Bathinda High Security News: ਸਰਬੱਤ ਖ਼ਾਲਸਾ ਦੇ ਸੱਦੇ ਦਰਮਿਆਨ ਬਠਿੰਡਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Advertisement
Article Detail0/zeephh/zeephh1645399

Bathinda High Security News: ਸਰਬੱਤ ਖ਼ਾਲਸਾ ਦੇ ਸੱਦੇ ਦਰਮਿਆਨ ਬਠਿੰਡਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Bathinda High Security News: ਅੰਮ੍ਰਿਤਪਾਲ ਸਿੰਘ ਦੀ ਸਰਬੱਤ ਖਾਲਸਾ ਦੀ ਅਪੀਲ ਮਗਰੋਂ ਬਠਿੰਡਾ ਤੇ ਤਲਵੰਡੀ ਸਾਬੋ ਵਿੱਚ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਹੋਏ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ।

Bathinda High Security News: ਸਰਬੱਤ ਖ਼ਾਲਸਾ ਦੇ ਸੱਦੇ ਦਰਮਿਆਨ ਬਠਿੰਡਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Bathinda High Security News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਵਿਸਾਖੀ ਦੇ ਜਸ਼ਨਾਂ ਤੋਂ ਪਹਿਲਾਂ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਦਿੱਤੇ ਗਏ ਹਨ। ਅੰਮ੍ਰਿਤਪਾਲ ਸਿੰਘ ਨੇ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਬੁਲਾਉਣ ਦਾ ਸੱਦਾ ਦਿੱਤਾ ਸੀ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਸ ਸੱਦੇ ਉਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਤੋਂ ਸਕਾਰਾਤਮਕ ਸੰਦੇਸ਼ ਹੈ ਕਿ ਪੰਜਾਬ ਵਿੱਚ ਸਥਿਤੀ ਆਮ ਵਾਂਗ ਹੈ।

14 ਅਪ੍ਰੇਲ ਨੂੰ ਵਿਸਾਖੀ ਦੇ ਜਸ਼ਨ ਤੋਂ ਪਹਿਲਾਂ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਏਡੀਜੀਪੀ ਨੇ ਕਿਹਾ ਕਿ ਅਸੀਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਅਸੀਂ ਚਾਹੁੰਦੇ ਹਾਂ ਕਿ ਵਿਸਾਖੀ ਮੌਕੇ ਵੱਧ ਤੋਂ ਵੱਧ ਲੋਕ ਸੂਬੇ ਵਿੱਚ ਧਾਰਮਿਕ ਸਥਾਨਾਂ ਉਤੇ ਪੁੱਜਣ। ਇਸ ਨਾਲ ਸਕਾਰਾਤਮਕ ਸੰਦੇਸ਼ ਜਾਵੇਗਾ ਕਿ ਪੰਜਾਬ ਵਿੱਚ ਸਥਿਤੀ ਆਮ ਵਾਂਗ ਹੈ। ਇਸ ਤੋਂ ਇਲਾਵਾ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਵਿਸਾਖੀ ਪੰਜਾਬ ਦਾ ਇੱਕ ਵੱਡਾ ਤਿਉਹਾਰ ਹੈ ਜਿਸ ਦੌਰਾਨ ਬਹੁਤ ਸਾਰੇ ਲੋਕ ਧਾਰਮਿਕ ਸਥਾਨਾਂ ਉਪਰ ਪੁੱਜਦੇ ਹਨ।

ਇਹ ਵੀ ਪੜ੍ਹੋ : Sidhu Moosewala latest song Mera Na: ਹੁਬਹੂ ਸਿੱਧੂ ਮੂਸੇਵਾਲਾ ਦਾ ਭੁਲੇਖਾ ਪਾਉਂਦਾ ਹੈ ਨਵੇਂ ਗੀਤ 'ਮੇਰਾ ਨਾ' ਵਿੱਚ ਰੋਲ ਨਿਭਾਉਣ ਵਾਲਾ ਇਹ ਕਲਾਕਾਰ

ਦੂਜੇ ਸੂਬਿਆਂ ਤੋਂ ਵੀ ਲੋਕ ਆਉਂਦੇ ਹਨ। ਉਨ੍ਹਾਂ ਦੀ ਸੁਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਦੱਸ ਦਈਏ ਕਿ 14 ਅਪ੍ਰੈਲ ਨੂੰ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਵਿਸਾਖੀ ਦੇ ਜਸ਼ਨ ਮਨਾਏ ਜਾਣਗੇ। ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਬੋਲਦਿਆਂ ਏ.ਡੀ.ਜੀ.ਪੀ. ਨੇ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਨੂੰ ਵੀ ਗੁੰਮਰਾਹ ਨਾ ਕਰਨ ਅਤੇ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਆਤਮ ਸਮਰਪਣ ਕਰਨ ਦੀਆਂ ਅਟਕਲਾਂ ਦੇ ਵਿਚਕਾਰ ਪੁਲਿਸ ਦੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਸੀ ਕਿ ਜੇਕਰ ਆਗੂ ਆਤਮ ਸਮਰਪਣ ਕਰਨਾ ਚਾਹੁੰਦਾ ਹੈ, ਤਾਂ ਉਹ ਕਰੇਗਾ। ਆਤਮ ਸਮਰਪਣ ਕਰਨ ਦੀਆਂ ਅਟਕਲਾਂ ਦੇ ਵਿਚਕਾਰ ਵੀਡੀਓ ਆ ਗਈ ਸੀ। ਇਸ ਵੀਡੀਓ ਵਿੱਚ ਉਸ ਨੇ ਸਿੱਖ ਭਾਈਚਾਰੇ ਨੂੰ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : Punjab News: ਫ਼ਿਰੋਜ਼ਪੁਰ 'ਚ ਵਾਪਰਿਆ ਵੱਡਾ ਹਾਦਸਾ; ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਛੇ ਮਹੀਨੇ ਦੇ ਬੱਚੇ ਸਮੇਤ 3 ਦੀ ਮੌਤ

Trending news