Punjab Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2478896

Punjab Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather: ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸੂਬੇ 'ਚ ਮਾਨਸੂਨ ਦੇ ਹਟਣ ਤੋਂ ਬਾਅਦ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਸ਼ਨੀਵਾਰ (ਅੱਜ) ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।

 

Punjab Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather/ਸਾਧਨਾ ਦੀ ਰਿਪੋਰਟ: ਅਕਤੂਬਰ ਦੇ ਮਹੀਨੇ ਤੋਂ ਬਾਅਦ ਮੌਸਮ ਵਿੱਚ ਅਹਿਮ ਤਬਦੀਲੀਆਂ ਆਉਣ ਲੱਗਦੀਆਂ ਹਨ। ਇਸ ਦੌਰਾਨ ਗਰਮੀ ਦਾ ਅਸਰ ਘਟਣਾ ਸ਼ੁਰੂ ਹੁੰਦਾ ਹੈ ਅਤੇ ਠੰਢ ਹੌਲੀ-ਹੌਲੀ ਆਪਣਾ ਪ੍ਰਭਾਵ ਵਿਖਾਉਣ ਲੱਗਦੀ ਹੈ। ਸਵੇਰ ਅਤੇ ਸ਼ਾਮ ਨੂੰ ਹਵਾਵਾਂ ਠੰਢੀਆਂ ਹੋਣ ਲੱਗਦੀਆਂ ਹਨ ਅਤੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਘਟਦਾ ਹੈ ਜਿਸ ਨਾਲ ਮੌਸਮ ਸੁਹਾਵਣਾ ਮਹਿਸੂਸ ਹੁੰਦਾ ਹੈ। 

ਕੁਝ ਦਿਨਾਂ ਵਿੱਚ ਸੂਬੇ ਵਿੱਚ ਠੰਢ ਦਾ ਪ੍ਰਭਾਵ
ਪੰਜਾਬ ਵਿੱਚ ਠੰਢ ਹੁਣ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਮੌਸਮ ਵਿਭਾਗ ਦੇ ਨਵੇਂ ਅਪਡੇਟ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਸੂਬੇ ਵਿੱਚ ਠੰਢ ਦਾ ਪ੍ਰਭਾਵ ਵੱਧਣਾ ਸ਼ੁਰੂ ਹੋ ਜਾਵੇਗਾ। ਤਾਪਮਾਨ ਵਿੱਚ ਗਿਰਾਵਟ ਦੇ ਸੰਕੇਤ ਦਿੱਤੇ ਗਏ ਹਨ, ਜਿਸ ਨਾਲ ਸਵੇਰ ਅਤੇ ਰਾਤ ਦੌਰਾਨ ਹਵਾ ਠੰਡੀ ਹੋਵੇਗੀ। ਖਾਸ ਕਰਕੇ ਪੰਜਾਬ ਦੇ ਪਹਾੜੀ ਅਤੇ ਉੱਤਰੀ ਇਲਾਕਿਆਂ ਵਿੱਚ ਠੰਢ ਦਾ ਜ਼ੋਰ ਜ਼ਿਆਦਾ ਹੋਵੇਗਾ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਦੀ ਸੰਭਾਲ ਕਰਨ ਅਤੇ ਗਰਮ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾ ਰਹੀ ਹੈ, ਕਿਉਂਕਿ ਅਗਲੇ ਕੁਝ ਦਿਨ ਠੰਢੀ ਹਵਾਵਾਂ ਦੇ ਨਾਲ ਬਹੁਤ ਠੰਢੀ ਰਾਤਾਂ ਆ ਸਕਦੀਆਂ ਹਨ।

ਇਹ ਵੀ ਪੜ੍ਹੋ: Amritsar News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
 

ਠੰਢ ਵੀ ਵਧੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰ ਸ਼ਾਮ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਅਤੇ ਸ਼ਾਮ ਨੂੰ ਤਾਪਮਾਨ ਹੌਲੀ-ਹੌਲੀ ਘਟ ਰਿਹਾ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ 27 ਤਰੀਕ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਇਸ ਦੇ ਨਾਲ ਹੀ ਠੰਢ ਵੀ ਵਧੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

 ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਠੰਢ ਦੇ ਵਧਣ ਦੇ ਸੰਕੇਤ ਦਿੱਤੇ ਹਨ, ਜਿਸ ਕਰਕੇ ਲੋਕਾਂ ਨੂੰ ਧਿਆਨ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ। ਠੰਢ ਦੇ ਆਸਰਾਂ ਦੇ ਕਾਰਨ ਜ਼ੁਕਾਮ, ਬੁਖਾਰ ਅਤੇ ਹੋਰ ਤਰ੍ਹਾ ਦੀਆ ਬਿਮਾਰੀਆਂ ਹੋਣ ਦਾ ਖ਼ਤਰਾ ਵਧ ਗਿਆ ਹੈ, ਇਸ ਲਈ ਲੋਕਾਂ ਨੂੰ ਸਿਹਤ ਦੀ ਸੰਭਾਲ ਕਰਨ ਅਤੇ ਸਾਵਧਾਨੀਆਂ ਬਰਤਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: Diljit Dosanjh News: ਪੰਡਿਤਰਾਓ ਨੇ ਦਿਲਜੀਤ ਦੋਸਾਂਝ ਨੂੰ ਭੇਜਿਆ ਕਾਨੂੰਨੀ ਨੋਟਿਸ, ਜਾਣੋ ਪੂਰਾ ਮਾਮਲਾ

 

Trending news