HSGMC Election: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ।
Trending Photos
HSGMC Election: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਭਾਵੇਂ ਇਹ ਚੋਣਾਂ ਕੁੱਲ 40 ਵਾਰਡਾਂ ਵਿੱਚ ਹੋਣੀਆਂ ਸਨ ਪਰ ਇੱਕ ਵਾਰਡ ਤੋਂ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਜਿਸ ਕਰਕੇ ਹੁਣ ਸਿਰਫ਼ 39 ਵਾਰਡਾਂ ਵਿੱਚ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਵਿੱਚ ਕੁੱਲ 164 ਉਮੀਦਵਾਰ ਮੈਦਾਨ ਵਿੱਚ ਹਨ। ਕੁੱਲ 3.50 ਲੱਖ ਵੋਟਰ ਹਨ। ਚੋਣਾਂ ਦੌਰਾਨ ਸੁਰੱਖਿਆ ਲਈ ਡੇਢ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਕਮੇਟੀ ਬਾਰੇ ਫੈਸਲਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਲਿਆ ਗਿਆ ਸੀ ਅਤੇ ਇੱਕ ਐਡਹਾਕ ਕਮੇਟੀ ਵੀ ਬਣਾਈ ਗਈ ਸੀ। ਮਾਮਲਾ ਸੁਪਰੀਮ ਕੋਰਟ ਵਿਚ ਜਾਣ ਕਾਰਨ ਉਸ ਸਮੇਂ ਚੋਣਾਂ ਨਹੀਂ ਹੋ ਸਕੀਆਂ ਸਨ। ਇਸ ਤੋਂ ਬਾਅਦ ਭਾਜਪਾ ਦੀ ਸਰਕਾਰ ਵੇਲੇ ਫੈਸਲਾ ਹਰਿਆਣਾ ਦੇ ਹੱਕ ਵਿੱਚ ਆਇਆ, ਪਰ ਮੁੜ ਚੋਣਾਂ ਨਹੀਂ ਹੋ ਸਕੀਆਂ। ਇਸ ਕਾਰਨ 18 ਮਹੀਨਿਆਂ ਲਈ ਮੁੜ ਐਡਹਾਕ ਕਮੇਟੀ ਬਣਾਈ ਗਈ।
ਇਹ ਵੀ ਪੜ੍ਹੋ : Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ
ਇਨ੍ਹਾਂ ਉਮੀਦਵਾਰਾਂ ਵਿਚਾਲੇ ਚੋਣ ਜੰਗ: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਰਡ ਨੰਬਰ 1 ਕਾਲਕਾ ਲਈ 4 ਅਤੇ ਵਾਰਡ ਨੰਬਰ 2 ਪੰਚਕੂਲਾ ਲਈ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵਾਰਡ ਨੰਬਰ 1 ਵਿੱਚ ਉਮੀਦਵਾਰਾਂ ਵਿੱਚ ਉਜਾਗਰ ਸਿੰਘ ਪੁੱਤਰ ਲਕਸ਼ਮਣ ਸਿੰਘ, ਹਰਪ੍ਰੀਤ ਸਿੰਘ ਪੁੱਤਰ ਸ਼ਰਨਜੀਤ ਸਿੰਘ, ਗੁਰਮੀਤ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਸੁਜਿੰਦਰ ਸਿੰਘ ਪੁੱਤਰ ਨਰਾਇਣ ਸਿੰਘ ਸ਼ਾਮਲ ਹਨ। ਜਦੋਂ ਕਿ ਵਾਰਡ ਨੰਬਰ 2 ਵਿੱਚ ਉਮੀਦਵਾਰਾਂ ਵਿੱਚ ਪਿਆਰਾ ਸਿੰਘ ਪੁੱਤਰ ਚਤਰ ਸਿੰਘ, ਗੁਰਸੇਵਕ ਸਿੰਘ ਪੁੱਤਰ ਰਤਨ ਸਿੰਘ, ਜਗਜੀਤ ਸਿੰਘ ਪੁੱਤਰ ਟਹਿਲ ਸਿੰਘ, ਸਵਰਨ ਸਿੰਘ ਪੁੱਤਰ ਭਾਗ ਸਿੰਘ, ਜਗਮੋਹਨ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਗੁਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : Farmer Protest: ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 14 ਫਰਵਰੀ ਨੂੰ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ