Lawrence Bishnoi Case: ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਮਾਮਲੇ 'ਚ ਬਣਾਈ ਨਵੀਂ SIT
Advertisement
Article Detail0/zeephh/zeephh2022004

Lawrence Bishnoi Case: ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਮਾਮਲੇ 'ਚ ਬਣਾਈ ਨਵੀਂ SIT

Lawrence Bishnoi Jail Interview Case: ਪਿਛਲੀ ਸੁਣਵਾਈ 'ਤੇ ਐਡਵੋਕੇਟ ਤਨੂ ਬੇਦੀ ਨੇ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ 'ਤੇ ਸਵਾਲ ਉਠਾਏ ਸਨ ਪਰ ਅੱਜ ਇੱਕ ਨਵੀਂ ਐਸਆਈਟੀ  (New SIT) ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

Lawrence Bishnoi Case: ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਮਾਮਲੇ 'ਚ ਬਣਾਈ ਨਵੀਂ SIT

Lawrence Bishnoi Jail Interview Case: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਹਾਈਕੋਰਟ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਡੀਜੀਪੀ ਪ੍ਰਬੋਦ ਕੁਮਾਰ ਦੀ ਅਗਵਾਈ ਵਿੱਚ ਇੱਕ ਐਸਆਈਟੀ  (New SIT) ਬਣਾਉਣ ਦਾ ਫੈਸਲਾ ਕੀਤਾ।

ਇਸ SIT ਵਿੱਚ ਦੋ ਹੋਰ ਅਧਿਕਾਰੀ ਹੋਣਗੇ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਹਾਈਕੋਰਟ ਨੇ ਇੰਟਰਵਿਊ ਨੂੰ ਸੋਸ਼ਲ ਮੀਡੀਆ ਸਾਈਟਸ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਾਈ ਕੋਰਟ ਨੇ ਜਾਂਚ ਲਈ ਪੰਜਾਬ ਸਰਕਾਰ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀਆਂ ਦੇ ਨਾਂ ਮੰਗੇ ਸਨ। ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ, ਜੋ ਜਾਂਚ ਕਰਨ ਦੇ ਸਮਰੱਥ ਹਨ। ਇਨ੍ਹਾਂ ਅਫਸਰਾਂ ਦੇ ਨਾਂ ਦਿੱਤੇ ਜਾਣ ਅਤੇ ਇਹ ਅਫਸਰ ਐਸਪੀ ਰੈਂਕ ਤੋਂ ਘੱਟ ਨਾ ਹੋਣ।

ਇਸ ਮਾਮਲੇ ਵਿੱਚ ਅਦਾਲਤ ਦੀ ਸਹਾਇਤਾ ਕਰ ਰਹੇ ਵਕੀਲ ਤਨੂ ਬੇਦੀ ਨੇ ਵੀ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ’ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਇਸ ਜਾਂਚ ਵਿੱਚ ਕਮੀਆਂ ਵੱਲ ਧਿਆਨ ਦਿਵਾਉਂਦਿਆਂ ਕਿਹਾ ਸੀ ਕਿ ਇਸ ਨੂੰ ਬਿਹਤਰ ਤਰੀਕੇ ਨਾਲ ਕੀਤਾ ਜਾ ਸਕਦਾ ਸੀ। ਇਹ ਯਕੀਨ ਕਰਨਾ ਅਸੰਭਵ ਹੈ ਕਿ ਇਹ ਇੰਟਰਵਿਊ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਹੋਈ ਹੈ।

ਇਹ ਵੀ ਪੜ੍ਹੋ: Mansa News: ਮਾਨਸਾ ਦੇ ਪਿੰਡਾਂ 'ਚ ਕਿਸਾਨਾਂ ਨੇ ਵੱਖਰੀ ਮਿਸਾਲ ਕੀਤੀ ਕਾਇਮ, ਕਰ ਦਿੱਤਾ ਅਜਿਹਾ ਸੁਣ ਕੇ ਰਹਿ ਜਾਓਗੇ ਹੈਰਾਨ

ਅਦਾਲਤ 'ਚ ਸਹਾਇਕ ਵਕੀਲ ਤਨੂ ਬੇਦੀ ਨੇ ਵੀ ਪਹਿਲੀ ਅਤੇ ਦੂਜੀ ਇੰਟਰਵਿਊ 'ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਕਿ ਪਹਿਲੀ ਇੰਟਰਵਿਊ ਤੋਂ ਬਾਅਦ ਡੀਜੀਪੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦਿੱਤਾ ਗਿਆ ਸੀ ਪਰ ਦੂਜੀ ਇੰਟਰਵਿਊ ਵਿੱਚ ਕੱਪੜੇ ਅਤੇ ਵਾਲਾਂ ਦਾ ਸਟਾਈਲ ਇੱਕੋ ਜਿਹਾ ਨਿਕਲਿਆ। ਇੰਨਾ ਹੀ ਨਹੀਂ, ਇੰਟਰਵਿਊ 'ਚ ਲਾਰੇਂਸ ਕੀ ਕਹਿ ਰਹੇ ਸਨ, ਇਸ ਤੋਂ ਪਤਾ ਚੱਲਦਾ ਹੈ ਕਿ ਇਹ ਇੰਟਰਵਿਊ 6-7 ਮਾਰਚ ਦੇ ਵਿਚਕਾਰ ਹੋਇਆ ਸੀ ਅਤੇ ਇਸ ਦੀ ਜਾਂਚ ਮੁਸ਼ਕਿਲ ਨਹੀਂ ਹੈ।

ਪਿਛਲੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੀ ਜੇਲ੍ਹ ਵਿੱਚ ਹੋ ਸਕਦੀ ਹੈ। ਇਸ ਦੇ ਲਈ ਉਨ੍ਹਾਂ ਨੇ ਪੰਜਾਬ 'ਚ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਵੀ ਕੀਤੀ ਹੈ।

ਇਹ ਵੀ ਪੜ੍ਹੋ: Bathinda Crime News: ਬਠਿੰਡਾ 'ਚ ਨਹੀ ਰੁਕ ਰਹੀਆਂ ਘਟਨਾਵਾਂ, ਹੋ ਜਾਓ ਸਾਵਧਾਨ, ਇੱਕ ਨੌਜਵਾਨ ਉੱਤੇ ਹੋਇਆ ਹਮਲਾ

(ਰੋਹਿਤ ਬਾਂਸਲ ਦੀ ਰਿਪੋਰਟ)

Trending news