ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ਵਿੱਚ ਕੁੜੀਆਂ ਨੇ ਹੀ ਬਾਜੀ ਮਾਰਦਿਆਂ ਤਿੰਨੇ ਅੱਵਲ ਸਥਾਨਾਂ 'ਤੇ ਕੁੜੀਆਂ ਨੇ ਮੱਲ ਮਾਰੀ ਸੀ।
Trending Photos
PSEB 10th Class Result 2023 Toppers List: ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 10ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਲੜਕੀਆਂ 98.46 ਫੀਸਦੀ ਅੰਕ ਲੈ ਕੇ ਪਾਸ ਹੋਈਆਂ ਹਨ, ਜਦਕਿ 96.73 ਫੀਸਦੀ ਲੜਕੇ ਪਾਸ ਹੋਏ ਹਨ। ਇਸ ਦੌਰਾਨ ਫਰੀਦਕੋਟ ਦੀਆਂ 2 ਧੀਆਂ ਨੇ ਮੱਲਾਂ ਮਾਰਦਿਆਂ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ ਹੈ।
ਇਸੇ ਤਰ੍ਹਾਂ ਤੀਜਾ ਸਥਾਨ ਮਾਨਸਾ ਦੀ ਕੁੜੀ ਨੇ ਹਾਸਿਲ ਕੀਤਾ ਹੈ। ਜੇਕਰ ਪੰਜਾਬ ਦੇ ਕੁੱਲ ਜ਼ਿਲੇ ਦੀ ਗੱਲ ਕਰੀਏ ਤਾਂ ਪਠਾਨਕੋਟ ਨੇ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਜੇਕਰ ਮੁਹਾਲੀ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੇ 13ਵਾਂ ਸਥਾਨ ਹਾਸਲ ਕੀਤਾ ਹੈ।
PSEB 10th Class Result 2023 Toppers List:
ਇਸ ਵਾਰ ਵੀ ਕੁੜੀਆਂ ਦੀ ਜਿੱਤ ਹੋਈ ਹੈ ਤੇ ਫਰੀਦਕੋਟ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਫਰੀਦਕੋਟ ਦੀ ਨਵਜੋਤ ਨੇ ਦੂਜਾ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ! ਫਰਜ਼ੀ ਆਈਡੀ ਨਾਲ ਜੁੜੇ ਲੱਖਾਂ ਸਿਮ ਕਾਰਡ ਕੀਤੇ ਬਲਾਕ
ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਗਗਨਦੀਪ ਕੌਰ ਨੇ 650 'ਚੋਂ 650 ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤੀ ਹੈ। ਇਸੇ ਸਕੂਲ ਦੀ ਨਵਜੋਤ ਨੇ 650 'ਚੋਂ 648 ਅੰਕ ਹਾਸਿਲ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਗੌਰਮਿੰਟ ਹਾਈ ਸਕੂਲ, ਮੰਡਾਲੀ (ਮਾਨਸਾ) ਦੀ ਹਰਮਨਦੀਪ ਕੌਰ ਨੇ 650 'ਚੋਂ 646 ਅੰਕ ਹਾਸਿਲ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ।
ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ਵਿੱਚ ਕੁੜੀਆਂ ਨੇ ਹੀ ਬਾਜੀ ਮਾਰਦਿਆਂ ਤਿੰਨੇ ਅੱਵਲ ਸਥਾਨਾਂ 'ਤੇ ਕੁੜੀਆਂ ਨੇ ਮੱਲ ਮਾਰੀ ਸੀ।
ਇਹ ਵੀ ਪੜ੍ਹੋ: CM Bhagwant mann Z+ Security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲਸ ਸੁਰੱਖਿਆ, ਸੀਆਰਪੀਐਫ ਦੇ ਜਵਾਨ ਹੋਣਗੇ ਤਾਇਨਾਤ