Amritpal Singh surrender News: ਅੰਮ੍ਰਿਤਪਾਲ ਸਿੰਘ ਸਰੰਡਰ ਕਰਨ ਨੂੰ ਤਿਆਰ? ਪੰਜਾਬ ਪੁਲਿਸ ਨੇ ਦੱਸੀ ਸੱਚਾਈ
Advertisement
Article Detail0/zeephh/zeephh1631258

Amritpal Singh surrender News: ਅੰਮ੍ਰਿਤਪਾਲ ਸਿੰਘ ਸਰੰਡਰ ਕਰਨ ਨੂੰ ਤਿਆਰ? ਪੰਜਾਬ ਪੁਲਿਸ ਨੇ ਦੱਸੀ ਸੱਚਾਈ

Amritpal Singh surrender News: ਲਗਭਗ 10 ਦਿਨਾਂ ਤੋਂ ਫ਼ਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਅੱਗੇ ਆਤਮਸਮਰਪਣ ਕਰਨ ਲਈ ਤਿਆਰ ਹੋ ਗਿਆ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਹੈ।

Amritpal Singh surrender News: ਅੰਮ੍ਰਿਤਪਾਲ ਸਿੰਘ ਸਰੰਡਰ ਕਰਨ ਨੂੰ ਤਿਆਰ? ਪੰਜਾਬ ਪੁਲਿਸ ਨੇ ਦੱਸੀ ਸੱਚਾਈ

Amritpal Singh surrender News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ਰਾਰ ਹੋਏ ਨੂੰ ਲਗਭਗ 10 ਦਿਨ ਹੋ ਚੁੱਕੇ ਹਨ। ਪੰਜਾਬ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੇ ਬਾਹਰੀ ਸੂਬਿਆਂ ਵਿੱਚ ਵੀ ਛਾਪੇਮਾਰੀ ਕਰ ਰਹੀ ਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਅੱਗੇ ਆਤਮਸਮਰਪਣ ਕਰਨ ਲਈ ਤਿਆਰ ਹੋ ਗਿਆ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸਰੰਡਰ ਕਰਨ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੰਜਾਬ ਪੁਲਿਸ ਨੇ ਇਸ ਖ਼ਬਰ ਨੂੰ ਜਾਅਲੀ ਕਰਾਰ ਦਿੱਤਾ ਹੈ। ਇਸ ਦਰਮਿਆਨ ਸੋਸ਼ਲ ਮੀਡੀਆ ਉਤੇ ਸਰੰਡਰ ਦੀਆਂ ਖਬਰਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਰਿਹਾ।

ਸੋਸ਼ਲ ਮੀਡੀਆ ਉਤੇ ਵਾਇਰਲ ਖਬਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਅੱਗੇ ਸਰੰਡਰ ਕਰਨ ਲਈ 4 ਸ਼ਰਤਾਂ ਰੱਖੀਆਂ ਸਨ। ਅੰਮ੍ਰਿਤਪਾਲ ਨੇ ਪੁਲਿਸ ਦੇ ਸਾਹਮਣੇ 4 ਸ਼ਰਤਾਂ ਰੱਖੀਆਂ ਸਨ। ਪਹਿਲੀ ਸ਼ਰਤ ਕਿ ਉਸ ਦੀ ਗ੍ਰਿਫ਼ਤਾਰੀ ਨੂੰ ਆਤਮ ਸਮਰਪਣ ਦਿਖਾਇਆ ਜਾਵੇ। ਦੂਜਾ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਇਸ ਤੋਂ ਇਲਾਵਾ ਤੀਜੀ ਸ਼ਰਤ ਹੈ ਕਿ ਜੇਲ੍ਹ ਜਾਂ ਪੁਲਿਸ ਹਿਰਾਸਤ ਵਿੱਚ ਉਸ ਨਾਲ ਕੁੱਟਮਾਰ ਨਾ ਕੀਤੀ ਜਾਵੇ। ਉਸ ਨੇ ਚੌਥੀ ਸ਼ਰਤ ਰੱਖੀ ਹੈ ਕਿ ਉਸ ਉਪਰ ਰਾਸ਼ਟਰੀ ਸੁਰੱਖਿਆ ਐਕਟ (NSA) ਨਾ ਲਗਾਇਆ ਜਾਵੇ। ਇਸ ਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਅੰਮ੍ਰਿਤਪਾਲ ਸਿੰਘ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਤਮ ਸਮਰਪਣ ਕਰ ਸਕਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ ਜਾ ਸਕਦੇ ਹਨ।

ਇਹ ਵੀ ਪੜ੍ਹੋ : Amritpal Singh Latest news: ਪੰਜਾਬ 'ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਮਗਰੋਂ ਇਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉੱਪਰ ਉਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਸਨ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ। ਇਸ ਮਗਰੋਂ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਤਲਵੰਡੀ ਸਾਬੋ ਪੁੱਜ ਗਏ ਸਨ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਸਰੰਡਰ ਕਰ ਸਕਦੇ ਹਨ। ਇਸੇ ਕਾਰਨ ਹੀ ਦਰਬਾਰ ਸਾਹਿਬ ਦੇ ਨੇੜੇ ਵੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ

Trending news