Amritsar Blast News: ਅੱਤਵਾਦੀਆਂ ਨਾਲ ਜੁੜੇ ਅੰਮ੍ਰਿਤਸਰ ਧਮਾਕੇ ਦੇ ਤਾਰ ? NIA ਤੋਂ ਬਾਅਦ ਪਹੁੰਚੀ NSG ਟੀਮ
Advertisement
Article Detail0/zeephh/zeephh1686944

Amritsar Blast News: ਅੱਤਵਾਦੀਆਂ ਨਾਲ ਜੁੜੇ ਅੰਮ੍ਰਿਤਸਰ ਧਮਾਕੇ ਦੇ ਤਾਰ ? NIA ਤੋਂ ਬਾਅਦ ਪਹੁੰਚੀ NSG ਟੀਮ

Amritsar Blast News: ਇਹ ਧਮਾਕੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਅਤੇ ਸੋਮਵਾਰ ਸਵੇਰੇ ਕਰੀਬ 6 ਵਜੇ ਹੋਏ। ਭਾਰੀ ਸੁਰੱਖਿਆ ਵਾਲੇ ਖੇਤਰ ਵਿੱਚ ਦੋ ਦਿਨਾਂ ਵਿੱਚ ਇਹ ਦੂਜਾ ਘੱਟ ਤੀਬਰਤਾ ਵਾਲਾ ਧਮਾਕਾ ਸੀ। ਇਸ ਨਾਲ ਬਹੁਤਾ ਨੁਕਸਾਨ ਨਹੀਂ ਹੋਇਆ।

Amritsar Blast News: ਅੱਤਵਾਦੀਆਂ ਨਾਲ ਜੁੜੇ ਅੰਮ੍ਰਿਤਸਰ ਧਮਾਕੇ ਦੇ ਤਾਰ ? NIA ਤੋਂ ਬਾਅਦ ਪਹੁੰਚੀ NSG ਟੀਮ

Amritsar Blast News: ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਅਤੇ ਸੋਮਵਾਰ ਨੂੰ ਹੋਏ ਦੋ ਧਮਾਕਿਆਂ ਦੀ ਜਾਂਚ ਤੇਜ਼ ਹੋ ਗਈ ਹੈ। NIA ਤੋਂ ਬਾਅਦ ਹੁਣ ਨੈਸ਼ਨਲ ਸਕਿਓਰਿਟੀ ਗਾਰਡ (NSG) ਦੀ ਟੀਮ ਵੀ ਮੌਕੇ ਦੀ ਜਾਂਚ ਲਈ ਪਹੁੰਚ ਗਈ ਹੈ। ਐਨਆਈਏ ਅਤੇ ਐਨਐਸਜੀ ਦੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਮਲੇ ਦਾ ਫੋਕਸ ਵੱਧ ਗਿਆ ਹੈ।

ਦੱਸ ਦੇਈਏ ਕਿ 32 ਘੰਟਿਆਂ 'ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ NIA ਦੀ ਟੀਮ ਮਾਮਲੇ ਦੀ ਜਾਂਚ ਲਈ ਮੌਕੇ 'ਤੇ ਪਹੁੰਚੀ ਸੀ ਅਤੇ ਹੁਣ ਮੰਗਲਵਾਰ ਸਵੇਰੇ ਨੈਸ਼ਨਲ ਸਕਿਓਰਿਟੀ ਗਾਰਡ (NSG) ਦੇ ਮਾਹਿਰ ਮੌਕੇ 'ਤੇ ਪਹੁੰਚ ਗਏ ਅਤੇ ਮੌਕੇ ਤੋਂ ਕਈ ਸਬੂਤ ਇਕੱਠੇ ਕੀਤੇ।

ਇਹ ਵੀ ਪੜ੍ਹੋ: Punjab News: ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ, CCTV 'ਚ ਕੈਦ ਹੋਈ ਵਾਰਦਾਤ 

ਦੱਸ ਦਈਏ ਕਿ ਅੰਮ੍ਰਿਤਸਰ ਦੇ ਹੈਰੀਟੇਜ ਰੋਡ 'ਤੇ ਸਥਿਤ ਸਾਰਾਗੜੀ ਪਾਰਕਿੰਗ ਨੇੜੇ ਸ਼ਨੀਵਾਰ ਦੇਰ ਰਾਤ ਅਤੇ ਸੋਮਵਾਰ ਸਵੇਰੇ ਫਿਰ ਧਮਾਕਾ ਹੋਇਆ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਇਹ  ਧਮਾਕਾ ਹਲਕੇ ਪੱਧਰ ਦਾ ਸੀ ਪਰ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੋਣ ਕਾਰਨ ਹੁਣ ਦੇਸ਼ ਦੀ ਜਾਂਚ ਏਜੰਸੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸੇ ਦੀ ਸ਼ਰਾਰਤ ਸੀ ਜਾਂ ਸਾਜ਼ਿਸ਼। ਇਨ੍ਹਾਂ ਦੋਵਾਂ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।  

ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਆਪਣਾ ਹੋਮਵਰਕ ਕੀਤਾ ਅਤੇ ਇਸ ਲੰਬੀ ਵਿਰਾਸਤੀ ਸੜਕ ਦੇ ਖੇਤਰ ਨੂੰ ਲੱਭਿਆ ਜੋ ਨੇੜੇ ਦੇ ਸੀਸੀਟੀਵੀ ਦੁਆਰਾ ਕਵਰ ਨਹੀਂ ਹੈ ਅਤੇ ਉਸੇ ਜਗ੍ਹਾ ਨੂੰ ਨਿਸ਼ਾਨਾ ਬਣਾਇਆ ਹਾਲਾਂਕਿ ਪੁਲਿਸ ਦੁਆਰਾ ਕਈ ਸੀਸੀਟੀਵੀ ਫੁਟੇਜਾਂ ਦੀ ਖੋਜ ਕੀਤੀ ਗਈ ਹੈ ਅਤੇ ਕਈ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਇੱਕ ਸੂਚੀ ਤਿਆਰ ਕੀਤੀ ਗਈ ਹੈ।

Trending news