Municipal Elections: ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਅੱਜ ਐਲਾਨ ਹੋ ਸਕਦਾ ਹੈ। EC ਨੇ ਬੁਲਾਈ ਪ੍ਰੈੱਸ ਕਾਨਫਰੰਸ
Trending Photos
Municipal Elections: ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਦੁਪਹਿਰ ਚੰਡੀਗੜ੍ਹ ਮੇਕਨ ਪ੍ਰੈਸ ਕਾਨਫਰੰਸ ਬੁਲਾਈ ਹੈ। ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਹੈ। ਵਰਨਣਯੋਗ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਸ਼ਹਿਰੀ ਚੋਣਾਂ ਨਾਲ ਸਬੰਧਤ ਮਿਤੀਆਂ ਦਾ ਐਲਾਨ ਕਰੀਬ 11.30 ਵਜੇ ਕਰਨਗੇ।
ਇਹ ਵੀ ਪੜ੍ਹੋ: Jammu News: ਜੰਮੂ 'ਚ ਮਿਲੀਆਂ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ, ਸਰੀਰ 'ਤੇ ਲਗੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ 'ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ 'ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।