Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ, ਜਾਣੋਂ ਕਦੋਂ ਮਿਲੇਗੀ ਧੁੰਦ ਤੋਂ ਰਾਹਤ
Advertisement
Article Detail0/zeephh/zeephh2608690

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ, ਜਾਣੋਂ ਕਦੋਂ ਮਿਲੇਗੀ ਧੁੰਦ ਤੋਂ ਰਾਹਤ

Punjab Weather Update: ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 20 ਤੋਂ 23 ਜਨਵਰੀ ਤੱਕ ਮੌਸਮ ਵਿਚ ਸੁਧਾਰ ਹੋਵੇਗਾ ਅਤੇ ਧੁੰਦ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ, ਜਾਣੋਂ ਕਦੋਂ ਮਿਲੇਗੀ ਧੁੰਦ ਤੋਂ ਰਾਹਤ

Punjab Weather Update: ਚੰਡੀਗੜ੍ਹ ਅਤੇ ਪੰਜਾਬ ਦੇ ਵਧੇਰੇ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਸੀ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਸੀ ਪਰ ਸੋਮਵਾਰ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ, ਜੋ ਕਿ ਜਨਤਾ ਲਈ ਰਾਹਤ ਭਰਿਆ ਰਹੇਗਾ। ਐਤਵਾਰ ਨੂੰ ਸੂਬੇ ਦੇ ਇਲਾਕਿਆਂ ’ਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 13.7 ਡਿਗਰੀ ਦਰਜ ਕੀਤਾ ਗਿਆ। ਸੰਭਾਵੀ ਘੱਟੋ-ਘੱਟ ਤਾਪਮਾਨ 8.9 ਅਤੇ ਸੰਭਾਵੀ ਵੱਧ ਤੋਂ ਵੱਧ ਤਾਪਮਾਨ 16.3 ਹੋਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 20 ਤੋਂ 23 ਜਨਵਰੀ ਤੱਕ ਮੌਸਮ ਵਿਚ ਸੁਧਾਰ ਹੋਵੇਗਾ ਅਤੇ ਧੁੰਦ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਹਵਾਵਾਂ ਦਾ ਰੁਖ਼ ਬਦਲਣ ਨਾਲ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਸਰਦੀ ਤੋਂ ਰਾਹਤ ਮਿਲੇਗੀ।

ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਮੋਹਾਲੀ ਵਿਚ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ, ਜੋ ਮੌਸਮ ਦੇ ਲਿਹਾਜ਼ ਨਾਲ ਮਾਮੂਲੀ ਗਰਮੀ ਦਾ ਸੰਕੇਤ ਦਿੰਦਾ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿਚ ਇਹ ਵਾਧਾ ਸਰਦੀਆਂ ਦੇ ਅੰਤ ਦਾ ਸੰਕੇਤ ਦੇ ਸਕਦਾ ਹੈ। ਆਉਣ ਵਾਲੇ ਦਿਨਾਂ ’ਚ ਵੀ ਤਾਪਮਾਨ ਆਮ ਨਾਲੋਂ ਬਿਹਤਰ ਬਣਿਆ ਰਹਿ ਸਕਦਾ ਹੈ। ਹਾਲਾਂਕਿ, ਸਵੇਰ ਅਤੇ ਰਾਤ ਸਮੇਂ ਠੰਢਕ ਬਣੀ ਰਹਿ ਸਕਦੀ ਹੈ। ਸੋਮਵਾਰ ਤੋਂ ਸੁਧਾਰ ਹੋਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿਚ ਵਾਧਾ ਹੋਵੇਗਾ।

ਪੰਜਾਬ ’ਚ ਔਰੇਂਜ ਅਤੇ ਯੈਲੋ ਅਲਰਟ ਖਤਮ ਹੋ ਗਿਆ ਹੈ। ਇਸ ਕਾਰਨ ਪੰਜਾਬ ਹੁਣ ਗ੍ਰੀਨ ਜ਼ੋਨ ਵਿਚ ਆ ਗਿਆ ਹੈ, ਜਿਸ ਕਾਰਨ ਧੁੰਦ ਤੋਂ ਰਾਹਤ ਮਿਲੇਗੀ ਅਤੇ ਸਰਦੀ ਦਾ ਅਸਰ ਲਗਾਤਾਰ ਘਟਦਾ ਨਜ਼ਰ ਆਵੇਗਾ। ਹਾਲਾਂਕਿ ਦੁਪਹਿਰ ਵੇਲੇ ਧੁੱਪ ਨਿਕਲਣ ਦੇ ਬਾਵਜੂਦ ਸਵੇਰੇ ਅਤੇ ਸ਼ਾਮ ਨੂੰ ਠੰਢ ਜਾਰੀ ਰਹੇਗੀ।

ਸੋਮਵਾਰ ਨੂੰ ਪੰਜਾਬ ਸਮੇਤ ਗੁਆਂਢੀ ਸੂਬੇ ਵੀ ਗ੍ਰੀਨ ਜ਼ੋਨ ’ਚ ਆ ਜਾਣਗੇ ਅਤੇ ਮੌਸਮ ’ਚ ਲਗਾਤਾਰ ਸੁਧਾਰ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਗਾਊਂ ਅਨੁਮਾਨ ਮੁਤਾਬਕ ਨਮੀ ਘਟਣ ਨਾਲ ਤਰੇਲ ਪੈਣ ਦਾ ਸਿਲਸਿਲਾ ਖ਼ਤਮ ਹੋਵੇਗਾ।

Trending news