COVID-19 Update News: ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਉਛਾਲ ਆ ਰਿਹਾ ਹੈ। ਇਸ ਕਾਰਨ ਕੇਂਦਰ ਤੇ ਸੂਬਾ ਸਰਕਾਰਾਂ ਦੀ ਚਿੰਤਾਵਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।
Trending Photos
COVID-19 Update News: ਕੋਰੋਨਾ ਵਾਇਰਸ ਦੀ ਲਾਗ ਦੀ ਤੇਜ਼ੀ ਨੇ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਸਬੰਧੀ ਸਰਕਾਰਾਂ ਲਗਾਤਾਰ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੀਆਂ ਹਨ ਤਾਂ ਜੋ ਸਥਿਤੀ ਚਿੰਤਾਜਨਕ ਨਾ ਬਣ ਜਾਵੇ। ਹਾਲਾਂਕਿ ਪਿਛਲੇ 24 ਘੰਟਿਆਂ ਤੋਂ ਜੋ ਅੰਕੜੇ ਸਾਹਮਣੇ ਆਏ ਹਨ, ਉਨ੍ਹਾਂ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਛੇ ਮਹੀਨਿਆਂ ਵਿੱਚ ਇੱਕ ਦਿਨ ਵਿੱਚ ਦਰਜ ਕੀਤੇ ਗਏ ਨਵੇਂ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 18,389 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਵਿਡ-19 ਦੇ 3,824 ਨਵੇਂ ਮਰੀਜ਼ ਮਿਲਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕ੍ਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,47,22,605 ਹੋ ਗਈ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਕਾਰਨ ਪੰਜ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,30,881 ਹੋ ਗਈ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ, ਹਰਿਆਣਾ, ਕੇਰਲ ਤੇ ਰਾਜਸਥਾਨ ਵਿੱਚ ਇੱਕ-ਇੱਕ ਸੰਕ੍ਰਮਿਤ ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਕੇਰਲ ਨੇ ਕੋਵਿਡ-19 ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੇ ਅੰਕੜਿਆਂ ਦਾ ਪੁਨਰਮਿਲਾਨ ਕਰਨ ਤੋਂ ਬਾਅਦ ਮਰਨ ਵਾਲਿਆਂ ਦੀ ਸੂਚੀ ਵਿੱਚ ਇੱਕ ਹੋਰ ਮਾਮਲਾ ਜੁੜ ਗਿਆ ਹੈ।
ਇਹ ਵੀ ਪੜ੍ਹੋ : Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਅੰਕੜਿਆਂ ਮੁਤਾਬਕ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 18,389 ਹੈ, ਜੋ ਕੁੱਲ ਮਾਮਲਿਆਂ ਦਾ 0.04 ਫ਼ੀਸਦੀ ਹੈ। ਇਸ ਦੇ ਨਾਲ ਹੀ ਕੋਵਿਡ-19 ਤੋਂ ਰਿਕਵਰੀ ਦੀ ਰਾਸ਼ਟਰੀ ਦਰ 98.77 ਫ਼ੀਸਦੀ ਦਰਜ ਕੀਤੀ ਗਈ ਹੈ। ਅੰਕੜਿਆਂ ਅਨੁਸਾਰ ਭਾਰਤ ਵਿੱਚ ਸੰਕਰਮਣ ਦੀ ਰੋਜ਼ਾਨਾ ਦਰ 2.87 ਫ਼ੀਸਦੀ ਤੇ ਹਫ਼ਤਾਵਾਰੀ ਦਰ 2.24 ਫ਼ੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਵਿਡ-19 ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,41,73,335 ਹੋ ਗਈ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ। ਅੰਕੜਿਆਂ ਅਨੁਸਾਰ ਦੇਸ਼ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਦੇਸ਼ ਵਿੱਚ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ BKU ਨੇ ਕੀਤਾ ਵੱਡਾ ਐਲਾਨ! ਕੱਲ੍ਹ ਹੋ ਸਕਦਾ ਹੈ ਇਹ...