Ropar News: ਰੋਪੜ ਦੇ ਨੌਜਵਾਨ ਨੇ ਸਹਾਇਕ ਜ਼ਿਲ੍ਹਾ ਅਟਾਰਨੀ ਅਫ਼ਸਰ ਲੱਗ ਮਾਪਿਆਂ ਦਾ ਨਾਮ ਰੁਸ਼ਨਾਇਆ
Advertisement
Article Detail0/zeephh/zeephh2374242

Ropar News: ਰੋਪੜ ਦੇ ਨੌਜਵਾਨ ਨੇ ਸਹਾਇਕ ਜ਼ਿਲ੍ਹਾ ਅਟਾਰਨੀ ਅਫ਼ਸਰ ਲੱਗ ਮਾਪਿਆਂ ਦਾ ਨਾਮ ਰੁਸ਼ਨਾਇਆ

Ropar News:  ਨਿਯੁਕਤੀ ਪੱਤਰ ਵੰਡਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਪਿਛਲੇ ਪੱਚੀ ਸਾਲਾਂ ਤੋਂ ਅੱਸੀ ਹਜ਼ਾਰ ਦੀ ਨਫ਼ਰੀ ਨਾਲ ਕੰਮ ਚਲਾਇਆ ਜਾ ਰਿਹਾ ਹੈ ਅਤੇ ਹੁਣ ਦਸ ਹਜ਼ਾਰ ਨਵੀਆਂ ਅਸਾਮੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ।

Ropar News: ਰੋਪੜ ਦੇ ਨੌਜਵਾਨ ਨੇ ਸਹਾਇਕ ਜ਼ਿਲ੍ਹਾ ਅਟਾਰਨੀ ਅਫ਼ਸਰ ਲੱਗ ਮਾਪਿਆਂ ਦਾ ਨਾਮ ਰੁਸ਼ਨਾਇਆ

Ropar News:  ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸਥਾਨਕ ਪੰਜਾਬ ਪੁਲਿਸ ਅਕੈਡਮੀ ਵਿੱਚ ਸਮਾਰੋਹ ਦੌਰਾਨ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ ਚੁਣੇ ਗਏ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਵਿੱਚ 288 ਸਬ ਇੰਸਪੈਕਟਰ ਵੀ ਸ਼ਾਮਲ ਹਨ।  ਇਸ ਦੌਰਾਨ ਉਨ੍ਹਾਂ ਨੇ 443 ਨੌਜਵਾਨ ਮੁੰਡੇ-ਕੁੜੀਆਂ ਨੂੰ ਮੁਬਾਰਕਬਾਦ ਵੀ ਦਿੱਤੀ।

ਰੂਪਨਗਰ ਤੋਂ ਉਮੀਦਵਾਰ ਜੀਵਨ ਕੁਮਾਰ (ਪ੍ਰਿੰਸ) ਪੁੱਤਰ ਸੱਤਪਾਲ ਸਿੰਘ ਤੇ ਅਮਰਜੀਤ ਕੌਰ ਨੇ ਸਹਾਇਕ ਜ਼ਿਲ੍ਹਾ ਅਟਾਰਨੀ/ਪਬਲਿਕ ਪ੍ਰੋਸੈਕਿਊਟਰ ਅਫ਼ਸਰ (ਕੁੱਲ 97 ਅਸਾਮੀਆਂ) ਲੱਗ ਕੇ ਸ਼ਹਿਰ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਜੀਵਨ ਕੁਮਾਰ ਨੇ ਇਸ ਅਹੁਦੇ ਉਤੇ ਪੁੱਜਣ ਦਾ ਸਿਹਰਾ ਆਪਣਾ ਮਾਪਿਆਂ ਨੂੰ ਦਿੱਤਾ, ਜਿਨ੍ਹਾਂ ਸਦਕਾ ਉਨ੍ਹਾਂ ਨੂੰ ਇਹ ਕਾਮਯਾਬੀ ਹਾਸਿਲ ਹੋਈ।

ਇਸ ਦੌਰਾਨ ਜੀਵਨ ਕੁਮਾਰ ਨੇ ਗੌਰਵ ਕੁਮਾਰ ਗਰਗ ਸਹਾਇਕ ਜ਼ਿਲ੍ਹਾ ਅਟਾਰਨੀ/ਪਬਲਿਕ ਪ੍ਰੋਸੈਕਿਊਟਰ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਕਿਉਂਕਿ ਉਨ੍ਹਾਂ ਵੱਲੋਂ ਦੱਸੇ ਮਾਰਗ ਉਤੇ ਚੱਲਦੇ ਹੋਏ ਉਸ ਨੇ ਅਹੁਦਾ ਹਾਸਿਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਜੱਜ ਬਲਜਿੰਦਰ ਕੌਰ ਦਾ ਵੀ ਵਿਸ਼ੇਸ਼ ਤੌਰ ਉਥੇ ਧੰਨਵਾਦ ਕੀਤਾ, ਜਿਨ੍ਹਾਂ ਤੋਂ ਉਹ ਕਾਫੀ ਪ੍ਰਭਾਵਿਤ ਸਨ। 

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਨਿਯੁਕਤੀ ਪੱਤਰ ਵੰਡਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਪਿਛਲੇ ਪੱਚੀ ਸਾਲਾਂ ਤੋਂ ਅੱਸੀ ਹਜ਼ਾਰ ਦੀ ਨਫ਼ਰੀ ਨਾਲ ਕੰਮ ਚਲਾਇਆ ਜਾ ਰਿਹਾ ਹੈ ਅਤੇ ਹੁਣ ਦਸ ਹਜ਼ਾਰ ਨਵੀਆਂ ਅਸਾਮੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹਰ ਸਾਲ ਪੁਲਿਸ ’ਚ ਕਰੀਬ ਦੋ ਹਜ਼ਾਰ ਨੌਜਵਾਨਾਂ ਦੀ ਭਰਤੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਏਆਈ ਤਕਨੀਕ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 19 ਟੌਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲੀਸ ਨੇ ਹਮੇਸ਼ਾ ਇਸ ਦੀ ਸਪਲਾਈ ਨੂੰ ਰੋਕਣ ਲਈ ਬੈਰੀਅਰ ਵਜੋਂ ਕੰਮ ਕੀਤਾ ਹੈ। 

ਇਹ ਵੀ ਪੜ੍ਹੋ : Delhi Airport News: ਸੀਐਮ ਭਗਵੰਤ ਮਾਨ ਵੱਲੋਂ ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਲਈ ਸੁਵਿਧਾ ਕੇਂਦਰ ਦਾ ਉਦਘਾਟਨ

 

Trending news