Punjab Weather News: ਪੰਜਾਬ ਤੇ ਚੰਡੀਗੜ੍ਹ ਨੂੰ ਠੰਢ ਅਤੇ ਸੰਘਣੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।
Trending Photos
Punjab Weather News: ਪੰਜਾਬ ਤੇ ਚੰਡੀਗੜ੍ਹ ਨਾਲ ਲਗਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ। ਇਸ ਬਰਫਬਾਰੀ ਨੇ ਮੈਦਾਨੀ ਇਲਾਕੇ ਵੀ ਠਾਰ ਦਿੱਤੇ ਹਨ। ਇੱਥੇ ਠੰਢੀਆਂ ਹਵਾਵਾਂ ਚੱਲਣ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਹੈ।
ਅੱਜ (ਮੰਗਲਵਾਰ) ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਸੰਘਣੀ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ 'ਚ 24 ਘੰਟਿਆਂ ਦੌਰਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ 22.8 ਡਿਗਰੀ ਰਿਹਾ।
9 ਜਨਵਰੀ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ 6 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਰਾਲਾ, ਤਰਨਤਾਰਨ ਸ਼ਾਮਲ ਹਨ। ਅਜਿਹੀ ਸਥਿਤੀ 'ਚ ਕੁਝ ਥਾਵਾਂ 'ਤੇ ਵਿਜ਼ੀਬਿਲਟੀ 0 ਤੋਂ 2 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ। ਇਹ ਅਲਰਟ ਸਵੇਰੇ 9 ਵਜੇ ਤੱਕ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਭਰ ਧੁੰਦ ਦਾ ਅਲਰਟ
ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦਾ ਆਰੇਂਜ ਅਲਰਟ ਹੈ।
ਮੌਸਮ ਵਿਭਾਗ ਮੁਤਾਬਕ 9 ਜਨਵਰੀ ਦੀ ਰਾਤ ਨੂੰ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਅਗਲੇ 4 ਦਿਨਾਂ ਤੱਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਸਮਾਨ ਵਿੱਚ ਬੱਦਲ ਹੋਣਗੇ। ਇਸ ਦੌਰਾਨ ਤਾਪਮਾਨ 18 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ। ਇਹ ਤਾਪਮਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਬਰਾਬਰ ਹੋਵੇਗਾ।
ਇਹ ਵੀ ਪੜ੍ਹੋ : Punjab Breaking Live Updates: ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸੀਐਮ ਦੀ ਰਿਹਾਇਸ਼ ਦਾ ਕਰਨਗੇ ਘਿਰਾਓ; ਜਾਣੋ ਹੋਰ ਵੱਡੀਆਂ ਖ਼ਬਰਾਂ