Vigilance Bureau: ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ, ਜਿਸ ਦੇ ਖਿਲਾਫ਼ ਅੱਜ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ।
Trending Photos
Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ।
ਵਿਜੀਲੈਂਸ ਬਿਊਰੋ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Chandigarh Prtc Protest: ਪੀਆਰਟੀਸੀ ਬੱਸ ਮੁਲਜ਼ਾਮਾਂ ਦੀ ਹੜ੍ਹਤਾਲ, ਕਈ ਰੂਟ ਪ੍ਰਭਾਵਿਤ
ਬੁਲਾਰੇ ਮੁਤਾਬਿਕ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ, ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ: Tarn Taran News: ਸ੍ਰੀ ਗੁਰੂ ਅਮਰਦਾਸ ਜੀ ਥਰਮਲ ਪਲਾਂਟ ਹੋਵੇਗਾ ਗੋਇੰਦਵਾਲ ਥਰਮਲ ਦਾ ਨਾਂਅ