Punjab Weather News: ਪੰਜਾਬ ਵਿੱਚ ਵਧਣ ਲੱਗਾ ਤਾਪਮਾਨ; ਮੀਂਹ ਦੀ ਨਹੀਂ ਅਜੇ ਕੋਈ ਸੰਭਾਵਨਾ
Advertisement
Article Detail0/zeephh/zeephh2639815

Punjab Weather News: ਪੰਜਾਬ ਵਿੱਚ ਵਧਣ ਲੱਗਾ ਤਾਪਮਾਨ; ਮੀਂਹ ਦੀ ਨਹੀਂ ਅਜੇ ਕੋਈ ਸੰਭਾਵਨਾ

Punjab Weather News: ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ 'ਚ ਕਰੀਬ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। 

 Punjab Weather News: ਪੰਜਾਬ ਵਿੱਚ ਵਧਣ ਲੱਗਾ ਤਾਪਮਾਨ; ਮੀਂਹ ਦੀ ਨਹੀਂ ਅਜੇ ਕੋਈ ਸੰਭਾਵਨਾ

Punjab Weather News: ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ 'ਚ ਕਰੀਬ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਵੈਸਟਰਨ ਡਿਸਟਰਬੈਂਸ ਸਰਗਰਮ ਹਨ, ਪਰ ਇਨ੍ਹਾਂ ਦਾ ਅਸਰ ਪੰਜਾਬ 'ਤੇ ਨਜ਼ਰ ਨਹੀਂ ਆਵੇਗਾ। ਉੱਤਰੀ ਭਾਰਤ ਵਿੱਚ ਪਿਛਲੇ ਅਤੇ ਇਸ ਸਾਲ ਘੱਟ ਮੀਂਹ ਪੈਣ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਮੌਸਮ ਵਿਭਾਗ ਅਨੁਸਾਰ ਪਹਿਲੀ ਜਨਵਰੀ ਤੋਂ ਹੁਣ ਤੱਕ ਪੰਜਾਬ ਵਿੱਚ 26.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ 66 ਫ਼ੀਸਦੀ ਘੱਟ ਹੈ। ਇਸ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 73 ਫੀਸਦੀ ਘੱਟ ਮੀਂਹ ਪਿਆ ਹੈ। ਜਿਸ ਕਾਰਨ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਹੁਤ ਘੱਟ ਦਰਜ ਕੀਤਾ ਗਿਆ ਹੈ। ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਆਈ ਇਸ ਗਿਰਾਵਟ ਨੇ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਗੰਭੀਰ ਸੰਕਟ ਪੈਦਾ ਕਰ ਦਿੱਤਾ ਹੈ।

ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਉਕਤ ਡੈਮਾਂ ਦੇ ਪਾਣੀ 'ਤੇ ਬਹੁਤ ਜ਼ਿਆਦਾ ਨਿਰਭਰ ਹਨ। ਪੰਜਾਬ 'ਚ ਪਣ ਬਿਜਲੀ ਉਤਪਾਦਨ 'ਤੇ ਖਾਸ ਕਰਕੇ ਗਰਮੀਆਂ 'ਚ ਕਾਫੀ ਦਬਾਅ ਪੈਂਦਾ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਪਿਛਲੇ ਮਹੀਨੇ ਮੈਂਬਰ ਰਾਜਾਂ (ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਚੰਡੀਗੜ੍ਹ) ਨੂੰ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਅਤੇ ਤਿੱਬਤ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਲ ਭੰਡਾਰਾਂ ਵਿੱਚ ਪਾਣੀ ਦੇ ਵਹਾਅ ਲਈ ਬਹੁਤ ਮਹੱਤਵਪੂਰਨ ਹੈ।

ਪਾਣੀ ਦਾ ਪੱਧਰ ਡਿੱਗਣਾ ਚਿੰਤਾ ਦਾ ਵਿਸ਼ਾ ਬਣਿਆ
ਕੇਂਦਰੀ ਜਲ ਕਮਿਸ਼ਨ ਦੁਆਰਾ ਨਿਗਰਾਨੀ ਕੀਤੇ ਗਏ ਚਾਰ ਵੱਡੇ ਜਲ ਭੰਡਾਰਾਂ ਦੀ ਕੁੱਲ ਸਮਰੱਥਾ 14.819 ਬਿਲੀਅਨ ਕਿਊਬਿਕ ਮੀਟਰ (ਬੀਸੀਐਮ) ਹੈ। ਇਸ ਵੇਲੇ ਇਨ੍ਹਾਂ ਵਿੱਚ ਸਿਰਫ਼ 3.826 ਬੀਸੀਐਮ ਪਾਣੀ ਮੌਜੂਦ ਹੈ, ਜੋ ਕੁੱਲ ਰਾਖਵੀਂ ਸਮਰੱਥਾ ਦਾ 25.8 ਫ਼ੀਸਦੀ ਬਣਦਾ ਹੈ। ਜਦੋਂ ਕਿ ਪਿਛਲੇ ਸਾਲ ਇਸੇ ਅਰਸੇ ਵਿੱਚ ਇਹ ਅੰਕੜਾ 6.357 BCM (42.9 ਫੀਸਦੀ) ਸੀ। ਇਨ੍ਹਾਂ ਜਲ ਭੰਡਾਰਾਂ ਦਾ ਸਾਧਾਰਨ ਰਿਜ਼ਰਵ ਪੱਧਰ 6.840 BCM ਹੋਣਾ ਚਾਹੀਦਾ ਹੈ।

Trending news