Punjab Weather Update: ਪੰਜਾਬ ਵਿੱਚ ਬੀਤੇ ਦਿਨੀ ਅੱਤ ਦੀ ਗਰਮੀ ਤੋਂ ਅੱਜ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਦਰਅਸਲ ਅੱਜ ਸਵਰੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
Trending Photos
Punjab Weather Update: ਪੰਜਾਬ ਵਿੱਚ ਮਾਨਸੂਮ ਬੀਤੇ ਦਿਨ ਤੋਂ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਅੱਜ ਤੋਂ ਐਕਟਿਵ ਹੋ ਸਕਦਾ ਹੈ। ਦਰਅਸਲ ਅੱਜ ਪੰਦਾਬ ਦੇ ਕਈ ਕਈ ਹਿੱਸਿਆਂ ਵਿੱਚ ਸਵੇਰ ਤੋਂ ਬਾਰਿਸ਼ ਹੋ ਰਹੀ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਸ਼ੁਰੂ ਹੋਈ ਬਾਰਿਸ਼ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।ਮੌਸਮ ਵਿਭਾਗ ਵੱਲੋਂ ਬੀਤੇ ਦਿਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਘਟਾ ਦਿੱਤਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਨਹੀਂ ਰਿਹਾ।
ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਬਦਲੇਗਾ ਮੌਸਮ, ਦੋ ਦਿਨ ਮੀਂਹ ਲਈ ਯੈਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ ਪੈ ਰਿਹਾ ਹੈ। ਜਦਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 3 ਸਤੰਬਰ ਮੰਗਲਵਾਰ ਨੂੰ ਜ਼ਿਆਦਾਤਰ ਜ਼ਿਲਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਦੇ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਕੁਝ ਜ਼ਿਲ੍ਹਿਆਂ ਵਿੱਚ 5 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹਿਣ ਵਾਲੇ ਹਨ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। ਪਰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।