Punjab New MLA Oath Ceremony Updates: ਪੰਜਾਬ 'ਚ ਜ਼ਿਮਨੀ ਚੋਣਾਂ ਜਿੱਤਣ ਵਾਲੇ ਚਾਰ ਵਿਧਾਇਕ ਅੱਜ ਸਹੁੰ ਚੁੱਕਣਗੇ। ਸਵੇਰੇ 11.30 ਵਜੇ ਵਿਧਾਨ ਸਭਾ 'ਚ ਸਹੁੰ ਹੋਵੇਗਾ। ਹੁਣ 'ਆਪ' ਦੇ 95 ਵਿਧਾਇਕ ਹਨ।
Trending Photos
Punjab New MLA Oath Ceremony Updates: ਪੰਜਾਬ 'ਚ ਵਿਧਾਨ ਸਭਾ ਉਪ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਚਾਰ ਵਿਧਾਇਕ ਅੱਜ ਸਹੁੰ ਚੁੱਕਣਗੇ। ਇਹ ਸਵੇਰੇ ਸਹੁੰ ਚੁੱਕ ਸਮਾਗਮ 11:30 ਵਜੇ ਵਿਧਾਨ ਸਭਾ ਵਿੱਚ ਹੋਵੇਗਾ। ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਪ੍ਰੋਗਰਾਮ ਵਿੱਚ ਸੀਐਮ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਸਾਰੇ ਚੋਰ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਮੌਜੂਦ ਹੋਣਗੇ। ਇਸ ਦੇ ਨਾਲ ਹੀ ਸੂਬੇ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ (ਆਪ) ਦੇ ਹੁਣ 95 ਵਿਧਾਇਕ ਹਨ। 'ਆਪ' ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।
ਇਹ ਨਵੇਂ ਚੁਣੇ ਗਏ ਵਿਧਾਇਕ ਹਨ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ: Farmers Protest Update: ਦਿੱਲੀ ਦੀਆਂ ਸੜਕਾਂ 'ਤੇ ਅੱਜ ਫਿਰ ਕਿਸਾਨਾਂ ਦਾ ਮਾਰਚ, ਟ੍ਰੈਫਿਕ ਜਾਮ, ਪੜ੍ਹੋ ਐਡਵਾਈਜ਼ਰੀ
ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹਾਲਾਂਕਿ ਪਹਿਲਾਂ ਇਸ ਸੀਟ 'ਤੇ 'ਆਪ' ਦਾ ਕਬਜ਼ਾ ਸੀ। ਇੱਥੋਂ ਗੁਰਮੀਤ ਸਿੰਘ ਮੀਤ ਹੇਅਰ 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਵਿਧਾਇਕ ਬਣੇ। 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿੱਚ ਮੰਤਰੀ ਬਣੇ।