Punjab Education news: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ "ਇਸ ਨਾਲ ਪੰਜਾਬ ਦੇ ਸਿੱਖਿਆ ਇਤਿਹਾਸ ਵਿੱਚ ਇੱਕ ਹੋਰ ਸੁਨਹਿਰੀ ਪੰਨਾ ਜੁੜ ਗਿਆ ਹੈ।"
Trending Photos
Punjab Principals off to Singapore News: ਪੰਜਾਬ ਦੇ ਸਿੱਖਿਆ ਖੇਤਰ ਲਈ ਅੱਜ ਯਾਨੀ ਸ਼ਨੀਵਾਰ ਦਾ ਦਿਨ ਇੱਕ ਅਹਿਮ ਦਿਨ ਹੈ ਕਿਉਂਕਿ ਅੱਜ ਸਕੂਲ ਸਿੱਖਿਆ ਵਿਭਾਗ ਦੇ 60 ਪ੍ਰਿੰਸੀਪਲ ਦਾ 5ਵਾਂ ਅਤੇ 6ਵਾਂ ਬੈਚ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਿੰਸੀਪਲਾਂ ਨੂੰ ਹਰਾ ਝੰਡਾ ਦਿਖਾ ਕੇ ਰਵਾਨਾ ਕੀਤਾ।
ਇਸ ਦੌਰਾਨ ਹਰੀ ਝੰਡੀ ਦਿਖਾ ਕੇ ਪ੍ਰਿੰਸੀਪਲਾਂ ਨੂੰ ਰਵਾਨਾ ਕਾਰਨ ਤੋਂ ਬਾਅਦ ਹਰਜੋਤ ਬੈਂਸ ਨੇ ਇਹ ਦੱਸਿਆ ਕਿ ਪੰਜਾਬ ਦੇ ਸਕੂਲੀ ਸਿੱਖਿਆ ਖੇਤਰ ਵਿੱਚ ਕਈ ਵੱਡੇ ਬਦਲਾਅ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇੰਨਾ ਹੀ ਨਹੀਂ ਬਲਕਿ ਹਰਜੋਤ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਫਿਨਲੈਂਡ ਵਰਗੇ ਦੇਸ਼ਾਂ ਨਾਲ ਵੀ ਸੰਪਰਕ ਵਿੱਚ ਹੈ ਅਤੇ ਸਿਖਲਾਈ ਲਈ ਸਰਕਾਰੀ ਸਕੂਲਾਂ ਦੇ ਟੀਚਰਾਂ ਅਤੇ ਪ੍ਰਿੰਸੀਪਲਾਂ ਨੂੰ ਇਨ੍ਹਾਂ ਦੇਸ਼ ਵਿੱਚ ਭੇਜੇਗੀ।
ਉਨ੍ਹਾਂ ਆਪਣੀ ਇੱਕ ਵੱਡੀ ਪ੍ਰਾਪਤੀ ਬਾਰੇ ਦੱਸਦਿਆਂ ਕਿ ਸਕੂਲ ਦੀ ਪਹਿਲੀ ਜਮਾਤ ਪ੍ਰੀ ਪ੍ਰਾਇਮਰੀ ਵਿੱਚ ਪੰਜਾਬ 'ਚ ਰਿਕਾਰਡ 17 ਫ਼ੀਸਦੀ ਦਾਖਲੇ ਦਰਜ ਕੀਤੇ ਗਏ ਹਨ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪਹਿਲਾਂ ਟਵੀਟ ਕੀਤਾ ਸੀ ਅਤੇ ਦੱਸਿਆ ਸੀ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨੂੰ ਹੋਰ ਤੇਜ਼ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ 60 ਪ੍ਰਿੰਸੀਪਲ ਸਾਹਿਬਾਨ ਦਾ 5ਵਾਂ ਅਤੇ 6ਵਾਂ ਬੈਚ ਅੱਜ ਵਿਸ਼ਵ ਪੱਧਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ ਜਾਵੇਗਾ।"
ਉਨ੍ਹਾਂ ਇਹ ਵੀ ਕਿਹਾ ਸੀ ਕਿ "ਇਸ ਨਾਲ ਪੰਜਾਬ ਦੇ ਸਿੱਖਿਆ ਇਤਿਹਾਸ ਵਿੱਚ ਇਕ ਹੋਰ ਸੁਨਹਿਰੀ ਪੰਨਾ ਜੁੜੇਗਾ।"
ਪੰਜਾਬ ਸਰਕਾਰ ਵੱਲੋਂ ਲਗਾਤਾਰ ਹੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਵੇਂ ਉਪਰਾਲੇ ਲਏ ਜਾਂਦੇ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਸਰਕਾਰ ਸਕੂਲਾਂ ਦੇ ਵਿਦਿਆਰਥੀਆਂ ਨੂੰ ISRO ਦੇ ਅਹਿਮ ਇਤਿਹਾਸਿਕ ਮਿਸ਼ਨਾਂ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਗਿਆ ਉੱਥੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨ ਕੀਤਾ ਗਿਆ ਸੀ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ AI ਪੜ੍ਹਾਈ ਜਾਵੇਗੀ।