Chandigarh News: ਚੰਡੀਗੜ੍ਹ ਦੇ ਸੈਕਟਰ 10 ਦੀ ਕੋਠੀ ਵਿੱਚ ਗ੍ਰੇਨੇਡ ਹਮਲੇ ਵਿੱਚ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਅਤੇ ਅਮਰੀਕਾ ਵਿੱਚ ਬੈਠੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਖਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਹੈ।
Trending Photos
Chandigarh News: ਚੰਡੀਗੜ੍ਹ ਦੇ ਸੈਕਟਰ 10 ਦੀ ਕੋਠੀ ਵਿੱਚ ਗ੍ਰੇਨੇਡ ਸੁੱਟਣ ਦੇ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਪਾਕਿਸਤਾਨ ਵਿੱਚ ਪਨਾਹ ਲਏ ਹੋਏ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਅਤੇ ਅਮਰੀਕਾ ਵਿੱਚ ਬੈਠੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਖਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਹੈ।
ਪਿਛਲੇ ਮਹੀਨੇ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੂੰ ਸੌਂਪ ਦਿੱਤੀ ਸੀ। ਜਾਂਚ ਦੀ ਸ਼ੁਰੂਆਤ ਵਿੱਚ ਹੀ ਸਾਫ ਹੋ ਗਿਆ ਸੀ ਕਿ ਇਹ ਪੂਰਾ ਮਾਮਲਾ ਪਾਕਿਸਤਾਨ ਵਿੱਚ ਲੁਕ ਕੇ ਬੈਠੇ ਬੱਬਰ ਖਾਲਸਾ ਦੇ ਅੱਤਵਾਦੀ ਰਿੰਦਾ ਵੱਲੋਂ ਕਰਵਾਇਆ ਗਿਆ ਸੀ ਅਤੇ ਇਸ ਦੀ ਜ਼ਿੰਮੇਵਾਰੀ ਹੈਪੀ ਪਾਲੀਆ ਵੱਲੋਂ ਲਈ ਗਈ ਸੀ।
ਇਹ ਵੀ ਪੜ੍ਹੋ : Jasvir Singh Garhi: ਬਸਪਾ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ, ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ
ਹੈਪੀ ਵੱਲੋਂ ਇਹ ਪੂਰੀ ਗ੍ਰੇਨੇਡ ਹਮਲਾ ਕਰਨ ਲਈ ਰੋਹਨ ਮਸੀਹ ਤੇ ਵਿਸ਼ਾਲ ਮਸੀਹ ਨੂੰ ਜ਼ਿੰਮੇਵਾਰੀ ਦਿੱਤੀ ਸੀ। ਜਾਂਚ ਵਿੱਚ ਇਹ ਸਾਫ਼ ਹੋ ਗਿਆ ਸੀ ਕਿ ਇਹ ਗ੍ਰੇਨੇਡ ਪਾਕਿਸਤਾਨੀ ਸੈਨਾ ਇਸਤੇਮਾਲ ਕਰ ਰਹੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।
ਫੈਡਰਲ ਏਜੰਸੀ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਕਈ ਧਾਰਾਵਾਂ ਦੇ ਨਾਲ-ਨਾਲ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਨੂੰ ਸ਼ਾਮਲ ਕਰਦੇ ਹੋਏ, 1 ਅਕਤੂਬਰ ਨੂੰ ਦਰਜ ਕੀਤੀ ਆਪਣੀ ਐਫਆਈਆਰ ਵਿੱਚ ਰਿੰਦਾ ਅਤੇ ਪਾਸੀਆ ਦੋਵਾਂ ਦਾ ਨਾਮ ਲਿਆ ਹੈ।
ਪੁਲਿਸ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਪਾਸੀਆ ਨੇ ਮੁਲਜ਼ਮਾਂ ਨੂੰ ਸੇਵਾਮੁਕਤ ਐਸਪੀ ਜਸਕੀਰਤ ਸਿੰਘ ਚਾਹਲ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਸੀ। ਪਾਸੀਆ ਨੇ ਪੰਜਾਬ ਵਿੱਚ ਆਪਣੇ ਸਥਾਨਕ ਸਾਥੀਆਂ ਰਾਹੀਂ ਮੁਲਜ਼ਮਾਂ ਨੂੰ ਵਿਸਫੋਟਕ, ਹਥਿਆਰ ਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਤੇ ਉਨ੍ਹਾਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ।
ਕਾਬਿਲੇਗੌਰ ਹੈ ਕਿ ਚਾਹਲ ਨੇ 1986 ਦੀ ਵਿਵਾਦਪੂਰਨ ਪੁਲਿਸ ਗੋਲੀਬਾਰੀ ਦੌਰਾਨ ਨਕੋਦਰ ਵਿੱਚ ਸਟੇਸ਼ਨ ਹਾਊਸ ਅਫਸਰ (ਐਸਐਚਓ) ਵਜੋਂ ਤਾਇਨਾਤ ਸਨ।