Punjab News: ਕਾਊਂਟਰ ਇੰਟੈਲੀਜੈਂਸ ਵੱਲੋਂ 12 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
Advertisement
Article Detail0/zeephh/zeephh1911877

Punjab News: ਕਾਊਂਟਰ ਇੰਟੈਲੀਜੈਂਸ ਵੱਲੋਂ 12 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

Punjab News: ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ 12 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਇੱਕ ਕਾਰ ਵੀ ਜ਼ਬਤ ਕੀਤੀ ਗਈ ਹੈ।

Punjab News: ਕਾਊਂਟਰ ਇੰਟੈਲੀਜੈਂਸ ਵੱਲੋਂ 12 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

Punjab News:  ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ 12 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਇੱਕ ਕਾਰ ਵੀ ਜ਼ਬਤ ਕੀਤੀ ਗਈ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸੀ ਲਖਬੀਰ ਸਿੰਘ ਨੇ ਦੱਸਿਆ ਕਿ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਉਣ ਵਾਲੇ ਹਨ, ਜੋ ਕਿ ਸਰਹੱਦ ਪਾਰ ਕਰਕੇ ਆ ਰਹੇ ਹਨ।

ਇਸ ਕਾਰਨ ਅੱਜ ਸਵੇਰੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੁਲਜ਼ਮਾਂ ਦੀ ਤਲਾਸ਼ੀ ਲੈਣ ਮਗਰੋਂ ਉਨ੍ਹਾਂ ਕੋਲੋਂ 16 ਪੈਕਟ ਹੈਰੋਇਨ ਬਰਾਮਦ ਹੋਈ। ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ 12 ਕਿਲੋ ਹੈ। ਮੁਲਜ਼ਮਾਂ ਦੀ ਪਛਾਣ ਗੁਰਬਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਦੇ ਰਹਿਣ ਵਾਲੇ ਹਨ। ਇਹ ਹੈਰੋਇਨ ਦੀ ਖੇਪ ਇੱਕ ਸਵਿਫਟ ਕਾਰ ਵਿੱਚ ਲੈ ਕੇ ਜਾ ਰਹੇ ਸਨ।

ਇਹ ਵੀ ਪੜ੍ਹੋ : Punjab News: 1 ਨਵੰਬਰ ਨੂੰ ਹੋ ਸਕਦੀ ਹੈ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' 'ਚ ਖੁੱਲ੍ਹੀ ਬਹਿਸ!

ਮੁਲਜ਼ਮਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਗੁਰਬਿੰਦਰ ਸਿੰਘ ਉਪਰ ਪਹਿਲਾਂ 17 ਕਿਲੋ ਹੈਰੋਇਨ ਦਾ ਮਾਮਲਾ ਦਰਜ ਹੈ ਤੇ ਕੁਲਵੰਤ ਸਿੰਘ ਉਪਰ 2500 ਨਸ਼ੀਲੀ ਗੋਲੀਆਂ ਦਾ ਮੁਕੱਦਮਾ ਦਰਜ ਹੈ। ਇਨ੍ਹਾਂ ਉਪਰ ਥਾਣਾ ਐਸਓਐਸ ਫਾਜ਼ਿਲਕਾ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਕਾਬਿਲੇਗੌਰ ਹੈ ਕਿ ਐਸਟੀਐਫ਼ ਵੱਲੋਂ ਗੁਪਤ ਸੂਚਨਾ ਦੇ ਆਧਾਰ ਉੱਤੇ ਤਰਨਤਾਰਨ ਦੇ ਪਿੱਦੀ ਨੇੜੇ ਕੀਤੀ ਨਾਕੇਬੰਦੀ ਦਰਮਿਆਨ ਸਮੱਗਲਿੰਗ ਵਿੱਚ ਲੱਗੀ ਇੱਕ ਔਰਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿਲੋ 200 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਜਿਨ੍ਹਾਂ ਦੀ ਪਛਾਣ ਰੇਖਾ ਅਤੇ ਅਨਮੋਲਕ ਸਿੰਘ ਵਜੋਂ ਹੋਈ ਸੀ।

ਇਹ ਵੀ ਪੜ੍ਹੋ : Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ

Trending news