Faridkot News: ਫਰੀਦਕੋਟ ਤੋਂ ਲਾਪਤਾ ਹੋਏ ਜਿਮ ਟ੍ਰੇਨਰ ਦੀ ਲਾਸ਼ ਪੁਲਿਸ ਨੇ ਨਹਿਰ 'ਚੋਂ ਬਰਾਮਦ ਕਰ ਲਈ ਹੈ। ਕੋਟਕਪੂਰਾ ਨਿਵਾਸੀ ਜਿਮ ਟ੍ਰੇਨਰ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਨੇੜੇ ਨਹਿਰ 'ਚੋਂ ਬਰਾਮਦ ਹੋਈ ਹੈ।
Trending Photos
Faridkot News: ਫਰੀਦਕੋਟ ਤੋਂ ਲਾਪਤਾ ਹੋਏ ਜਿਮ ਟ੍ਰੇਨਰ ਦੀ ਲਾਸ਼ ਪੁਲਿਸ ਨੇ ਨਹਿਰ 'ਚੋਂ ਬਰਾਮਦ ਕਰ ਲਈ ਹੈ। ਕੋਟਕਪੂਰਾ ਨਿਵਾਸੀ ਜੈ ਸਿੰਘ ਪੁੱਤਰ ਸੋਹਣ ਸਿੰਘ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਨੇੜੇ ਨਹਿਰ 'ਚੋਂ ਬਰਾਮਦ ਹੋਈ ਹੈ। ਲਾਸ਼ ਮਿਲਣ ਮਗਰੋਂ ਜਿਮ ਟ੍ਰੇਨਰ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
15 ਸਤੰਬਰ ਨੂੰ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀ ਨਹਿਰ ਦੀ ਪਟੜੀ ਤੋਂ ਜੈ ਸਿੰਘ ਦਾ ਬੈਗ ਬਰਾਮਦ ਹੋਇਆ ਸੀ। ਉਦੋਂ ਤੋਂ ਹੀ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਜੈ ਸਿੰਘ ਨੇ ਖ਼ੁਦਕੁਸ਼ੀ ਕਰਨ ਦੇ ਇਰਾਦੇ ਨਾਲ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਹਾਲਾਂਕਿ ਜੈ ਸਿੰਘ ਦੀ ਮੌਤ ਕਿਵੇਂ ਹੋਈ, ਇਸ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
ਫ਼ਰੀਦਕੋਟ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਕਰਵਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਜੈ ਸਿੰਘ ਪਿਛਲੇ ਕੁਝ ਸਮੇਂ ਤੋਂ ਪਰੇਸ਼ਾਨ ਸੀ ਪਰ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜ਼ਿਆਦਾ ਨਹੀਂ ਪਤਾ ਕਿ ਉਸ ਨੂੰ ਕਿਹੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਜੈ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਇਸ ਸਮੇਂ ਚੰਡੀਗੜ੍ਹ ਵਿੱਚ ਟਰੇਨਰ ਵਜੋਂ ਕੰਮ ਕਰਦਾ ਸੀ। 15 ਸਤੰਬਰ ਨੂੰ ਉਸ ਦਾ ਫੋਨ ਆਇਆ ਕਿ ਉਹ ਕੋਟਕਪੂਰਾ ਆਪਣੇ ਘਰ ਆ ਰਿਹਾ ਹੈ। ਉਸ ਨੇ ਦੱਸਿਆ ਕਿ ਜੈ ਸਿੰਘ ਦਾ ਕਰੀਬ 10 ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ। ਅਜਿਹੀ ਹਾਲਤ ਵਿੱਚ ਜੈ ਸਿੰਘ ਘਰ ਨਹੀਂ ਪਹੁੰਚਿਆ। ਜਿਸ ਦਾ ਬੈਗ ਨਹਿਰ ਦੇ ਕੰਢੇ ਤੋਂ ਮਿਲਿਆ ਹੈ।
ਇਹ ਵੀ ਪੜ੍ਹੋ : Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
ਥਾਣਾ ਸਿਟੀ ਫਰੀਦਕੋਟ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੋਸਟਮਾਰਟਮ ਰਿਪੋਰਟ 'ਚ ਜੇਕਰ ਕੋਈ ਸ਼ੱਕੀ ਚੀਜ਼ ਸਾਹਮਣੇ ਆਉਂਦੀ ਹੈ ਤਾਂ ਪੁਲਿਸ ਮਾਮਲਾ ਦਰਜ ਕਰੇਗੀ।
ਇਹ ਵੀ ਪੜ੍ਹੋ : Lawrence Bishnoi News: ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਮੋਨੂੰ ਮਾਨੇਸਰ ਦੀ ਗੱਲਬਾਤ ਦਾ ਵੀਡੀਓ ਆਇਆ ਸਾਹਮਣੇ, ਹੋਏ ਵੱਡੇ ਖੁਲਾਸੇ!