Mohali Crime News: ਮੁਹਾਲੀ ਪੁਲਿਸ ਨੇ ਗੈਂਗਸਟਰਾਂ ਅਤੇ ਨਾਜਾਇਜ਼ ਅਸਲੇ ਦੀ ਖ਼ਰੀਦੋ-ਫਰੋਖਤ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ ਦੋ ਅਸਲਾ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
Trending Photos
Mohali Crime News: ਮੁਹਾਲੀ ਦੀ ਸੀਆਈਏ ਸਟਾਫ਼ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਪੰਜਾਬ ਦੇ ਨਾਮੀ ਗੈਂਗਸਟਰਾਂ ਨੂੰ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਅਸਲਾ ਸਪਲਾਇਰ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੋਵੇਂ ਅਸਲਾ ਸਪਲਾਇਰਾਂ ਕੋਲੋਂ ਪੁਲਿਸ ਨੂੰ ਭਾਰੀ ਗਿਣਤੀ ਵਿੱਚ ਅਸਲਾ ਅਤੇ 14 ਕਾਰਤੂਸ ਬਰਾਮਦ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਪੰਜਾਬ ਦੇ ਨਾਮੀ ਗੈਂਗਸਟਰਾਂ ਨੂੰ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਅਸਲਾ ਸਮੱਗਲਰ ਵਿਦੇਸ਼ ਵਿਚ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਉਰਫ ਪ੍ਰਿੰਸ ਰਾਣਾ ਜੋ ਕਿ ਮੁਹਾਲੀ ਚੰਡੀਗੜ੍ਹ ਪੰਚਕੂਲਾ ਅਤੇ ਅੰਬਾਲਾ ਵਿੱਚ ਵੱਡੀਆਂ ਵਾਰਦਾਤਾਂ ਦਿੱਤਾ ਕਰਵਾਉਣ ਦੀ ਫਿਰਾਕ ਵਿੱਚ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 206 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ।
ਐਸਐਸਪੀ ਮੋਹਾਲੀ ਨੇ ਦੱਸਿਆ ਕਿ ਸੀਆਈਏ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਦੋ ਮੁਲਜ਼ਮਾਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟਾਂ ਉਤੇ ਲਿਆ ਕਿ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਗਿਆ ਹੈ। ਫੜੇ ਗਏ ਦੋਸ਼ੀਆਂ 'ਚ ਹਥਿਆਰਾਂ ਦਾ ਸਪਲਾਇਰ ਵਿਕਰਾਂਤ ਪਵਾਰ ਉਰਫ ਵਿੱਕੀ ਠਾਕੁਰ ਮੇਰਠ, ਯੂ.ਪੀ. ਦਾ ਰਹਿਣ ਵਾਲਾ ਹੈ। ਮੁਲਜ਼ਮ ਵਿਕਰਾਂਤ ਦੇ ਹੋਰ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਸਨ। ਪੁਲਿਸ ਨੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ।
ਇਨ੍ਹਾਂ ਮੁਲਜ਼ਮਾਂ ਦੀ ਰਾਹੁਲ ਵਾਸੀ ਅੰਮ੍ਰਿਤਸਰ, ਬੂਟਾ ਵਾਸੀ ਮਾਲੇਰਕੋਟਲਾ, ਰਵਿੰਦਰ ਬਲੌਂਗੀ ਵਾਸੀ ਅਤੇ ਹਰਿਆਣਾ ਦੇ ਦੀਪਕ ਰਾਣਾ ਵਾਸੀ ਅੰਬਾਲਾ ਵਜੋਂ ਪਛਾਣ ਹੋਈ ਹੈ। ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਅਸਲਾ ਸਪਲਾਇਰ ਵਿਕਰਾਂਤ ਉਰਫ ਵਿੱਕੀ ਠਾਕੁਰ ਕੈਨੇਡਾ ਵਿੱਚ ਬੈਠ ਕੇ ਗੈਂਗਸਟਰ ਪ੍ਰਿੰਸ ਚੌਹਾਨ ਗਰੁੱਪ ਦੇ ਅਪਰਾਧੀਆਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ। ਇਸ ਦਾ ਪਤਾ ਲੱਗਣ ’ਤੇ 15 ਜੁਲਾਈ ਨੂੰ ਥਾਣਾ ਸਿਟੀ ਖਰੜ ਵਿਖੇ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"
ਇਸ ਤੋਂ ਬਾਅਦ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਉਸ ਦੇ ਹੋਰ ਸਾਥੀਆਂ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਹਨ। ਫਿਲਹਾਲ ਪੁਲਸ ਦੋਸ਼ੀ ਤੋਂ ਹੋਰ ਪੁੱਛਗਿੱਛ 'ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : Punjab News: 3 ਸਾਲ ਦੇ ਵਿੱਚ ਪੰਜਾਬ ਤੋਂ 18,908 ਕੁੜੀਆਂ ਲਾਪਤਾ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ