Dasuya Accident: ਦਸੂਹਾ ਦੇ ਕੋਲ ਪੈਂਦੇ ਕਸਬਾ ਉੱਚੀ ਬੱਸੀ ਦੇ ਪੈਟਰੋਲ ਪੰਪ ਦੇ ਕੋਲ ਕਾਰ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ 3 ਸਾਲਾਂ ਬੱਚੀ ਸਣੇ ਪਿਤਾ ਦੀ ਮੌਤ ਹੋ ਗਈ। ਜਦਕਿ ਬੱਚੀ ਦੀ ਮਾਂ ਵੀ ਜ਼ਖ਼ਮੀ ਹੋ ਗਈ ਹੈ।
Trending Photos
Dasuya Accident: ਦਸੂਹਾ ਵਿੱਚ ਦਰਦਨਾਕ ਹਾਦਸੇ ਵਿੱਚ 3 ਸਾਲਾਂ ਬੱਚੀ ਤੇ ਪਿਤਾ ਦੀ ਮੌਤ ਹੋ ਗਈ ਜਦਕਿ ਦੋ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਦਸੂਹਾ ਦੇ ਕੋਲ ਪੈਂਦੇ ਕਸਬਾ ਉੱਚੀ ਬੱਸੀ ਦੇ ਪੈਟਰੋਲ ਪੰਪ ਦੇ ਕੋਲ ਕਾਰ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ 3 ਸਾਲਾਂ ਬੱਚੀ ਸਣੇ ਪਿਤਾ ਦੀ ਮੌਤ ਹੋ ਗਈ।
ਜਦਕਿ ਬੱਚੀ ਦਾ ਮਾਂ ਤੇ ਇੱਕ ਹੋਰ ਸਖ਼ਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਿਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਯੁਵਿਕਾ ਪੁੱਤਰੀ ਓਮ ਪ੍ਰਕਾਸ਼ 3 ਸਾਲ, ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ ਦੇ ਰੂਪ ਵਿੱਚ ਹੋਈ ਹੈ। ਉਥੇ ਕਾਰ ਵਿੱਚ ਸਵਾਰ ਰਾਧਿਕਾ ਪਤਨੀ ਓਮ ਪ੍ਰਕਾਸ਼, ਬਰਿੰਦਰ ਸਿੰਘ ਵਾਸੀ ਭੰਗਾਲਾ ਮੁਕੇਰੀਆਂ ਦੇ ਸਿਰ ਉਤੇ ਡੂੰਘੀਆਂ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਜਿਥੇ ਅਜੇ ਵੀ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : Vigilance Bureau News: ਵਿਜੀਲੈਂਸ ਬਿਊਰੋ ਨੇ ਪੀਏਸੀਐਲ ਲਿਮਟਿਡ ਦੇ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ
ਕਾਰ ਸਵਾਰ ਜਲੰਧਰ ਤੋਂ ਆਪਣੇ ਪਿੰਡ ਜਾ ਰਹੇ ਸਨ
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਓਮ ਪ੍ਰਕਾਸ਼ ਆਪਣੇ ਪਰਿਵਾਰ ਸਮੇਤ ਜਲੰਧਰ ਤੋਂ ਆਪਣੇ ਪਿੰਡ ਭੰਗਾਲਾ ਨੂੰ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਦਸੂਹਾ ਨੇੜੇ ਪਿੰਡ ਬੱਸੀ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।
ਰਾਹਗੀਰਾਂ ਦੀ ਮਦਦ ਨਾਲ ਕਾਰ 'ਚੋਂ ਬਾਹਰ ਕੱਢਿਆ
ਦੱਸ ਦੇਈਏ ਕਿ ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਹੁਣ ਦਸੂਹਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Qaumi Insaf Morcha news: ਮੁਹਾਲੀ 'ਚ YPS ਚੌਕ 'ਤੇ ਧਰਨੇ ਦਾ ਮਾਮਲਾ, ਹਾਈ ਕੋਰਟ ਨੇ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ