Vice President in Chandigarh: ਉਪ ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਵਿੱਚ ਸ਼ਾਮਲ ਹੋਣ ਲਈ ਪੁੱਜੇ।
Trending Photos
Vice President in Chandigarh: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਵਿੱਚ ਸ਼ਾਮਲ ਹੋਣ ਲਈ ਪੁੱਜੇ। ਵੀਸੀ ਰੇਣੂ ਵਿਜ ਨੇ ਉਪ ਰਾਸ਼ਟਰਪਤੀ ਨੂੰ ਸੁਆਗਤੀ ਸੰਕੇਤ ਵਜੋਂ ਉਨ੍ਹਾਂ ਦਾ ਸਕੈਚ ਭੇਟ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਮੰਤਰੀ ਅਮਨ ਅਰੋੜਾ ਵੀ ਮੰਚ 'ਤੇ ਸਨ।
ਸੀਨੀਅਰ ਅਧਿਕਾਰੀਆਂ ਦੇ ਨਾਲ ਡੀਐਸਪੀ, ਐਸਐਚਓ ਅਤੇ ਇੰਸਪੈਕਟਰ ਸਮੇਤ ਤਿੰਨ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ, ਆਈਟੀਬੀਪੀ, ਇੰਟੈਲੀਜੈਂਸ, ਸੀਆਈਡੀ ਵਿੰਗ ਸਮੇਤ ਚੰਡੀਗੜ੍ਹ ਪੁਲਿਸ ਵਿਭਾਗ ਦੇ ਸਾਰੇ ਉੱਚ ਅਧਿਕਾਰੀ ਤਾਇਨਾਤ ਰਹਿਣਗੇ। ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਕਈ ਸੜਕਾਂ ਬੰਦ ਰਹਿਣਗੀਆਂ ਜਾਂ ਆਵਾਜਾਈ ਲਈ ਮੋੜ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ED Action on AAP MLA: ED ਨੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੀਤੀ ਕੁਰਕ
ਧਨਖੜ ਦੁਪਹਿਰ ਕਰੀਬ 2.30 ਵਜੇ ਹਵਾਈ ਅੱਡੇ 'ਤੇ ਪੁੱਜੇ। ਉਥੋਂ ਸਿੱਧਾ ਪੀ.ਯੂ. ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀਵੀਆਈਪੀ ਮੂਵਮੈਂਟ ਦੌਰਾਨ ਉਕਤ ਰੂਟਾਂ 'ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਬਦਲਵੇਂ ਰਸਤੇ ਅਪਣਾਉਣ।
ਜਗਦੀਪ ਸਿੰਘ ਧਨਖੜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਦੇ ਬਿਆਨ ਨੂੰ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਅਤੇ ਭਾਜਪਾ ਦੇ ਏਜੰਡੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। .ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਪ ਰਾਸ਼ਟਰਪਤੀ ਜੋ ਯੂਨੀਵਰਸਿਟੀਆਂ ਦੇ ਚਾਂਸਲਰ ਹਨ, ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ।
ਇਹ ਵੀ ਪੜ੍ਹੋ : Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ