Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2605965

Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

Punjab Breaking Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 10 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਦੇ ਸੰਪਤੀ ਮਾਲਕਾਂ ਨੂੰ ਸਵੈਮਵਤ ਯੋਜਨਾ ਤਹਿਤ 65 ਲੱਖ ਤੋਂ ਵੱਧ ਪ੍ਰਾਪਰਟੀ ਕਾਰਡ ਵੰਡਣਗੇ।

Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
LIVE Blog

Punjab News Live Today: ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਸਵੇਰੇ 11:00 ਵਜੇ ਪਾਤੜਾਂ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਸੰਘਰਸ਼ ਲਈ ਏਕਤਾ ਉਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਸਾਰਥਿਕ ਸਿੱਟੇ ਨਿਕਲੇ ਸਨ।
ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 53 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ ਮਰਨ ਵਰਤ 54ਵਾਂ ਦਿਨ ਹੈ। ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਦਾ ਭਾਰ 20 ਕਿਲੋ ਘੱਟ ਗਿਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ 2.0 ਤਹਿਤ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:

18 January 2025
11:29 AM

ਤਿੰਨੋਂ ਫੋਰਮਾਂ ਦੀ ਮੀਟਿੰਗ ਹੋਈ ਸ਼ੁਰੂ

ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਮੀਟਿੰਗ ਸ਼ੁਰੂ ਹੋ ਗਈ ਹੈ।
 

09:34 AM

ਲੁੱਟਮਾਰ ਮਾਮਲੇ 'ਚ ਛਾਪੇਮਾਰੀ ਕਰਨ ਗਈ ਪੁਲਿਸ 'ਤੇ ਹਮਲਾ
ਲੁਧਿਆਣਾ ਵਿੱਚ ਰਾਤ ਜਗਰਾਓਂ ਦੇ ਪਿੰਡ ਕਮਾਲਪੁਰ ਵਿੱਚ ਕੁਝ ਬਦਮਾਸ਼ਾਂ ਨੇ ਛਾਪੇਮਾਰੀ ਕਰਨ ਆਈ ਪੁਲਿਸ ਟੀਮ ਉਤੇ ਹਮਲਾ ਕਰ ਦਿੱਤਾ। ਪੁਲਿਸ ਨੇ ਇੱਕ ਬਦਮਾਸ਼ ਨੂੰ ਕਾਬੂ ਕਰ ਲਿਆ ਜਦਕਿ ਬਾਕੀ ਹਮਲਾਵਰ ਅਜੇ ਫ਼ਰਾਰ ਹਨ। ਹਮਲੇ ਵਿੱਚ ਥਾਣਾ ਸਦਰ ਦੇ ਐਸਐਚਓ ਪੁਲਿਸ ਚੌਂਕੀ ਮਰਾਡੋ ਦੇ ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਐਸਐਚਓ ਦੀ ਅੱਖ ਨੇੜੇ ਤਲਾਰ ਲੱਗੀ ਹੈ ਜਦਕਿ ਚੌਂਕੀ ਇੰਚਾਰਜ ਦੀਆਂ ਉਗਲੀਆਂ ਉਤੇ ਤਲਵਾਰ ਦੇ ਹਮਲੇ ਕਾਰਨ ਜ਼ਖ਼ਮੀ ਹੋਇਆ ਹੈ। 

09:31 AM

ਧੁੰਦ ਕਾਰਨ ਹਵਾਈ ਸੇਵਾ ਪ੍ਰਭਾਵਿਤ
ਲਗਾਤਾਰ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਲਗਾਤਾਰ ਪ੍ਰਭਾਵਿਤ ਹੋ ਰਹੀਆਂ ਹਨ ਜਿਨ੍ਹਾਂ ਕਰਕੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਸ਼ਨਿੱਚਰਵਾਰ ਸਵੇਰੇ ਤੜਕੇ 4:25 ਵਜੇ ਮਿਲਾਨ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਂਸਾਸੀ ਵਿਖੇ ਪੁੱਜਣ ਵਾਲੀ ਉਡਾਣ ਕਰੀਬ ਨੌ ਘੰਟੇ ਦੇਰੀ ਨਾਲ ਦੁਪਹਿਰ 1:15 ਵਜੇ ਨਾਲ ਪੁੱਜੇਗੀ। ਇਸ ਤੋਂ ਇਲਾਵਾ ਦੁਬਈ ਤੋਂ ਸਵੇਰੇ 7:40 ਵਜੇ ਪੁੱਜਣ ਵਾਲੀ ਉਡਾਣ ਵੀ ਕਰੀਬ 2:30 ਦੇਰੀ ਵਿੱਚ ਚਲ ਰਹੀ ਹੈ। ਇਸ ਤਰ੍ਹਾਂ ਇੱਥੋਂ ਦੁਬਈ ਤੇ ਰੋਮ ਨੂੰ ਉਡਾਣ ਭਰਨ ਵਾਲੀਆਂ ਉਡਾਣਾਂ ਵੀ ਦੇਰੀ ਵਿੱਚ ਹਨ ਜਦੋਂ ਕਿ ਬੀਤੀ ਦੇਰ ਰਾਤ ਕੁਆਲਾਲੰਪਰ ਨੂੰ ਉਡਾਣ ਭਰਨ ਵਾਲੀ ਮਲੇਸ਼ੀਆ ਏਅਰਲਾਈਨ ਦੀ ਰੱਦ ਹੋ ਗਏ।

09:30 AM

ਕਿਸਾਨ ਜਥੇਬੰਦੀਆਂ ਦੀ ਕਿਸਾਨ ਅੰਦੋਲਨ ਨੂੰ ਇਕੱਠੇ ਲੜਨ ਲਈ ਅੱਜ ਪਾਤੜਾਂ ਵਿੱਚ ਮੀਟਿੰਗ ਹੋਵੇਗੀ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ।

Trending news