Punjab Weather Update: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਗਿਰਾਵਟ ਦਰਜ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2482742

Punjab Weather Update: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਗਿਰਾਵਟ ਦਰਜ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦਰਅਸਲ ਹੁਣ ਪੰਜਾਬ ਵਿੱਚ ਸਵੇਰੇ-ਸ਼ਾਮ ਠੰਡ ਹੋ ਗਈ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਗਿਰਾਵਟ ਦਰਜ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Chandigarh Weather Update: ਪੰਜਾਬ ਵਿੱਚ ਹੁਣ ਮੌਸਮ ਬਦਲ ਗਿਆ ਹੈ। ਸਵੇਰ ਸਵੇਰੇ ਠੰਡ ਮਹਿਸੂਸ ਹੋਣ ਲੱਗ ਪਈ ਹੈ। ਚੰਡੀਗੜ੍ਹ ਸਮੇਤ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਬਦਲਾਅ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਪਰ ਮੌਸਮ ਦੇ ਇਸ ਬਦਲਾਅ ਨਾਲ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਮੌਸਮ ਵਿਗੜ ਗਿਆ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਤੋਂ ਬਾਅਦ ਸੁਪਰੀਮ ਕੋਰਟ ਵੀ ਸਖ਼ਤ ਹੋ ਗਈ ਹੈ। ਅਕਤੂਬਰ ਦੇ ਮਹੀਨੇ ਤੋਂ ਬਾਅਦ ਮੌਸਮ ਵਿੱਚ ਅਹਿਮ ਤਬਦੀਲੀਆਂ ਆਉਣ ਲੱਗਦੀਆਂ ਹਨ। ਇਸ ਦੌਰਾਨ ਗਰਮੀ ਦਾ ਅਸਰ ਘਟਣਾ ਸ਼ੁਰੂ ਹੁੰਦਾ ਹੈ ਅਤੇ ਠੰਢ ਹੌਲੀ-ਹੌਲੀ ਆਪਣਾ ਪ੍ਰਭਾਵ ਵਿਖਾਉਣ ਲੱਗਦੀ ਹੈ। ਸਵੇਰ ਅਤੇ ਸ਼ਾਮ ਨੂੰ ਹਵਾਵਾਂ ਠੰਢੀਆਂ ਹੋਣ ਲੱਗਦੀਆਂ ਹਨ ਅਤੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਘਟਦਾ ਹੈ, ਜਿਸ ਨਾਲ ਮੌਸਮ ਸੁਹਾਵਣਾ ਮਹਿਸੂਸ ਹੁੰਦਾ ਹੈ। 

ਇਹ ਵੀ ਪੜ੍ਹੋ:  Punjab Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ 7 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਅਜੇ ਤੱਕ ਨਹੀਂ ਹੈ। ਇਨ੍ਹਾਂ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦਾ ਤਾਪਮਾਨ 32.8 ਡਿਗਰੀ ਰਿਹਾ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  Punjab Festival Season: ਹੋ ਜਾਓ ਸਾਵਧਾਨ! ਸਿੰਥੈਟਿਕ ਰੰਗਾਂ ਤੇ ਮਿਲਾਵਟੀ ਮਠਿਆਈ ਖਾਣ ਨਾਲ ਹੋ ਸਕਦੇ ਹਨ ਚਮੜੀ ਅਤੇ ਸਾਹ ਦੇ ਰੋਗ 

ਠੰਢ ਵਧਣ ਦੇ ਨਾਲ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 100 ਤੋਂ ਵੱਧ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੂੰ ਪੀਲੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਦਾ ਮਤਲਬ ਹੈ ਕਿ ਫੇਫੜਿਆਂ, ਦਮੇ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ।

 

 

 

Trending news