Punjab Weather News:ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2650582

Punjab Weather News:ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather News: ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਗਰਮ ਹੈ। ਪਿਛਲੇ 24 ਘੰਟਿਆਂ 'ਚ ਵੀ ਤਾਪਮਾਨ 'ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। 

Punjab Weather News:ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather News: ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਗਰਮ ਹੈ। ਪਿਛਲੇ 24 ਘੰਟਿਆਂ 'ਚ ਵੀ ਤਾਪਮਾਨ 'ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ 'ਚ ਅਗਲੇ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ। ਜਿਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

ਦੋ ਦਿਨਾਂ ਬਾਅਦ ਤਾਪਮਾਨ 3 ਡਿਗਰੀ ਤੱਕ ਡਿੱਗ ਜਾਵੇਗਾ
ਸਰਗਰਮ ਵੈਸਟਰਨ ਡਿਸਟਰਬੈਂਸ ਅਤੇ ਬੱਦਲਵਾਈ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ ਮੌਸਮ ਥੋੜਾ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਚ ਇਨ੍ਹਾਂ ਦਿਨਾਂ 'ਚ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇੱਕ ਅੰਦਾਜ਼ੇ ਮੁਤਾਬਕ ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਪਿਛਲੇ ਕੁਝ ਦਿਨਾਂ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਜਿਸ ਤਰ੍ਹਾਂ ਨਾਲ ਦਿਨ ਦਾ ਤਾਪਮਾਨ 25.6 ਡਿਗਰੀ ਨੋਟ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲ ਚਾਰ ਡਿਗਰੀ ਜ਼ਿਆਦਾ ਸੀ ਅਤੇ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਤਿੰਨ ਡਿਗਰੀ ਤੋਂ ਜ਼ਿਆਦਾ ਸੀ। ਮੌਸਮ ਵਿਗਿਆਨ ਨੇ ਦੱਸਿਆ ਕਿ ਪੰਜਾਬ ਵਿੱਚ ਪੱਛਮੀ ਚੱਕਰਵਾਤ ਦੇ ਚੱਲਦੇ 19 ਫਰਵਰੀ ਅਤੇ 20 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਅਤੇ ਕਈ ਥਾਵਾਂ ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ।

ਇਹ ਵੀ ਪੜ੍ਹੋ : Shiromani Akali Dal: ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ; ਧਾਮੀ ਦੇ ਸ਼ਾਮਿਲ ਹੋਣ ਉਤੇ ਸਸ਼ੋਪੰਜ

Trending news