Punjab Chandigarh Weather Update: ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨਾਂ ਤੋਂ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਲੁਧਿਆਣਾ ਦਾ AQI 208 ਦਰਜ ਕੀਤਾ ਗਿਆ ਅਤੇ ਤਾਪਮਾਨ 0.2 ਡਿਗਰੀ ਵਧਿਆ।
Trending Photos
Punjab Weather Update: ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਿਨੋ- ਦਿਨ ਬਦਲ ਰਿਹਾ ਹੈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਇਸ ਦੇ ਨਾਲ ਹੀ ਕਿਹਾ ਹੈ ਕਿ ਤਾਪਮਾਨ ਲਗਤਾਰ ਵੱਧ ਰਿਹਾ ਹੈ। ਦੱਸ ਦਈਏ ਕਿ ਨਵੰਬਰ ਮਹੀਨੇ ਵਿੱਚ 99 ਫੀਸਦੀ ਘੱਟ ਬਾਰਿਸ਼ ਹੋਈ ਜਿਸ ਕਾਰਨ ਇਸ ਨਵੰਬਰ ਮਹੀਨੇ ਠੰਡ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Weather Update: ਚੰਡੀਗੜ੍ਹ ਤੇ ਪੰਜਾਬ 'ਚ ਨਵੰਬਰ ਮਹੀਨੇ ਵਿੱਚ ਨਹੀਂ ਪਈ ਠੰਢ; ਜਾਣੋ ਅਗਲੇ ਮਹੀਨੇ ਦਾ ਹਾਲ
ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ ਪਰ ਪੰਜਾਬ ਦੇ ਮੁਕਾਬਲੇ ਹਾਲਾਤ ਅਜੇ ਵੀ ਮਾੜੇ ਹਨ। ਪੰਜਾਬ ਵਿੱਚ ਬੇਸ਼ਕ ਰਾਤ ਸਮੇਂ ਹਲਕੀ ਠੰਢ ਦਾ ਅਹਿਸਾਸ ਹੋ ਰਿਹਾ ਹੈ ਪਰ ਧੁੰਦ ਤੋਂ ਅਜੇ ਰਾਹਤ ਹੈ। ਦਿਨ ਵੇਲੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਮਹਿਸੂਸ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ: Chandigarh Robbery Case: ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ 'ਚੋਂ ਲੁੱਟ ਲਏ 40 ਲੱਖ ਰੁਪਏ, ਘਰ 'ਚ ਸੀ ਇਕੱਲੀ
ਮੌਸਮ ਕੇਂਦਰ ਮੁਤਾਬਕ ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਆਮ ਨਾਲੋਂ ਬਹੁਤ ਘੱਟ ਹੋਈ ਹੈ। ਇਹੀ ਕਾਰਨ ਹੈ ਕਿ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਤੱਕ ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ ਵਿੱਚ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ ਪਰ ਮਾਹੌਲ ਖੁਸ਼ਕ ਰਹੇਗਾ।