Batala Murder News: ਨਸ਼ੇੜੀ ਪੁੱਤਰ ਨੇ ਆਪਣੀ ਮਾਂ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰਿਆ
Advertisement
Article Detail0/zeephh/zeephh1785143

Batala Murder News: ਨਸ਼ੇੜੀ ਪੁੱਤਰ ਨੇ ਆਪਣੀ ਮਾਂ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰਿਆ

Batala Murder News: ਬਟਾਲਾ ਵਿੱਚ ਕਲਯੁੱਗੀ ਨਸ਼ੇੜੀ ਪੁੱਤਰ ਨੇ ਪੈਸੇ ਨਾ ਦੇਣ ਉਤੇ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।

Batala Murder News: ਨਸ਼ੇੜੀ ਪੁੱਤਰ ਨੇ ਆਪਣੀ ਮਾਂ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰਿਆ

Batala Murder News: ਆਧੁਨਿਕ ਜ਼ਮਾਨੇ ਵਿੱਚ ਖ਼ੂਨ ਦੇ ਰਿਸ਼ਤਿਆਂ ਦੀਆਂ ਤੰਦਾਂ ਵਿੱਚ ਹੁਣ ਮੋਹ ਘੱਟਦਾ ਜਾ ਰਿਹਾ ਹੈ। ਨਸ਼ਿਆਂ ਦੇ ਹੋਰ ਮਾੜੀਆਂ ਆਦਤਰਾਂ ਕਾਰਨ ਖ਼ੂਨ ਦੇ ਰਿਸ਼ਤੇ ਪਾਣੀ ਬਣ ਰਹੇ ਹਨ। ਬਟਾਲਾ ਵਿੱਚ ਇੱਕ ਕਲਯੁੱਗੀ ਪੁੱਤਰ ਨੇ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਸਮਰਾਏ ਵਿੱਚ ਇੱਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਦੀ ਡੰਡਿਆਂ ਨਾਲ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਕੋਲੋਂ ਪੈਸੇ ਮੰਗ ਰਿਹਾ ਸੀ। ਮਾਂ ਵੱਲੋਂ ਪੈਸੇ ਨਾ ਦੇਣ ਤੇ ਉਸਨੇ ਸਵੇਰੇ ਆਪਣੀ ਮਾਂ ਦੇ ਸਿਰ ਚ ਡੰਡੇ ਮਾਰ-ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। 

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਤੇ ਬੇਟੀ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਮਾਤਾ ਜਸਬੀਰ ਕੌਰ ਉਸ ਦੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ। ਸਤਪਾਲ ਮਸੀਹ ਮਾਤਾ ਜਸਵੀਰ ਕੌਰ ਕੋਲੋਂ ਧੱਕੇ ਨਾਲ ਪੈਸੇ ਮੰਗ ਰਿਹਾ ਸੀ। ਮਾਤਾ ਵੱਲੋਂ ਪੈਸੇ ਨਾ ਦੇਣ ਉਤੇ ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟ ਮਾਰ ਕੀਤੀ ਜਿਸ ਨਾਲ ਉਸ ਦੀ ਮਾਤਾ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਾਤਲ ਭਰਾ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Punjab Flood 2023: ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ!

ਉਥੇ ਹੀ ਸਬੰਧਤ ਥਾਣਾ ਦੇ ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿੱਚ ਮੁਕੱਦਮਾ ਨੰਬਰ 100 ਧਾਰਾ 302 ਆਈਪੀਸੀ ਤਹਿਤ ਕੇਸ ਦਰਜ ਕਰਕੇ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Ghaggar News: ਸਰਦੂਲਗੜ੍ਹ ਵਿੱਚ ਘੱਗਰ ਨਦੀ ਦਾ ਪਾਣੀ ਰੋਕਣ ਲਈ ਹਾਈਵੇ 'ਤੇ ਬੰਨ੍ਹ ਬਣਾਉਣ 'ਚ ਜੁੱਟੇ ਲੋਕ

ਬਟਾਲਾ ਤੋਂ ਭੋਪਾਲ ਸਿੰਘ ਰਿਪੋਰਟ

Trending news