Ludhiana Crime News: ਲੁਧਿਆਣਾ ਦੇ ਇੱਕ ਰੈਸਟੋਰੈਂਟ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਮਗਰੋਂ ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Trending Photos
Ludhiana Crime News: ਲੁਧਿਆਣਾ : ਲੁਧਿਆਣਾ ਦੇ ਇੱਕ ਨਿੱਜੀ ਰੈਸਟੋਰੈਂਟ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਮੁੱਖ ਸ਼ੈਫ ਵਜੋਂ ਕੰਮ ਕਰਦਾ ਸੀ ਤੇ ਇੱਕ ਮਹੀਨੇ ਬਾਅਦ ਉਸ ਨੇ ਅਮਰੀਕਾ ਜਾਣਾ ਸੀ ਪਰ ਇਸ ਦਰਮਿਆਨ ਉਸ ਦੀ ਮੌਤ ਹੋ ਗਈ। ਲੁਧਿਆਣਾ ਦੀ ਸਾਊਥ ਸਿਟੀ ਰੋਡ ਉਤੇ ਸਥਿਤ ਇੱਕ ਨਿੱਜੀ ਰੈਸਟੋਰੈਂਟ ਵਿੱਚ ਭੇਦਭਰੇ ਹਾਲਾਤ ਵਿੱਚ ਨੌਜਵਾਨ ਦੀ ਮੌਤ ਹੋ ਗਈ।
ਨੌਜਵਾਨ ਦੀ ਪਛਾਣ ਮਨੀਸ਼ (ਉਮਰ 22 ਸਾਲ) ਵਜੋਂ ਹਈ। ਰੈਸਟੋਰੈਂਟ ਮਾਲਕ ਨੇ ਨੌਜਵਾਨ ਦੀ ਮੌਤ ਦੀ ਵਜ੍ਹਾ ਕਰੰਟ ਲੱਗਣ ਕਾਰਨ ਦੱਸੀ ਹੈ। ਜਦੋਂ ਕੇ ਪਰਿਵਾਰ ਨੇ ਰੈਸਟੋਰੈਂਟ ਮਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਮਨੀਸ਼ ਸਾਊਥ ਸਿਟੀ ਸਥਿਤ ਇੱਕ ਹੋਟਲ ’ਚ ਤਾਇਨਾਤ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਮਨੀਸ਼ ਦੇ ਜਾਣਕਾਰਾਂ ਨੇ ਦੱਸਿਆ ਕਿ ਹੋਟਲ ਵਾਲਿਆਂ ਦਾ ਕਹਿਣਾ ਹੈ ਕਿ ਮਨੀਸ਼ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਕਰੰਟ ਨਾਲ ਨਹੀਂ ਸਗੋਂ ਕਿਸੇ ਹੋਰ ਕਾਰਨ ਹੋਈ ਹੈ। ਪਰਿਵਾਰ ਵੱਲੋਂ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਆ ਕੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਤੇ ਇਨਸਾਫ਼ ਦੀ ਮੰਗ ਕੀਤੀ।
ਪਰਿਵਾਰ ਮੁਤਾਬਿਕ ਉਨ੍ਹਾਂ ਦੇ ਬੇਟੇ ਮਨੀਸ਼ ਨੇ ਇੱਕ ਮਹੀਨੇ ਬਾਅਦ ਅਮਰੀਕਾ ਜਾਣਾ ਸੀ। 20 ਜੁਲਾਈ ਨੂੰ ਉਸ ਨੇ ਰੈਸਟੋਰੈਂਟ ਵਿੱਚੋਂ ਅਸਤੀਫ਼ਾ ਦੇਣਾ ਸੀ ਪਰ 26 ਜੁਲਾਈ ਤੱਕ ਉਸ ਨੂੰ ਨੌਕਰੀ ਕਰਨ ਲਈ ਕਿਹਾ ਗਿਆ। ਬੀਤੇ ਦਿਨ ਅਚਾਨਕ ਜਦੋਂ ਉਹ ਰੈਸਟੋਰੈਂਟ ਵਿੱਚ ਗਿਆ ਤਾਂ ਉਸਦੀ ਮੌਤ ਹੋ ਗਈ। ਪਰਿਵਾਰ ਨੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ।
ਇਹ ਵੀ ਪੜ੍ਹੋ : Gurbani Telecast Row: CM ਭਗਵੰਤ ਮਾਨ ਦਾ ਸਵਾਲ, "ਜਥੇਦਾਰ ਨੇ ਕਿਸੇ ਚੈਨਲ ਦਾ ਨਾਮ ਨਹੀਂ ਲਿਆ ਤਾਂ SGPC ਵੱਲੋਂ ਇੱਕੋ ਚੈਨਲ ਨੂੰ ਬੇਨਤੀ ਕਿਉਂ?"
ਦੂਜੇ ਪਾਸੇ ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਇੰਚਾਰਜ ਨੇ ਕਿਹਾ ਕਿ ਰੈਸਟੋਰੈਂਟ ਮਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਜਾਰੀ ਹੈ।
ਇਹ ਵੀ ਪੜ੍ਹੋ : Education News: ਪੰਜਾਬ ਦੇ ਇਸ ਸਕੂਲ 'ਚ ਪੰਜਾਬੀ ਲਾਜ਼ਮੀ ਨਹੀਂ, ਸਰਕਾਰ ਨੇ ਠੋਕਿਆ ਮੋਟਾ ਜ਼ੁਰਮਾਨਾ