Punjab News: ਬੀਐਸਐਫ ਦੇ ਜਵਾਨਾਂ ਨੇ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ ਹੈਰੋਇਨ ਕੀਤੀ ਬਰਾਮਦ
Advertisement
Article Detail0/zeephh/zeephh1630252

Punjab News: ਬੀਐਸਐਫ ਦੇ ਜਵਾਨਾਂ ਨੇ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ ਹੈਰੋਇਨ ਕੀਤੀ ਬਰਾਮਦ

Punjab News: ਪਾਕਿਸਤਾਨ ਵੱਲੋਂ ਪੰਜਾਬ ਸਰਹੱਦ ਰਾਹੀਂ ਘੁਸਪੈਠ ਤੇ ਡਰੋਨ ਭੇਜਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਹਲਚਲ ਮਗਰੋਂ ਫਾਇਰਿੰਗ ਕੀਤੀ ਤੇ ਤਲਾਸ਼ੀ ਮੁਹਿੰਮ ਚਲਾਈ।

Punjab News: ਬੀਐਸਐਫ ਦੇ ਜਵਾਨਾਂ ਨੇ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ ਹੈਰੋਇਨ ਕੀਤੀ ਬਰਾਮਦ

Punjab News: ਅੰਮ੍ਰਿਤਸਰ 'ਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਚੌਕਸੀ ਵਰਤਦੇ ਹੋਏ ਅੰਮ੍ਰਿਤਸਰ ਸੈਕਟਰ 'ਚ ਭਾਰਤ-ਪਾਕਿ ਸਰਹੱਦ 'ਤੇ ਬਾਰਡਰ ਆਬਜ਼ਰਵਿੰਗ ਪੋਸਟ (ਬੀਓਪੀ) 'ਤੇ ਪਾਕਿਸਤਾਨੀ ਡਰੋਨ ਨੂੰ ਢੇਰ ਕਰ ਦਿੱਤਾ। ਬੀਐਸਐਫ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ਦੇ 700 ਮੀਟਰ ਤੇ ਸੀਮਾ ਸੁਰੱਖਿਆ (ਬੀਐਸ) ਕੰਡਿਆਲੀ ਤਾਰ ਦੇ 350 ਮੀਟਰ ਦੇ ਅੰਦਰ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਆਉਣ ਦੀ ਹਲਚਲ ਮਹਿਸੂਸ ਕੀਤੀ, ਜਿਸ ਤੋਂ ਬਾਅਦ ਇਸ 'ਤੇ ਗੋਲੀਬਾਰੀ ਕੀਤੀ ਗਈ।

ਇਸ ਤੋਂ ਬਾਅਦ ਜਵਾਨਾਂ ਨੇ ਰਾਜਾਤਾਲ ਚੌਂਕੀ ਦੇ ਪੂਰੇ ਇਲਾਕੇ ਨੂੰ ਘੇਰ ਲਿਆ ਤੇ ਮੰਗਲਵਾਰ ਸਵੇਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਇੱਕ ਖਰਾਬ ਕਾਲੇ ਰੰਗ ਦਾ ਡਰੋਨ ਅਤੇ ਉਸ ਨਾਲ ਬੰਨ੍ਹਿਆ ਇੱਕ ਚਿੱਟੇ ਰੰਗ ਦਾ ਬੈਗ ਬਰਾਮਦ ਕੀਤਾ। ਇਸ ਬੈਗ ਦੀ ਜਾਂਚ ਕਰਨ 'ਤੇ ਬੀਐਸਐਫ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇੱਕ ਪੈਕੇਟ ਮਿਲਿਆ। ਬੀਐਸਐਫ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਦੱਸਿਆ ਕਿ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਆਉਂਦੇ ਇੱਕ ਡਰੋਨ ਨੂੰ ਦੇਖਿਆ ਤੇ ਉਸ ਉੁਪਰ ਫਾਇਰਿੰਗ ਕੀਤੀ। ਬੀਐਸਐਫ ਦੇ ਜਵਾਨਾਂ ਨੇ ਪੁਲਿਸ ਦੇ ਨਾਲ ਇਲਾਕੇ ਦੀ ਘੇਰਾਬੰਦੀ ਕਰ ਲਈ ਤੇ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਇੱਕ ਸ਼ੱਕੀ ਸਖ਼ਸ਼ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਡਰੋਨ ਚੀਨ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੇ ਨਾਲ 2.5 ਕਿਲੋ ਸਮੱਗਰੀ ਮਿਲੀ ਹੈ ਜੋ ਹੈਰੋਇਨ ਵਰਗੀ ਲੱਗਦੀ ਹੈ।

ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ
ਕਾਬਿਲੇਗੌਰ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਤੂਰ ਵਿਖੇ ਇੱਕ ਕਣਕ ਦੇ ਖੇਤ ਵਿੱਚੋਂ ਇੱਕ ਬੈਗ ਵਿੱਚ ਰੱਖੀ 6.275 ਕਿਲੋਗ੍ਰਾਮ ਹੈਰੋਇਨ ਦੇ ਛੇ ਵੱਡੇ ਪੈਕੇਟ ਤੇ ਬਿਨਾਂ ਨੰਬਰ ਪਲੇਟ ਵਾਲੀ ਇੱਕ ਮੋਟਰਸਾਈਕਲ ਬਰਾਮਦ ਕੀਤੀ ਸੀ। ਅੰਮ੍ਰਿਤਸਰ ਵਿੱਚ ਪਾਕਿਸਤਾਨੀ ਡਰੋਨਾਂ ਵੱਲੋਂ ਵੀ ਹੈਰੋਇਨ ਸੁੱਟੀ ਗਈ ਸੀ। ਫਿਲਹਾਲ ਬੀਐਸਐਫ ਦੇ ਜਵਾਨ ਇਲਾਕੇ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਕੇ ਡਰੋਨ ਰਾਹੀਂ ਸੁੱਟੀਆਂ ਗਈਆਂ ਹੋਰ ਵਸਤੂਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ

Trending news