Delhi Police: 5 ਹਜ਼ਾਰ ਕਰੋੜ ਦੇ ਡਰੱਗ ਮਾਮਲੇ 'ਚ ਅੰਮ੍ਰਿਤਸਰ ਏਅਰਪੋਰਟ ਤੋਂ ਜੱਸੀ ਗ੍ਰਿਫਤਾਰ
Advertisement
Article Detail0/zeephh/zeephh2458450

Delhi Police: 5 ਹਜ਼ਾਰ ਕਰੋੜ ਦੇ ਡਰੱਗ ਮਾਮਲੇ 'ਚ ਅੰਮ੍ਰਿਤਸਰ ਏਅਰਪੋਰਟ ਤੋਂ ਜੱਸੀ ਗ੍ਰਿਫਤਾਰ

Drug Case: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 5 ਹਜ਼ਾਰ ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਜਤਿੰਦਰ ਪਾਲ ਸਿੰਘ ਉਰਫ਼ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਜੱਸੀ ਬਰਤਾਨੀਆ ਭੱਜਣ ਦੀ ਯੋਜਨਾ ਬਣਾ ਰਿਹਾ ਸੀ।

 

Delhi Police: 5 ਹਜ਼ਾਰ ਕਰੋੜ ਦੇ ਡਰੱਗ ਮਾਮਲੇ 'ਚ ਅੰਮ੍ਰਿਤਸਰ ਏਅਰਪੋਰਟ ਤੋਂ ਜੱਸੀ ਗ੍ਰਿਫਤਾਰ

Drug Case: ਦਿੱਲੀ ਪੁਲਿਸ ਨੂੰ 5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕਈ ਅਹਿਮ ਖੁਲਾਸੇ ਕੀਤੇ ਹਨ।

ਪੁਲਿਸ ਨੇ ਦੱਸਿਆ ਕਿ ਅੱਜ ਜਿਵੇਂ ਹੀ ਜੱਸੀ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਸਪੈਸ਼ਲ ਸੈੱਲ ਨੇ ਪਹਿਲਾਂ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬਰਤਾਨੀਆ ਵਿਚ ਰਹਿ ਰਿਹਾ ਹੈ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ।

ਇਹ ਵੀ ਪੜ੍ਹੋ: Panchayat elections: ਅਕਾਲੀ ਦਲ ਨੇ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਮੰਗੀ ਵੀਡੀਓਗ੍ਰਾਫੀ 

ਦਿੱਲੀ ਪੁਲਿਸ ਨੇ 2 ਅਕਤੂਬਰ ਨੂੰ 5 ਹਜ਼ਾਰ ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ ਅਤੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜੱਸੀ ਦੀ ਗੱਲ ਕਰੀਏ ਤਾਂ ਇਸ ਮਾਮਲੇ ਵਿੱਚ ਇਹ 5ਵੀਂ ਗ੍ਰਿਫ਼ਤਾਰੀ ਹੈ।

ਕੋਕੀਨ ਦੀ ਸਪਲਾਈ ਦੇਸ਼ ਭਰ ਵਿੱਚ ਕੀਤੀ ਜਾਣੀ ਸੀ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦੇ ਪਿੱਛੇ ਪੈਨ ਇੰਡੀਆ ਮਾਡਿਊਲ ਹੈ। 5 ਹਜ਼ਾਰ ਕਰੋੜ ਰੁਪਏ ਦੀ ਇਹ ਕੋਕੀਨ ਦੇਸ਼ ਭਰ 'ਚ ਸਪਲਾਈ ਕੀਤੀ ਜਾਣੀ ਸੀ। ਇਸ ਸਿੰਡੀਕੇਟ ਦੀਆਂ ਕੜੀਆਂ ਬਰਤਾਨੀਆ, ਦੁਬਈ, ਮੁੰਬਈ ਅਤੇ ਦਿੱਲੀ ਨਾਲ ਜੁੜੀਆਂ ਹੋਈਆਂ ਹਨ।

ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਦੁਬਈ ਵਿੱਚ ਮੌਜੂਦ ਇੱਕ ਭਾਰਤੀ ਨਾਗਰਿਕ ਵਰਿੰਦਰ ਵਾਸੋਵਾ ਦਾ ਨਾਮ ਸਾਹਮਣੇ ਆਇਆ ਹੈ। ਵਾਸੋਵਾ ਨੂੰ ਵੀ ਭਾਰਤ ਵਿੱਚ ਡਰੱਗਜ਼ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਉਹ ਦੁਬਈ ਸ਼ਿਫਟ ਹੋ ਗਿਆ ਅਤੇ ਅੰਤਰਰਾਸ਼ਟਰੀ ਡਰੱਗਜ਼ ਕਾਰਟੈਲ ਦਾ ਇੱਕ ਵੱਡਾ ਮਾਫੀਆ ਬਣ ਗਿਆ।

Trending news