਦੇਸ਼ ਘੋਸ਼ਿਤ ਕਰਨ ਦੀ ਮੰਗ
ਜਸਟਿਨ ਟਰੂਡੋ ਮੁਰਦਾਬਾਦ ਦੇ ਪੋਸਟਰ ਸ਼ਹਿਰ ਦੇ ਮੁੱਖ ਰੀਗਲ ਚੌਰਾਹੇ 'ਤੇ ਲਗਾਏ ਗਏ
ਅੱਪਡੇਟ ਸ਼ਾਟਸ

09:16 AM

ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਜੀ ਨੇ ਵੀਡੀਓ ਜਾਰੀ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸੱਦੀ ਗਈ ਸਿੱਖ ਬੁੱਧੀਜੀਵੀਆਂ ਅਤੇ ਸਿੱਖ ਪੱਤਰਕਾਰਾਂ ਦੀ ਮੀਟਿੰਗ ਤੇ ਖੜੇ ਕੀਤੇ ਸਵਾਲ
ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਬੁੱਧੀਜੀਵੀਆਂ ਅਤੇ ਪੱਤਰਕਾਰਾਂ ਨੂੰ ਕੀਤੀ ਅਪੀਲ ਉਹ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ

08:31 AM

ਸਾਬਕਾ ਸੰਸਦ ਮੈਂਬਰ ਤੇ ਅਕਾਲੀ ਦਲ ਦੇ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਆਪਣੇ ਦਾਣੇ ਦੀ ਰਾਖੀ ਕਰਦੇ ਮਨਾਉਣੀ ਪਈ।

08:30 AM

ਡਾ: ਦਲਜੀਤ ਚੀਮਾ 

08:00 AM

 ਜ਼ਿਮਨੀ ਚੋਣਾਂ ਦੀ ਤਰੀਕ ਬਦਲ 
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਕੇਰਲ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੜ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ। ਹੁਣ ਵੋਟਾਂ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਹੀ ਆਵੇਗਾ। ਇਨ੍ਹਾਂ ਸੂਬਿਆਂ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਮੰਗ 'ਤੇ ਤਰੀਕਾਂ 'ਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਪਾਰਟੀਆਂ ਵਿੱਚ ਭਾਜਪਾ, ਕਾਂਗਰਸ, ਆਰਐਲਡੀ, ਬਸਪਾ ਸ਼ਾਮਲ ਹਨ। ਪੰਜਾਬ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਸਾਰੀਆਂ ਚਾਰ ਸੀਟਾਂ ਤੋਂ ਵਿਧਾਇਕ ਇਸ ਸਾਲ ਸੰਸਦ ਮੈਂਬਰ ਚੁਣੇ ਗਏ ਸਨ। ਜਿਸ ਤੋਂ ਬਾਅਦ ਸਾਰੀਆਂ ਚਾਰ ਸੀਟਾਂ ਖਾਲੀ ਹੋ ਗਈਆਂ।

Trending news