Punjab Weather Update: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਵਧੇਗੀ ਠੰਢ, ਜਾਣੋ ਕਿਹੋ ਜਿਹਾ ਰਹੇਗਾ ਅੱਜ ਮੌਸਮ ਦਾ ਹਾਲ
Advertisement
Article Detail0/zeephh/zeephh2638665

Punjab Weather Update: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਵਧੇਗੀ ਠੰਢ, ਜਾਣੋ ਕਿਹੋ ਜਿਹਾ ਰਹੇਗਾ ਅੱਜ ਮੌਸਮ ਦਾ ਹਾਲ

Punjab Weather: ਵੈਸਟਰਨ ਡਿਸਟਰਬੈਂਸ ਸ਼ਨੀਵਾਰ ਤੋਂ ਸਰਗਰਮ ਹੋ ਗਿਆ ਹੈ ਪਰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਆਉਣ ਵਾਲੇ 5 ਦਿਨਾਂ ਵਿੱਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਮੈਦਾਨੀ ਇਲਾਕਿਆਂ ਵਿੱਚ ਹਲਕੀ ਠੰਢ ਵਧੇਗੀ।

Punjab Weather Update: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਵਧੇਗੀ ਠੰਢ, ਜਾਣੋ ਕਿਹੋ ਜਿਹਾ ਰਹੇਗਾ ਅੱਜ ਮੌਸਮ ਦਾ ਹਾਲ

Punjab Weather Update: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੈਸਟਰਨ ਡਿਸਟਰਬੈਂਸ ਸ਼ਨੀਵਾਰ ਤੋਂ ਸਰਗਰਮ ਹੋ ਗਿਆ ਹੈ ਪਰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਆਉਣ ਵਾਲੇ 5 ਦਿਨਾਂ ਵਿੱਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਮੈਦਾਨੀ ਇਲਾਕਿਆਂ ਵਿੱਚ ਹਲਕੀ ਠੰਢ ਵਧੇਗੀ। ਪਰ ਇਸਦਾ ਬਹੁਤਾ ਪ੍ਰਭਾਵ ਤਾਪਮਾਨ ਵਿੱਚ ਨਹੀਂ ਦਿਖਾਈ ਦੇਵੇਗਾ।

ਲੰਬੇ ਸਮੇਂ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਫਸਲਾਂ ਦਾ ਨੁਕਸਾਨ
ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਸੂਬੇ ਵਿੱਚ ਠੰਢ ਵਧਾ ਰਹੀਆਂ ਹਨ। ਖੇਤੀਬਾੜੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਹਵਾਵਾਂ ਜਨਵਰੀ ਵਿੱਚ ਚੱਲਦੀਆਂ, ਤਾਂ ਠੰਡ ਵੀ ਪੈ ਸਕਦੀ ਸੀ। ਕਿਉਂਕਿ ਪੱਛਮੀ ਹਵਾਵਾਂ ਕਾਰਨ ਤਾਪਮਾਨ ਘੱਟ ਜਾਂਦਾ ਹੈ ਅਤੇ ਇਹ ਹਵਾ ਨਮੀ ਨੂੰ ਸੋਖ ਲੈਂਦੀ ਹੈ। ਹੁਣ ਇਨ੍ਹਾਂ ਹਵਾਵਾਂ ਤੋਂ ਤਿੰਨ ਤੋਂ ਚਾਰ ਦਿਨਾਂ ਤੱਕ ਕੋਈ ਨੁਕਸਾਨ ਨਹੀਂ ਹੁੰਦਾ, ਪਰ ਜੇਕਰ ਅਜਿਹੀਆਂ ਹਵਾਵਾਂ ਚਾਰ ਦਿਨਾਂ ਤੋਂ ਵੱਧ ਚੱਲਦੀਆਂ ਹਨ ਤਾਂ ਕਿਸਾਨਾਂ ਨੂੰ ਸਿੰਚਾਈ ਬਾਰੇ ਸੋਚਣਾ ਪਵੇਗਾ।

ਦਿਨ ਦਾ ਤਾਪਮਾਨ ਵਧ ਰਿਹਾ 
ਮੌਸਮ ਵਿਗਿਆਨੀਆਂ ਅਨੁਸਾਰ, ਦਿਨ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਫਰਵਰੀ ਦੇ ਅੰਤ ਤੱਕ ਇਹ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਸਕਦਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦਾ ਦਿਨ ਦਾ ਤਾਪਮਾਨ 20 ਡਿਗਰੀ ਤੋਂ 25 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ 5 ਦਿਨਾਂ ਵਿੱਚ ਇਸ ਵਿੱਚ ਵਾਧਾ ਦੇਖਿਆ ਜਾਵੇਗਾ

 

Trending news