Punjab Breaking Live Updates: ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉਤੇ ਬੈਠੇ ਨੂੰ 56 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 57ਵਾਂ ਦਿਨ ਹੈ। ਅੱਜ ਉਨ੍ਹਾਂ ਨੂੰ ਟਰਾਲੀ ਰਾਹੀਂ ਕੁਝ ਦੇਰ ਲਈ ਬਾਹਰ ਲਿਆਂਦਾ ਜਾਵੇਗਾ। ਹਾਲਾਂਕਿ, ਕੇਂਦਰ ਤੋਂ ਮੀਟਿੰਗ ਦੇ ਪ੍ਰਸਤਾਵ ਤੋਂ ਬਾਅਦ ਡੱਲੇਵਾਲ ਨੇ 19 ਜਨਵਰੀ ਤੋਂ ਡਾਕਟਰੀ ਸਹਾਇਤਾ ਲਈ ਸਹਿਮਤੀ ਦਿੱਤੀ ਸੀ ਅਤੇ ਹੁਣ ਉਹ ਡਾਕਟਰੀ ਇਲਾਜ ਨਾਲ ਆਪਣੀ ਹੜਤਾਲ ਜਾਰੀ ਰੱਖਣਗੇ।
Trending Photos
Punjab Breaking Live Updates: ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਨਾ ਕਰਵਾਉਣ ਉਤੇ ਪੰਜਾਬ ਦੇ ਮੁੱਖ ਸਕੱਤਰ ਸਮੇਤ ਰਾਜ ਚੋਣ ਕਮਿਸ਼ਨ ਖਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪੰਜਾਬ ਦੇ ਨਗਰ ਨਿਗਮ ਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ 10 ਹਫਤੇ ਦੇ ਅੰਦਰ ਕਰਵਾਉਣ ਦੇ ਸੁਪਰੀਮ ਕੋਰਟ ਨੇ 11 ਨਵੰਬਰ ਨੂੰ ਆਦੇਸ਼ ਦਿੱਤੇ ਸਨ।
ਉਨ੍ਹਾਂ ਦੇ ਆਦੇਸ਼ ਤਹਿਤ ਪੰਜਾਬ ਸਰਕਾਰ ਨੇ 9 ਨਗਰ ਨਿਗਮ ਅਤੇ 87 ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ਤਾਂ ਕਰਵਾ ਲਈਆਂ ਹਨ ਪਰ ਤਿਨ ਨਗਰ ਕੌਂਸਲ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸ ਖਿਲਾਫ਼ ਹੁਣ ਪੰਜਾਬ ਦੇ ਮੁੱਖ ਸਕੱਤਰ ਸਮੇਤ ਰਾਜ ਚੋਣ ਕਮਿਸ਼ਨ ਖਿਲਾਫ਼ ਹਾਈ ਕੋਰਟ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਅਪਮਾਨ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
ਇਸ ਪਟੀਸ਼ਨ ਉਤੇ ਹਾਈ ਕੋਰਟ ਅੱਜ ਸੁਣਵਾਈ ਕਰੇਗਾ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: